ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਮੌਤ

Accident

ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਅਕਾਲਗੜ ਖੁਰਦ ਦੇ ਇੱਕ ਨੌਜਵਾਨ ਦੀ ਇਟਲੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਸੂਚਨਾ ਮਿਲਦਿਆਂ ਹੀ ਪਰਿਵਾਰ ਤੇ ਪਿੰਡ ’ਚ ਸੋਗ ਛਾ ਗਿਆ। ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਨੇ ਦੱਸਿਆ ਕਿ ਉਸਨੇ ਆਪਣੀ ਦੋ ਏਕੜ ਜ਼ਮੀਨ ਵੇਚ ਕੇ ਘਰ ਦੇ ਹਲਾਤਾਂ ਨੂੰ ਸੁਧਾਰਨ ਲਈ ਆਪਣੇ ਪੁੱਤਰ ਹਰਪ੍ਰੀਤ ਸਿੰਘ ਨੂੰ 14 ਸਾਲ ਪਹਿਲਾਂ ਇਟਲੀ ਭੇਜਿਆ ਸੀ ਤੇ ਪੀਆਰ ਮਿਲਣ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਆਪਣੀ ਪਤਨੀ ਤੇ ਪੁੱਤਰ ਨੂੰ ਵੀ ਆਪਣੇ ਕੋਲ ਬੁਲਾ ਲਿਆ ਸੀ ਜਿੱਥੋਂ ਤਕਰੀਬਨ 25 ਕੁ ਦਿਨ ਪਹਿਲਾਂ ਹੀ ਹਰਪ੍ਰੀਤ ਸਿੰਘ ਦੀ ਪਤਨੀ ਆਪਣੇ ਪੁੱਤਰ ਦੇ ਇਲਾਜ ਲਈ ਭਾਰਤ ਆਈ ਸੀ ਜਿਸਨੇ 23 ਜੁਲਾਈ ਨੂੰ ਵਾਪਸ ਇਟਲੀ ਜਾਣਾ ਸੀ। (Road Accident)

Read This : 35 ਲੱਖ ਹਾਸਲ ਕਰਕੇ ਨਾ ਵਿਦੇਸ਼ ਭੇਜਿਆ ਨਾ ਰਕਮ ਵਾਪਸ ਮੋੜੀ

ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਕੋਲ ਹਰਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਇਟਲੀ ਵਿਖੇ ਐਤਵਾਰ ਸ਼ਾਮ ਨੂੰ ਖੇਤਾਂ ’ਚ ਕੰਮ ਕਰਨ ਤੋਂ ਬਾਅਦ ਹਰਪ੍ਰੀਤ ਸਿੰਘ ਆਪਣੇ ਸਾਇਕਲ ’ਤੇ ਘਰ ਪਰਤ ਰਿਹਾ ਸੀ ਜਿਸ ਦੇ ਸਾਇਕਲ ਨੂੰ ਇੱਕ ਗੋਰੇ ਕਾਰ ਚਾਲਕ ਨੇ ਪਿੱਛੋਂ ਟੱਕਰ ਮਾਰ ਦਿੱਤੀ ਜੋ ਨਸ਼ੇ ਵਿੱਚ ਦੱਸਿਆ ਜਾ ਰਿਹਾ ਸੀ ਜਿਸ ਕਾਰਨ ਸੜਕ ’ਤੇ ਡਿੱਗਦਿਆਂ ਹੀ ਹਰਪ੍ਰੀਤ ਸਿੰਘ (46) ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਦੀ ਖ਼ਬਰ ਜਿਉਂ ਹੀ ਉਨ੍ਹਾਂ ਨੂੰ ਮਿਲੀ ਤਾਂ ਮੰਨੋ ਉਨ੍ਹਾਂ ਦੇ ਪੈਰਾਂ ਹੋਠੋਂ ਜ਼ਮੀਨ ਖ਼ਿਸਕ ਗਈ ਹੋਵੇ। ਉਨ੍ਹਾਂ ਅੱਗੇ ਦੱਸਿਆ ਕਿ ਹਰਪ੍ਰੀਤ ਸਿੰਘ ਆਪਣੀ ਪਤਨੀ ਤੇ ਪੁੱਤਰ ਸਣੇ ਇਟਲੀ ਵਿਖੇ ਰਹਿ ਰਿਹਾ ਸੀ ਜਿਸ ਦੇ ਦੁਨੀਆਂ ਤੋਂ ਚਲੇ ਜਾਣ ਨਾਲ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਵੀ ਨਹੀਂ ਰਿਹਾ। ਅਮਰਜੀਤ ਸਿੰਘ ਨੇ ਆਪਣੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। (Road Accident)