Cooperative Society Election: ਕਾਂਗਰਸੀ ਆਗੂਆਂ ਵੱਲੋਂ ਦਰਜ ਪਰਚੇ ਖਿਲਾਫ਼ ਰੋਸ ਪ੍ਰਦਰਸ਼ਨ

Cooperative Society Election
ਫ਼ਤਹਿਗੜ੍ਹ ਸਾਹਿਬ: ਫ਼ੋਟੋ ਕੈਪਸ਼ਨ :ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਫ਼ਤਹਿਗੜ੍ਹ ਸਾਹਿਬ ਵਿਖੇ ਧਰਨੇ ਦੌਰਾਨ ਸੰਬੋਧਨ ਕਰਦੇ ਹੋਏਤਸਵੀਰ :ਅਨਿਲ ਲੁਟਾਵਾ

ਕੋਆਪਰੇਟਿਵ ਸੋਸਾਇਟੀ ਚਨਾਰਥਲ ਕਲਾਂ ਚੋਣ ਮਾਮਲਾ 

Cooperative Society Election (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕੋਆਪਰੇਟਿਵ ਸੋਸਾਇਟੀ ਚਨਾਰਥਲ ਕਲਾ ਦੀ ਚੋਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਸਮਰਥਕਾਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਸ ਦੇ ਰੋਸ ’ਚ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਡੀ.ਸੀ ਕੰਪਲੈਕਸ ਦੇ ਬਾਹਰ ਕਾਂਗਰਸੀ ਆਗੂਆਂ ਵੱਲੋਂ ਆਮ ਲੋਕਾਂ ’ਤੇ ਕੀਤੇ ਗਏ ਪਰਚੇ ਦੇ ਖਿਲਾਫ਼ ਧਰਨਾ ਲਗਾਇਆ ਗਿਆ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ: Petrol Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਵੇਖੋ ਤਾਜ਼ਾ ਸੂਚੀ

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਿਛਲੇ ਦਿਨੀ ਚੋਣ ਪ੍ਰਕਿਰਿਆ ਨੂੰ ਛਿੱਕੇ ਟੰਗ ਕੇ ਸਹਿਕਾਰੀ ਸਭਾ ਚਨਾਰਥਲ ਕਲਾਂ ਦੀ ਚੋਣ ਕਰਵਾਈ ਗਈ ਸੀ ਜਿਸ ਦੇ ਵਿਰੋਧ ਵਿੱਚ ਦੋਵੇਂ ਪਿੰਡਾਂ ਦੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਸੀ। ਸਾਬਕਾ ਵਿਧਾਇਕ ਨਾਗਰਾ ਨੇ ਦੱਸਿਆ ਕਿ ਪਰ ਬਾਅਦ ਵਿੱਚ ਕੁੱਝ ਆਮ ਵਿਅਕਤੀਆਂ ’ਤੇ ਝੂਠਾ ਪਰਚਾ ਦਰਜ ਕਰਵਾ ਦਿੱਤਾ ਗਿਆ ਜਿਸ ਮੁਕੱਦਮੇ ਵਿੱਚ ਕੋਈ ਵੀ ਸੱਚਾਈ ਨਹੀਂ ਹੈ ਅਤੇ ਤੱਥਾਂ ਦੇ ਆਧਾਰ ’ਤੇ ਦਰਜ ਨਹੀ ਕੀਤਾ ਗਿਆ ਜੋ ਸਰਾਸਰ ਆਮ ਲੋਕਾਂ ਨਾਲ ਧੱਕਾ ਕੀਤਾ ਗਿਆ ਹੈ।

ਮੁਕੱਦਮੇ ਦੀ ਪੜਤਾਲ ਕਿਸੇ ਉੱਚ ਅਧਿਕਾਰੀ ਤੋਂ ਕਰਵਾਉਣ ਦੀ ਮੰਗ (Cooperative Society Election)

ਅੱਜ ਹਲਕਾ ਫ਼ਤਹਿਗੜ੍ਹ ਦੇ ਕਾਂਗਰਸੀ ਆਗੂਆਂ ਵੱਲੋਂ ਰੋਸ ਵਜੋਂ ਫ਼ਤਿਹਗੜ੍ਹ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਐੱਸ.ਐੱਸ.ਪੀ ਫ਼ਤਹਿਗੜ੍ਹ ਸਾਹਿਬ ਦੇ ਕੋਲ ਦਰਖਾਸਤ ਦਿੱਤੀ ਗਈ ਕਿ ਇਸ ਮੁਕੱਦਮੇ ਦੀ ਪੜਤਾਲ ਕਿਸੇ ਉੱਚ ਅਧਿਕਾਰੀ ਤੋਂ ਕਰਵਾ ਕੇ ਇਸਨੂੰ ਕੈਂਸਲ ਕੀਤਾ ਜਾਵੇ ਅਤੇ ਆਮ ਵਿਅਕਤੀਆਂ ਨੂੰ ਇਨਸਾਫ ਦਿਵਾਇਆ ਜਾਵੇ। ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਲੋਕਾਂ ਨਾਲ ਕੀਤਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ,ਉਹ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਦੇ ਖਿਲਾਫ ਲੋਕਾਂ ਦੀ ਲੜਾਈ ਲੜਦੇ ਰਹਿਣਗੇ। ਇਸ ਮੌਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ,ਵੱਖ-ਵੱਖ ਬਲਾਕ ਪ੍ਰਧਾਨ, ਸਾਬਕਾ ਮਾਰਕਿਟ ਚੇਅਰਮੈਨ, ਵਾਇਸ ਚੇਅਰਮੈਨ, ਸਾਬਕਾ ਜਿਲਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਕੌਂਸਲਰ, ਮਹਿਲਾ ਕਾਂਗਰਸ, ਯੂਥ ਕਾਂਗਰਸ, ਸਾਬਕਾ ਸਰਪੰਚ, ਪੰਚ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦੇਦਾਰ, ਆਗੂ, ਵਰਕਰ ਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ।