ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਪਾਰਕ ਰਾਜਧਾਨੀ ’ਚ ਇੰਡਸਟਰੀ ਮਾਲਕਾਂ ਤੋਂ ਜ਼ਬਰੀ ਫ਼ਿਰੌਤੀਆਂ ਵਸੂਲਣ ਦੇ ਦੋਸ਼ ’ਚ ਜ਼ਿਲ੍ਹਾ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਮਾਮਲੇ ’ਚ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਨੂੰ ਗਿ੍ਰਫ਼ਤਾਰ ਵੀ ਕਰ ਲਿਆ ਹੈ। ਥਾਣਾ ਮੋਤੀ ਨਗਰ ਦੇ ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬਾਬਾ ਗੱਜਾ ਜੈਨ ਕਲੋਨੀ ਲੁਧਿਆਣਾ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਦੱਸਿਆ ਕਿ 17 ਜੁਲਾਈ ਨੂੰ ਆਪਣੀ ਸਵਰਨ ਇੰਜਨੀਅਰਿੰਗ ਵਰਕਸ ਫੈਕਟਰੀ ’ਚ ਮੌਜੂਦ ਸੀ। ਜਿੱਥੇ ਦੁਪਹਿਰ ਵੇਲੇ ਤਿੰਨ ਵਿਅਕਤੀ ਉਨ੍ਹਾਂ ਦੀ ਫੈਕਟਰੀ ਅੰਦਰ ਆ ਧਮਕੇ। (Ludhiana News)
Read This : ਮੋਟਰਸਾਇਕਲ ਸਵਾਰ ਵਿਅਕਤੀ ਨੇ ਦਾਤ ਦਿਖਾ ਪਤੀ-ਪਤਨੀ ਤੋਂ ਖੋਹਿਆ ਪਰਸ
ਆਉਂਦਿਆਂ ਹੀ ਉਸ ਪਾਸੋਂ ਪੈਸਿਆਂ ਦੀ ਮੰਗ ਕਰਨ ਲੱਗੇ। ਉਸ ਵੱਲੋਂ ਅਜਿਹਾ ਕਰਨ ਤੋਂ ਰੋਕੇ ਜਾਣ ਦੇ ਬਾਵਜੂਦ ਉਕਤਾਨ ਵਿਅਕਤੀ ਜਾਨ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਕੋਲੋਂ ਜ਼ਬਰੀ 5100 ਰੁਪਏ ਲੈ ਗਏ। ਉਨ੍ਹਾਂ ਅੱਗੇ ਦੱਸਿਆ ਕਿ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਤੋਂ ਬਾਅਦ ਜ਼ਬਰੀ ਫ਼ਿਰੌਤੀ ਦੀ ਮੰਗ ਕਰਨ ਵਾਲਿਆਂ ਦੀ ਪਹਿਚਾਣ ਸੰਜੇ ਸ਼ਨੀ ਕੁਮਾਰ ਵਾਸੀਆਨ ਮੁਹੱਲਾ ਸੰਤਪੁਰਾ ਮਿਲਰਗੰਜ ਤੇ ਵਿਸ਼ਾਲ ਕੁਮਾਰ ਵਜੋਂ ਹੋਈ ਹੈ। ਜਿੰਨ੍ਹਾਂ ’ਚੋਂ ਸੰਜੇ ਕੁਮਾਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫ਼ਰਾਰ ਮੁਲਜਮਾਂ ਦੀ ਭਾਲ ਜਾਰੀ ਹੈ, ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। (Ludhiana News)