ਖੁਸ਼ਖਬਰੀ! ਹੁਣ ਇਹ ਸਰਕਾਰ ਸਾਰੀਆਂ ਫ਼ਸਲਾਂ ’ਤੇ ਦੇਵੇਗੀ MSP, ਮੁੱਖ ਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ

Haryana Government

ਚੰਡੀਗੜ੍ਹ। Haryana Government : ਹਰਿਆਣਾ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਤੋਂ ਹਰਿਆਣਾ ਸਰਕਾਰ ਕਿਸਾਨਾਂ ਦੀ ਹਰ ਫ਼ਸਲ ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਖਰੀਦੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਦੀ ਇਕਲੌਤੀ ਸੂਬਾ ਸਰਕਾਰ ਹੋਵੇਗੀ ਜੋ ਕਿਸਾਨਾਂ ਦੀ ਹਰ ਫਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੇਗੀ।

ਸੂਬਾ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ’ਚ ਲਿਆ ਹੈ ਜਦੋਂ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨ ਬਣਾਉਣ ਦੀ ਮੰਗ ’ਤੇ ਅੜੇ ਹੋਏ ਹਨ। ਇਸ ਦੇ ਲਈ ਦੇਸ਼ ਵਿੱਚ ਕਿਸਾਨਾਂ ਦੇ ਵੱਡੇ ਪੱਧਰ ’ਤੇ ਪ੍ਰਦਰਸ਼ਨ ਪਹਿਲਾਂ ਹੀ ਦੇਖਣ ਨੂੰ ਮਿਲ ਚੁੱਕੇ ਹਨ। ਹੁਣ ਹਰਿਆਣਾ ਸਰਕਾਰ ਨੇ ਹਰ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ਰਾਹੀਂ ਖਰੀਦਣ ਦਾ ਫੈਸਲਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। Haryana Government

ਹੁਣ 24 ਫ਼ਸਲਾਂ ’ਤੇ ਐਮ.ਐਸ.ਪੀ. | Haryana Government

ਐਤਵਾਰ ਨੂੰ ਕੁਰੂਕਸ਼ੇਤਰ ਤੋਂ ਥਾਨੇਸਰ ਵਿਧਾਨ ਸਭਾ ਦੀ ‘ਮ੍ਹਾਰਾ ਹਰਿਆਣਾ, ਨਾਨ ਸਟਾਪ ਹਰਿਆਣਾ’ ਰੈਲੀ ’ਚ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਸਭ ਤੋਂ ਵੱਡਾ ਐਲਾਨ ਇਹ ਹੈ ਕਿ ਸੂਬਾ ਸਰਕਾਰ ਕਿਸਾਨਾਂ ਦੀ ਹਰ ਫਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੇਗੀ। ਸੂਬੇ ਦੇ ਕਿਸਾਨ ਭਾਵੇਂ ਕੋਈ ਵੀ ਫ਼ਸਲ ਉਗਾਉਣ, ਉਨ੍ਹਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਅਸਲ ਕੀਮਤ ਮਿਲੇਗੀ। ਹੁਣ ਸੂਬੇ ’ਚ 24 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਮਿਲੇਗਾ।

Read Also : Sahara Group News: ਸਹਾਰਾ ਸਮੂਹ ਦੇ ਨਿਵੇਸ਼ਾਂ ਨੂੰ ਵਿੱਤ ਮੰਤਰੀ ਨੇ ਸੁਣਾਈ ਵੱਡੀ ਖੁਸ਼ਖਬਰੀ!

ਇਸ ਦੇ ਨਾਲ ਹੀ ਦੇਸ਼ ਭਰ ਦੇ ਕਿਸਾਨ ਕੇਂਦਰ ਤੋਂ ਫਸਲਾਂ ’ਤੇ ਐਮਐਸਪੀ ਮੰਗ ਰਹੇ ਹਨ। ਜੇਕਰ ਇਹ ਐਲਾਨ ਲਾਗੂ ਹੋ ਜਾਂਦਾ ਹੈ ਤਾਂ ਹਰਿਆਣਾ ਦੇਸ਼ ਦੀ ਸਭ ਤੋਂ ਪਹਿਲੀ ਸਰਕਾਰ ਬਣ ਜਾਵੇਗੀ। ਕਿਸਾਨਾਂ ਦਾ ਭਲਾ ਕਰਨ ਲਈ ਸਰਕਾਰ ਹਮੇਸ਼ਾ ਤੱਤਪਰ ਹੈ। ਇਹ ਗੱਲ ਮੁੱਖ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਆਖੀ।