ਫਿਰੋਜਪੁਰ (ਸਤਪਾਲ ਥਿੰਦ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ’ਚ ਸਥਿਤ ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਦੀ ਸਾਖਾ ’ਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ। (Ferozepur News)
Read This : Murder: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਲਾਸ਼ ਨਹਿਰ ’ਚ ਸੁੱਟੀ
ਕਿ ਉਸ ਨੇ ਆਪਣੀ ਮਰੀ ਹੋਈ ਦਾ ਬੀਮੇ ਦਾ ਕਲੇਮ ਅਪਲਾਈ ਕੀਤਾ ਹੋਇਆ ਹੈ ਤੇ ਇਸ ਸਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ’ਚ ਮੁਲਜਮ ਬੈਂਕ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ’ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜਮ ਨੂੰ ਭਲਕੇ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। (Ferozepur News)