ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਦੀ ਨਹੀਂ ਹੁਣ ਖੈਰ, ਪੜ੍ਹ ਲਵੋ ਨਵੇਂ ਨਿਯਮ

Ludhiana News

ਪੰਜਾਬ ਪੁਲਿਸ ਸ਼ਰਾਬ ਪੀ ਕੇ ਡਰਾਈਵਿੰਗ ਨੂੰ ਰੋਕਣ ਲਈ ਵਿਸ਼ੇਸ਼ ਚੌਕਸੀ ਕਾਇਮ ਕਰੇਗੀ : ਏਡੀਜੀਪੀ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਰਾਸ਼ਟਰੀ ਤੇ ਰਾਜ ਮਾਰਗਾਂ ’ਤੇ ਸ਼ਰਾਬ ਪੀ ਕੇ ਡਰਾਇਵਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਕਿਉਂਕਿ ਇੱਥੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਅਮਰਦੀਪ ਸਿੰਘ ਰਾਏ ਨੇ ਅਜਿਹੇ ਚਾਲਕਾਂ ਖਿਲਾਫ਼ ਕਾਰਵਾਈ ਲਈ ਵਿਸ਼ੇਸ਼ ਸੁਰੱਖਿਆ ਚੌਂਕੀਆਂ ਸਥਾਪਿਤ ਕਰਨ ਦੇ ਐਲਾਨ ਕੀਤਾ ਹੈ। ਇੱਥੇ ਟੈ੍ਰਫਿਕ ਐਸਪੀਜ਼, ਡੀਐਸਪੀਜ਼ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਏਡੀਜੀਪੀ ਰਾਏ ਨੇ ਕਿਹਾ ਕਿ ਪੰਜਾਬ ਪੁਲਿਸ ਸੜਕ ਹਾਦਸਿਆਂ ਦੇ ਮੁੱਖ ਕਾਰਨ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਰਾਸ਼ਟਰੀ ਤੇ ਰਾਜ ਮਾਰਗਾਂ ’ਤੇ ਵਿਸ਼ੇਸ਼ ਸੁਰੱਖਿਆ ਚੌਕੀਆਂ ਸਥਾਪਤ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ 800 ਨਵੇਂ ਐਲਕੋਮੀਟਰ ਆਰਡਰ ਕੀਤੇ ਹਨ ਜੋ ਕਿ ਸਾਰੇ ਜ਼ਿਲ੍ਹਿਆਂ ’ਚ ਵੰਡੇ ਜਾਣਗੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣਾ ਸੜਕ ਹਾਦਸਿਆਂ ਦਾ ਮੁੱਖ ਤੇ ਵੱਡਾ ਕਾਰਨ ਹੈ ਤੇ ਪੰਜਾਬ ਪੁਲਿਸ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਏਡੀਜੀਪੀ ਨੇ ਇਹ ਵੀ ਖੁਲਾਸਾ ਕੀਤਾ ਕਿ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਡਰਾਈਵਿੰਗ ਨਾਲ ਨਜਿੱਠਣ ਲਈ 27 ਹਾਈਟੈਕ ਇੰਟਰਸੈਪਟਰ ਵਾਹਨ ਵੀ ਖਰੀਦੇ ਜਾ ਰਹੇ ਹਨ। ਉਨ੍ਹਾਂ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਮੁੱਦੇ ਨੂੰ ਵੀ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਇਸ ਸਮੱਸਿਆ ਕਾਰਨ ਹਰ ਸਾਲ ਲਗਭਗ 350 ਮੌਤਾਂ ਹੁੰਦੀਆਂ ਹਨ। (Ludhiana News)

Read This : Farmers Delhi March: ਦਿੱਲੀ ਕੂਚ ਸਬੰਧੀ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਪੜ੍ਹੋ…

ਇਸ ਮੁੱਦੇ ਨੂੰ ਹੱਲ ਕਰਨ ਲਈ ਵੱਖ-ਵੱਖ ਵਿਭਾਗ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਸ ’ਚ ਨਗਰ ਨਿਗਮ, ਪਸ਼ੂ ਪਾਲਣ ਤੇ ਹੋਰ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ’ਚ ਹਾਲ ਹੀ ’ਚ ਸ਼ੁਰੂ ਕੀਤੀ ਗਈ ਪ੍ਰਣਾਲੀ ਤਹਿਤ ਜ਼ਿਲ੍ਹਿਆਂ ਨੂੰ 900 ਈ-ਚਲਾਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਜਿੰਨ੍ਹਾਂ ਨਾਲ ਪੰਜਾਬ ’ਚ ਸੜਕ ਹਾਦਸਿਆਂ ਦੀ ਗਿਣਤੀ ’ਚ ਹੋਰ ਕਮੀ ਆਉਣ ਦੀ ਉਮੀਦ ਹੈ। ਰਾਏ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਮਾਗ ਦੀ ਉਪਜ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੀ ਤਾਇਨਾਤੀ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਐਸਐਸਐਫ਼ ਦੀ ਤਾਇਨਾਤੀ ਸਦਕਾ ਸੜਕ ਹਾਦਸਿਆਂ ਦੀਆਂ ਮੌਤਾਂ ’ਚ 15- 20 ਫੀਸਦੀ ਕਮੀ ਆਈ ਹੈ। (Ludhiana News)