ਪੁਲਿਸ ਵੱਲੋਂ ਰਿਮਾਂਡ ਲੈ ਕੇ ਕੀਤੀ ਜਾ ਰਹੀ ਅਗਲੇਰੀ ਪੁੱਛਗਿੱਛ (Opium)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋਂ ਵਿਅਕਤੀਆਂ ਨੂੰ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਸਿਟੀ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਪੀ ਡੀ ਯੋਗੇਸ਼ ਸ਼ਰਮਾ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਰਾਜਪੁਰਾ ਦੀ ਅਗਵਾਈ ਹੇਠ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਏ.ਐਸ.ਆਈ ਗੁਰਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਸਮੇਤ ਪੁਲਿਸ ਪਾਰਟੀ ਨੇ ਨਾਕਾਬੰਦੀ ਨੇੜੇ ਟੀ ਪੁਆਇੰਟ ਜੰਡੋਲੀ ਰੋਡ ’ਤੇ ਕੀਤੀ ਹੋਈ ਸੀ ਤਾਂ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਜਿਸ ਵਿੱਚ ਸਵਾਰ ਦੋ ਵਿਅਕਤੀ ਸਵਾਰ ਸਨ। Opium
ਇਹ ਵੀ ਪੜ੍ਹੋ: ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਲਾਡ਼ੇ ਦੀ ਹੋ ਗਈ ਅਚਾਨਕ ਮੌਤ
ਪੁਲਿਸ ਪਾਰਟੀ ਵੱਲੋਂ ਜਦੋਂ ਗੱਡੀ ਨੂੰ ਰੋਕ ਕੇ ਚੈੱਕ ਕੀਤਾ ਤਾਂ ਡਰਾਇਵਰ ਸੀਟ ’ਤੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਸੁਖਵੀਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ ਅਤੇ ਕੰਡਕਟਰ ਸੀਟ ’ਤੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ। ਗੱਡੀ ਦੀ ਤਲਾਸ਼ੀ ਕਰਨ ’ਤੇ ਡਰਾਇਵਰ ਅਤੇ ਕੰਡਕਟਰ ਸੀਟ ਵਿਚਕਾਰ ਬਣੀ ਥਾਂ ਵਿੱਚੋਂ ਇੱਕ ਕਾਲੇ ਰੰਗ ਦੇ ਪਿੱਠੂ ਬੈਗ ਵਿੱਚੋ 6 ਕਿੱਲੋ ਅਫੀਮ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਨ੍ਹਾਂ ਦਾ 5 ਦਿਨਾਂ ਦਾ ਰਿਮਾਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਅਫੀਮ ਕਿੱਥੋਂ ਲੈ ਕੇ ਆਏ ਸਨ ਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਰਿਮਾਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਹੋਰ ਵੀ ਪੁਲਿਸ ਮੁਲਾਜ਼ਮ ਮੌਜੂਦ ਸਨ। Opium