Wayanad: ਵਾਇਨਾਡ ’ਚ ਮੀਂਹ ਤੇ ਜ਼ਮੀਨ ਖਿਸਕਣ ਨਾਲ ਵੱਡਾ ਹਾਦਸਾ, ਬਚਾਅ ਕਾਰਜ ਜਾਰੀ

Wayanad

Kerala Wayanad Landslide : ਕੇਰਲ ਦੇ ਵਾਇਨਾਡ ਜ਼ਿਲ੍ਹੇ ’ਚ ਲਗਾਤਾਰ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਕਾਰਨ 40 ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕੇਰਲ ਦੇ ਵਾਇਨਾਡ ’ਚ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਯਕੀਨੀ ਬਣਾਂਉਣ ਅਤੇ ਰਾਹਤ ਤੇ ਬਚਾਅ ਕਾਰਜਾਂ ਲਈ ਸਾਰੀਆਂ ਏਜੰਸੀਆਂ ਨਾਲ ਤਾਲਮੇਲ ਕਾਇਮ ਕਰਨ ਤੇ ਇੱਕ ਕੰਟਰੋਲ ਰੂਮ ਸਥਾਪਿਤ ਕਰਨ ਦੀ ਅਪੀਲ ਕੀਤੀ। Wayanad

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੇਰਲ ਦੇ ਵਾਇਨਾਡ ਜ਼ਿਲ੍ਹੇ ’ਚ ਜ਼ਮੀਨ ਖਿਸਕਣ ਨਾਲ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟਾਇਆ ਤੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੂੰ ਸੰਕਟ ਨਾਲ ਨਜਿੱਠਣ ਲਈ ਕੇਂਦਰ ਤੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਚ ਮਾਰੇ ਗੲੈ ਵਿਅਕਤੀ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ’ਚੋਂ 2 ਲੱਖ ਰੁਪੲੈ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਵੀ ਐਲਾਨ ਕੀਤਾ। Wayanad

Read Also : Jharkhand Train Accident : ਹਾਵੜਾ-ਸੀਐਸਐਮਟੀ ਐਕਸਪ੍ਰੈਸ ਦੇ 18 ਡੱਬੇ ਪਟੜੀ ਤੋਂ ਉਤਰੇ, ਮੱਚੀ ਹਾਹਾਕਾਰ!

ਵਾਇਨਾਡ ਦੇ ਜ਼ਿਲ੍ਹਾ ਮੈਜਿਸਟਰੇਟ ਮੇਘਾਸ਼੍ਰੀ ਡੀਆਰ ਨੈ ਕਿਹਾ ਕਿ ਪ੍ਰਭਾਵਿਤ ਖੇਤਰਾਂ ’ਚ ਆਫ਼ ਰਾਹਤ ਕਾਰਜ ਕਾਰਜੀ ਹੈ ਤੇ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ, ਫਾਇਰ ਵਿਭਾਗ, ਪੁਲਿਸ ਤੇ ਜੰਗਲਾਤ, ਮਾਲ ਤੇ ਸਥਾਨਕ ਸਵੈ ਸ਼ਾਸਨ ਵਿਭਾਗ ਬਚਾਅ ਮੁਹਿੰਮ ’ਚ ਸ਼ਾਮਲ ਹਨ। ਮੇਘਾਸ੍ਰੀ ਮੁਤਾਬਿਕ ਸਰਕਾਰੀ ਏਜੰਸੀਆਂ ਦੇ ਨਾਲ-ਨਾਲ ਵਲੰਟੀਅਰ ਤੇ ਸਥਾਨਕ ਨਿਵਾਸੀ ਵੀ ਬਚਾਅ ਕਾਰਜ ’ਚ ਮੱਦਦ ਕਰ ਰਹੇ ਹਨ। Wayanad