ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਜੰਮਪਲ ਨੌਜਵਾਨ ਅਸੀਸਪ੍ਰੀਤ ਸਿੰਘ ਦੇ ਕੈਨੇਡਾ ’ਚ ਪਾਇਲਟ ਬਣਨ ’ਤੇ ਜਿਥੇ ਉਸ ਦੇ ਮਾਪੇ ਅਤੇ ਦੋਸਤ-ਮਿੱਤਰ ਖ਼ੁਸ਼ ਹਨ, ਉਥੇ ਅਰੋੜਬੰਸ ਸਭਾ ਕੋਟਕਪੂਰਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੀ ਅਸੀਸਪ੍ਰੀਤ ਸਿੰਘ ਦੀ ਉਕਤ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਆਖਿਆ ਕਿ ਨਵੀਂ ਪੀੜ੍ਹੀ ਦੇ ਬੱਚੇ ਤੇ ਨੌਜਵਾਨ ਅਸੀਸਪ੍ਰੀਤ ਦੀ ਇਸ ਪ੍ਰਾਪਤੀ ਤੋਂ ਪ੍ਰੇਰਨਾ ਜ਼ਰੂਰ ਲੈਣਗੇ। ਉਕਤ ਹੋਣਹਾਰ ਨੌਜਵਾਨ ਦੇ ਮਾਤਾ-ਪਿਤਾ ਲੜੀਵਾਰ ਸੁਖਜੀਤ ਕੌਰ ਤੇ ਦਲਜੀਤ ਸਿੰਘ ਨੇ ਦਸਿਆ ਕਿ ਸਟੱਡੀ ਵੀਜ਼ੇ ’ਤੇ 2019 ਵਿੱਚ ਵੈਨਕੂਵਰ (ਕੈਨੇਡਾ) ਵਿਖੇ ਗਏ ਅਸੀਸਪ੍ਰੀਤ ਨੇ ਕੈਨੇਡਾ ਵਿਖੇ ਏਅਰ ਕਰਾਫ਼ਟ। (Kotakpura News)
Read This : ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਪਾਣੀ ਭਰਨ ਕਾਰਨ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਮੇਨਟੈਨੈਂਸ ਇੰਜਨੀਅਰਿੰਗ ਦੀ 2 ਸਾਲ ਦੀ ਪੜ੍ਹਾਈ ਕੀਤੀ ਅਤੇ ਨਾਲ-ਨਾਲ ਫ਼ਲਾਇੰਗ ਦਾ ਕੋਰਸ ਵੀ ਮੁਕੰਮਲ ਕੀਤਾ। ਉਨ੍ਹਾਂ ਦਸਿਆ ਕਿ ਜਹਾਜ਼ਾਂ ਦੇ ਇੰਜਣ ਬਣਾਉਣ ਵਾਲੀ ਫ਼ੈਕਟਰੀ ਵਿਚ ਨੌਕਰੀ ਕਰਦਿਆਂ ਵੀ ਅਪਣੀ ਪੜ੍ਹਾਈ ਜਾਰੀ ਰੱਖੀ ਤੇ ਗੌਟ ਪੀਪੀਐਲ (ਪ੍ਰਾਈਵੇਟ ਪਾਇਲਟ ਲਾਇਸੰਸ ਇਨ ਕੈਨੇਡਾ) ਹਾਸਲ ਕੀਤਾ। ਅਸੀਸਪ੍ਰੀਤ ਸਿੰਘ ਦੇ ਦਾਦਾ ਪਾਲ ਸਿੰਘ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਆਖਿਆ ਕਿ ਅਸੀਸਪ੍ਰੀਤ ਨੇ ਕੈਨੇਡਾ ਵਿਖੇ ਰਹਿ ਕੇ ਤੇ ਪਾਇਲਟ ਦੀ ਨੌਕਰੀ ਪ੍ਰਾਪਤ ਕਰਨ ਦੇ ਬਾਵਜੂਦ ਵੀ ਸਾਬਤ ਸੂਰਤ ਹੈ। ਅਰੋੜਬੰਸ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ , ਜਨਰਲ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅਸੀਸਪ੍ਰੀਤ ਦੇ ਸਮੁੱਚੇ ਪ੍ਰਵਾਰ ਨੂੰ ਮੁਬਾਰਕਬਾਦ ਦਿਤੀ ਹੈ। (Kotakpura News)