Cotton Crop : ਮਾਹਿਰਾਂ ਨੇ ਨਰਮੇ ‘ਤੇ ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਦੀ ਸਰਵਪੱਖੀ ਰੋਕਥਾਮ ਲਈ ਦਿੱਤੇ ਨੁਕਤੇ

Cotton Crop

ਹਰ ਹਫ਼ਤੇ ਖੇਤਾਂ ਦਾ ਸਰਵੇਖਣ ਤੇ ਲੋੜ ਮੁਤਾਬਕ ਕੀਟਨਾਸ਼ਕਾਂ ਦਾ ਕੀਤਾ ਜਾਵੇ ਛਿੜਕਾਅ | Cotton Crop

ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਗੁਲਾਬੀ ਸੁੰਡੀ ਦੇ ਸਰਵੇਖਣ ਦੌਰਾਨ ਨਰਮੇ ਦੀ 60- 70 ਦਿਨ ਦੀ ਫਸਲ ਉੱਪਰ ਕੁੱਝ ਕੁ ਖੇਤਾਂ ਵਿੱਚ ਇਸ ਦਾ ਹਮਲਾ ਫੁੱਲਾਂ ਉੱਪਰ ਪਾਇਆ ਹੈ। ਜਦੋਂਕਿ ਛੋਟੀ ਉਮਰ ਵਾਲੇ ਜ਼ਿਆਦਾਤਰ ਖੇਤ ਗੁਲਾਬੀ ਸੁੰਡੀ ਦੇ ਹਮਲੇ ਤੋਂ ਰਹਿਤ ਹਨ। (Cotton Crop)

ਮਾਹਿਰਾਂ ਮੁਤਾਬਕ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਖੇਤਾਂ ਦਾ ਹਰ ਹਫਤੇ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਲੋੜ ਮੁਤਾਬਿਕ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਰੋਕਥਾਮ ਕਰਨ। ਮਾਹਿਰਾਂ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਲਈ 500 ਮਿਲੀਲਿਟਰ ਪ੍ਰਫ਼ੀਨੌਫੋਸ 50 ਈ ਸੀ (ਕਿਊਰਾਕਰਾਨ/ਕਰੀਨਾ) ਜਾਂ 100 ਗ੍ਰਾਮ ਪਰੋਕਲੇਮ 5 ਐਸ ਜੀ (ਐਮਾਮੈਕਟਿਨ ਬੈਨਜੋਏਟ) ਜਾਂ 200 ਮਿਲੀਲਿਟਰ ਇੰਡੋਕਸਾਕਾਰਬ 15 ਐਸ ਸੀ (ਅਵਾਂਟ) ਜਾਂ 250 ਗ੍ਰਾਮ ਥਾਇਓਡੀਕਾਰਬ 75 ਡਬਲਯੂ ਪੀ (ਲਾਰਵਿਨ) ਜਾਂ 800 ਮਿਲੀਲਿਟਰ ਇਥੀਓਨ 50 ਈ ਸੀ (ਫੋਸਮਾਇਟ) ਪ੍ਰਤੀ ਏਕੜ ਦਾ ਛਿੜਕਾਅ ਕਰੋ।

Cotton Crop

ਲੋੜ ਪੈਣ ’ਤੇ ਇਸਦਾ ਦੂਸਰਾ ਛਿੜਕਾਅ ਹਫ਼ਤੇ ਬਾਅਦ ਦੁਬਾਰਾ ਕਰੋ। ਇਸੇ ਤਰ੍ਹਾਂ ਨਰਮਾ ਪੱਟੀ ’ਚ ਚਿੱਟੀ ਮੱਖੀ ਦੇ ਲਗਾਤਾਰ ਸਰਵੇਖਣ ਦੌਰਾਨ ਇਸ ਕੀੜੇ ਦਾ ਹਮਲਾ ਕੁੱਝ ਖੇਤਾਂ ਵਿੱਚ ਆਰਥਿਕ ਕਗਾਰ (ਔਸਤਨ 6 ਚਿੱਟੀ ਮੱਖੀ ਪ੍ਰਤੀ ਪੱਤਾ) ਤੋਂ ਉੱਪਰ ਪਾਇਆ ਗਿਆ ਹੈ। ਜਿੱਥੋਂ ਦੇ ਕਿਸਾਨ ਨਰਮੇ ਦੀ ਫਸਲ ਨੂੰ ਸੋਕਾ ਲੱਗਣ ਤੋਂ ਬਚਾਉਣ, ਕਿਉਕਿ ਸੋਕੇ ਵਾਲੇ ਖੇਤਾਂ ’ਚ ਚਿੱਟੀ ਮੱਖੀ ਦਾ ਹਮਲਾ ਵਧੇਰੇ ਹੁੰਦਾ ਹੈ। ਜਿਸ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ।

Also Read : Dhruv Rathee: ਧਰੁਵ ਰਾਠੀ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਗ੍ਰਿਫ਼ਤਾਰੀ ਦੀ ਤਿਆਰੀ, ਜਾਣੋ ਪੂਰਾ ਮਾਮਲਾ…

ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ 200 ਮਿਲੀਲਿਟਰ ਕਲਾਸਟੋ 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) ਜਾਂ 400 ਮਿਲੀਲਿਟਰ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) ਜਾਂ 60 ਗ੍ਰਾਮ ਓਸ਼ੀਨ 20 ਐਸ ਜੀ (ਡਾਇਨੋਟੈਫ਼ੂਰਾਨ) ਜਾਂ 200 ਗ੍ਰਾਮ ਪੋਲੋ/ ਰੂਬੀ / ਕਰੇਜ਼ / ਲੂਡੋ / ਸ਼ੋਕੂ 50 ਡਬਲਯੂ ਪੀ (ਡਾਇਆਫੈਨਥੀਯੂਰੋਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 800 ਮਿਲੀਲਿਟਰ ਫੋਸਮਾਈਟ/ਈ-ਮਾਈਟ/ਵਾਲਥੀਆਨ/ਗੋਲਡਮਿਟ 50 ਈ ਸੀ (ਈਥੀਆਨ) ਦਾ ਛਿੜਕਾਅ ਕਰੋ। ਚਿੱਟੀ ਮੱਖੀ ਦੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ 500 ਮਿਲੀਲਿਟਰ ਲੈਨੋ 10 ਈ ਸੀ (ਪਾਈਰੀਪਰੋਕਸੀਫਿਨ) ਜਾਂ 200 ਮਿਲੀਲਿਟਰ ਓਬਰੇਨ/ਵੋਲਟੇਜ਼ 22.9 ਐਸ ਸੀ (ਸਪੈਰੋਮੈਸੀਫਿਨ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।