ਕਿਸਾਨ ਅੰਦੋਲਨ ਦੇ ਚੱਲਦੇ ਹੋਏ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ
- ਸੁਪਰੀਮ ਕੋਰਟ ਨੇ ਕਿਹਾ, ਸਥਿਤੀ ਜਿਉਂ ਦੀ ਤਿਉਂ ਹੀ ਬਣਾਈ ਰੱਖੋ
- ਗੱਲਬਾਤ ਲਈ ਮੰਤਰੀ ਨਹੀਂ ਨਿਰਪੱਖ ਕਮੇਟੀ ਬਣਾਓ
ਪਟਿਆਲਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਪੰਜਾਬ ਵਿਚਕਾਰ ਸ਼ੰਭੂ ਬਾਰਡਰ ਅਜੇ ਨਹੀ ਖੁੱਲ੍ਹੇਗਾ। ਸ਼ੰਭੂ ਬਾਰਡਰ ਨੂੰ ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਕਰਕੇ ਬੰਦ ਕਰ ਰੱਖਿਆ ਹੈ। ਬਾਰਡਰ ਨੂੰ ਖੋਲ੍ਹਣ ਲਈ ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ। ਬੁੱਧਵਾਰ ਨੂੰ ਇਸ ਮਾਮਲੇ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਹੋਈ ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅੰਬਾਲਾ ਕੋਲ ਸ਼ੰਭੂ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਹੀ ਬਣੇ ਰਹੇ, ਸ਼ੰਭੂ ਬਾਰਡਰ ’ਤੇ 13 ਫਰਵਰੀ ਤੋਂ ਕਿਸਾਨਾਂ ਨੇ ਧਰਨਾ ਲਾ ਰੱਖਿਆ ਹੈ। ਭਾਵ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸ਼ੰਭੂ ਬਾਰਡਰ ਅਜੇ ਨਾ ਖੋਲ੍ਹਿਆ ਜਾਵੇ। Kisan Andolan
Read This : Kisan Andolan: ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ
ਸੁਪਰੀਮ ਕੋਰਟ ਨੇ ਹਾਈਕੋਰਟ ਦੇ ਆਦੇਸ਼ ’ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਖੋਲ੍ਹਣ ਲਈ ਪਟੀਸ਼ਨ ’ਤੇ ਸੁਣਵਾਈ 10 ਜੁਲਾਈ ਨੂੰ ਹੋਈ ਸੀ ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਸੀ ਕਿ ਸੱਤ ਦਿਨਾਂ ਅੰਦਰ ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾ ਦਿੱਤੇ ਜਾਣ। ਜਿਸ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਪਹੁੰਚਿਆ। ਸੁਪਰੀਮ ਕੋਰਟ ਨੇ ਇਸ ਮਾਮਲੇ ’ਤੇ ਸ਼ੰਭੂ ਬਾਰਡਰ ’ਤੇ ਹਾਲਾਤ ਉਸ ਤਰ੍ਹਾਂ ਹੀ ਬਣਾ ਕੇ ਰੱਖੀ ਜਾਵੇ। ਭਾਵ ਇੱਕ ਤਰ੍ਹਾਂ ਹਾਈਕੋਰਟ ਦੇ ਆਦੇਸ਼ ’ਤੇ ਰੋਕ ਲਾ ਦਿੱਤੀ ਹੈ। Kisan Andolan
ਕੋਰਟ ਦੀ ਟਿੱਪਣੀ | Kisan Andolan
ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਸੂਬਾ ਸਰਕਾਰ ਰਾਸ਼ਟਰੀ ਰਾਜਮਾਰਗ ਨੂੰ ਹਮੇਸ਼ਾ ਲਈ ਬੰਦ ਨਹੀਂ ਕਰ ਸਕਦੀ। ਇਸ ’ਤੇ ਤੁਸਾਰ ਮਹਿਤਾ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸੜਕਾਂ ਹਮੇਸ਼ਾ ਲਈ ਬੰਦ ਹੋਣ ਪਰ ਫਿਲਹਾਲ ਸੁਪਰੀਮ ਕੋਰਟ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾ ਦੇਵੇ। ਜਸਟਿਸ ਉੱਜਵਲ ਭੂਈਆ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਅਸੀਂ ਇਸ ਪੂਰੇ ਮਾਮਲੇ ’ਤੇ ਇੱਕ ਸੁਤੰਤਰ ਕਮੇਟੀ ਬਣਾ ਰਹੇ ਹਾਂ। ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ’ਤੇ ਫਿਲਹਾਲ ਰੋਕ ਲਾ ਦਿੱਤੀ ਹੈ, ਜਿਸ ਨੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ। Kisan Andolan