Raghav Chadha : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਦੇ ਸਾਂਸਦ ਰਾਘਵ ਚੱਢਾ ਨੇ ਰਾਜ ਸਭਾ ’ਚ ਪੰਜਾਬ ਲਈ ਪੈਂਡਿੰਗ ਪਏ ਹਜ਼ਾਰਾਂ ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ। ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਮਹੱਤਵਪੂਰਨ ਕਾਰਜਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ 5600 ਕਰੋੜ ਪੇਂਡੂ ਵਿਕਾਸ ਫ਼ੰਡ (ਆਰਡੀਐੱਫ਼) ਦੇ, 1100 ਕਰੋੜ ਮੰਡੀ ਵਿਕਾਸ ਫੰਡ (ਐੱਮਡੀਐੱਫ਼) ਦੇ, ਰਾਸ਼ਟਰੀ ਸਿਹਤ ਮਿਸ਼ਨ ਫੰਡ ਦੇ 1100 ਕਰੋੜ, ਸਿੱਖਿਆ ਅਭਿਆਨ ਲਈ 180 ਕਰੋੜ ਅਤੇ ਪੂੰਜੀ ਨਿਮਰਾਣ ਲਈ ਵਿਸ਼ੇਸ਼ ਫੰਡ ਦੇ 1800 ਕਰੋੜ ਰੋਕ ਰੱਖੇ ਹਨ। Punjab News
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਪ੍ਰਤੀਨਿਧੀ ਦੇ ਰੂਪ ’ਚ ਮੈਂ ਆਪਣੇ ਸੂਬੇ ਪੰਜਾਬ ਦੇ ਅਧਿਕਾਰਾਂ ’ਤੇ ਬੋਲਣ ਲਈ ਖੜ੍ਹਾ ਹੋਇਆ ਹਾਂ। ਪੰਜਾਬ ਉਹ ਸੂਬਾ ਹੈ ਜਿਸ ਨੇ ਦੇਸ਼ ਲਈ ਸਭ ਤੋਂ ਜ਼ਿਆਦਾ ਬਲੀਦਾਨ ਦਿੱਤਾ ਹੈ। ਪੰਜਾਬ ਨੇ ਦੇਸ਼ ਨੂੰ ਹਰੀ ਕ੍ਰਾਂਤੀ ਦਿੱਤੀ ਅਤੇ ਔਖੇ ਸਮੇਂ ’ਚ ਦੇਸ਼ ਦਾ ਪੇਟ ਭਰਿਆ। ਦੇਸ਼ ਦੇ ਵਿਕਾਸ ’ਚ ਪੰਜਾਬ ਅਤੇ ਉਸ ਦੇ ਲੋਕਾਂ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਚੱਢਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੋਂ ਅੱਜ ਤੱਕ ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਲਈ ਬਹੁਤ ਕੁਝ ਕੀਤਾ ਹੈ। Punjab News
Read Also : Weather Today: ਮੌਸਮ ਵਿਭਾਗ ਦੀ ਚੇਤਾਵਨੀ, ਅਗਲੇ ਦੋ ਦਿਨ ਹੋਵੇਗੀ ਤੂਫਾਨੀ ਬਾਰਿਸ਼! ਮੌਸਮ ਵਿਭਾਗ ਦਾ ਆਇਆ ਨਵਾਂ ਅਪਡੇਟ
ਪੰਜਾਬ ਨੂੰ ਭਾਰਤ ਦੀ ਰੋਟੀ ਦੀ ਟੋਕਰੀ ਕਿਹਾ ਜਾਂਦਾ ਹੈ। ਸਾਡੇ ਕਿਸਾਨਾਂ ਨੇ ਦੇਸ਼ ਲਈ ਸਭ ਕੁਝ ਦਿੱਤਾ ਹੈ, ਅੱਜ ਮੈਂ ਉਨ੍ਹਾਂ ਕਿਸਾਨਾਂ ਦੀ ਆਵਾਜ ਬਣ ਕੇ ਇੱਥੇ ਖੜ੍ਹਾ ਹੋਇਆ ਹਾਂ। ਚੱਢਾ ਨੇ ਕਿਹਾ ਕਿ ਅਸੀਂ ਵਾਰ ਵਾਰ ਇਨ੍ਹਾਂ ਫੰਡਾਂ ਨੂੰ ਜਾਰੀ ਕਰਨ ਦੀ ਮੰਗ ਕੀਤੀ ਹੈ। ਅੱਜ ਮੈਂ ਇੱਕ ਵਾਰ ਫਿਰ ਤਿੰਨ ਕਰੋੜ ਪੰਜਾਬੀਆਂ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਡਾ ਫੰਡ ਜਾਰੀ ਕਰਨ ਤਾਂ ਕਿ ਪੰਜਾਬ ’ਚ ਵਿਕਾਸ ਕਾਰਜ ਪੂਰੇ ਹੋ ਸਕਣ। Punjab News