New Governor: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾਵਾਂ ਤੇ ਸਾਬਕਾ ਕੇਂਦਰੀ ਮੰਤਰੀਆਂ ਸ਼ੰਤੋਸ ਕੁਮਾਰ ਗੰਗਵਾਰ ਤੇ ਰਮਨ ਡੇਕਾ ਨੂੰ ਰਾਜਪਾਲ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਤੋਂ ਜਾਰੀ ਇੱਕ ਬਿਆਨ ’ਚ ਦਿੱਤੀ ਗਈ। ਰਿਲੀਜ ਮੁਤਾਬਕ ਗੰਗਵਾਰ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਰੀਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਤੇ ਜਿਸਨੂੰ ਦੇਵ ਵਰਮਾ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਿਲੀਜ ਅਨੁਸਾਰ, ਰਾਸਟਰਪਤੀ ਨੇ ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਮ ਦਾ ਰਾਜਪਾਲ, ਡੇਕਾ ਨੂੰ ਛੱਤੀਸਗੜ੍ਹ ਦਾ ਰਾਜਪਾਲ ਅਤੇ ਸੀਐਚ ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਹੈ। New Governor
ਇਸ ਤੋਂ ਇਲਾਵਾ ਤੇਲੰਗਾਨਾ ਦੇ ਵਾਧੂ ਚਾਰਜ ਨਾਲ ਝਾਰਖੰਡ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕਟਾਰੀਆ ਕੋਲ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਵੀ ਹੈ। ਸਿੱਕਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਅਸਾਮ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਣਗੇ ਤੇ ਉਨ੍ਹਾਂ ਨੂੰ ਮਨੀਪੁਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸ ਦੌਰਾਨ ਸ੍ਰੀਮਤੀ ਮੁਰਮੂ ਨੇ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਹੈ, ਜੋ ਕਿ ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਜਾਰੀ ਬਿਆਨ ਅਨੁਸਾਰ ਉਪਰੋਕਤ ਨਿਯੁਕਤੀਆਂ ਉਨ੍ਹਾਂ ਵੱਲੋਂ ਆਪਣੇ ਦਫਤਰ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਣਗੀਆਂ। New Governor