Insurance: ਬੀਮੇ ’ਤੇ ਜੀਐੱਸਟੀ ਦਾ ਵਿਰੋਧ, ਵਾਪਸ ਲੈਣ ਦੀ ਉੱਠੀ ਮੰਗ

insurance

ਨਵੀਂ ਦਿੱਲੀ (ਏਜੰਸੀ)। Insurance : ਕਾਂਗਰਸ ਅਤੇ ਇੰਡੀਆ ਗੱਠਜੋੜ ਦੀਆਂ ਹੋਰ ਸਹਿਯੋਗੀ ਪਾਰਟੀਆਂ ਨੇ ਮੰਗਲਵਾਰ ਨੂੰ ਇੱਥੇ ਸੰਸਦ ਭਵਨ ਕੰਪਲੈਕਸ ਵਿੱਚ ਸਿਹਤ ਅਤੇ ਜੀਵਨ ਬੀਮਾ ’ਤੇ ਜੀਐੱਸਟੀ ਲਾਉਣ ਦੇ ਸਰਕਾਰ ਦੇ ਫੈਸਲੇ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਜੀਐੱਸਟੀ ਨੂੰ ਸਰਕਾਰ ਦੀ ਮਨਮਾਨੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇੰਡੀਆ ਗੱਠਜੋੜ ਦੇ ਆਗੂ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਸੰਸਦ ਭਵਨ ਦੇ ਮੱਕੜ ਗੇਟ ’ਤੇ ਇਕੱਠੇ ਹੋਏ ਅਤੇ ਬੀਮੇ ’ਤੇ ਜੀਐੱਸਟੀ ਲਾਉਣ ਦਾ ਵਿਰੋਧ ਕਰਦੇ ਹੋਏ ਅਤੇ ਜੀਐੱਸਟੀ ਵਾਪਸ ਲੈਣ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Read Also : Corruption: ਗੂਗਲ-ਪੇ ਐਪ ਰਾਹੀਂ ਰਿਸਵਤ ਲੈਣ ਵਾਲੇ ਜੇਈ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਕਾਂਗਰਸ ਨੇ ਆਪਣੇ ਅਧਿਕਾਰਤ ਐਕਸ ’ਤੇ ਕਿਹਾ, ‘ਮੋਦੀ ਸਰਕਾਰ ਨੇ ਆਪਣੇ ‘ਵਸੂਲੀ ਬਜਟ’ ਵਿੱਚ ਸਿਹਤ ਅਤੇ ਜੀਵਨ ਬੀਮਾ ਸੇਵਾਵਾਂ ’ਤੇ ਜੀਐੱਸਟੀ ਵਧਾ ਦਿੱਤਾ ਹੈ। ਇਸ ਕਾਰਨ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਲਈ ਹੋਰ ਖਰਚ ਕਰਨਾ ਪਵੇਗਾ। ਇੰਡੀਆ ਗੱਠਜੋੜ ਦੇ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਕੀਤੀ ਇਸ ਵਸੂਲੀ ਖ਼ਿਲਾਫ਼ ਸੰਸਦ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ।’ਵਿਰੋਧ ਪ੍ਰਦਰਸ਼ਨ ’ਚ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸ਼ਰਦ ਪਵਾਰ, ਸ਼ਿਵ ਸੈਨਾ ਦੇ ਊਧਵ ਧੜੇ ਦੇ ਸੰਜੇ ਰਾਊਤ, ਤ੍ਰਿਣਮੂਲ ਕਾਂਗਰਸ ਦੇ ਸੁਦੀਪਤਾ ਵੰਦਿਓਪਾਧਿਆਏ, ਡੀਐੱਮਕੇ ਦੇ ਐੱਮਕੇ ਬਾਲੂ ਸਮੇਤ ਕਈ ਆਗੂ ਸ਼ਾਮਲ ਹੋਏ | Insurance