ਪੂਜਨੀਕ ਗੁਰੂ ਜੀ ਦੇ ਅਵਤਾਰ ਮਹੀਨੇ ਦੀ ਖੁਸ਼ੀ ‘ਚ ਦੋ ਸਕੂਲਾਂ ਦੇ 95 ਲੋੜਵੰਦ ਬੱਚਿਆਂ ਨੂੰ ਵੰਡੀ ਸਟੇਸ਼ਨਰੀ | Welfare Work
ਮਲੋਟ (ਮਨੋਜ)। Welfare Work : ਪੂਜਨੀਕ ਗੁਰੂ ਜੀ ਦੀ ਦੁਆਰਾ ਚਲਾਏ ਮਾਨਵਤਾ ਭਲਾਈ ਕਾਰਜਾਂ ਵਿੱਚ ਜਿੱਥੇ ਦੇਸ਼ ਅਤੇ ਵਿਦੇਸ਼ਾਂ ਦੀ ਸਾਧ-ਸੰਗਤ ਮਾਨਵਤਾ ਭਲਾਈ ਕਾਰਜ ਕਰਕੇ ਮਨੁੱਖਤਾ ਦਾ ਭਲਾ ਕਰ ਰਹੀ ਹੈ ਉਥੇ ਬਲਾਕ ਮਲੋਟ ਦੀ ਸਾਧ-ਸੰਗਤ ਵੀ ਮਾਨਵਤਾ ਭਲਾਈ ਕਾਰਜਾਂ ਵਿੱਚ ਹਮੇਸ਼ਾਂ ਅੱਗੇ ਰਹਿੰਦੇ ਹੋਏ ਲਗਾਤਾਰ ਮਾਨਵਤਾ ਦੀ ਸੇਵਾ ਵਿੱਚ ਰੁੱਝੀ ਰਹਿੰਦੀ ਹੈ।
ਇਸੇ ਕੜ੍ਹੀ ਤਹਿਤ ਮਾਨਵਤਾ ਭਲਾਈ ਕਾਰਜਾਂ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਬਲਾਕ ਮਲੋਟ ਦੇ ਜੋਨ ਨੰਬਰ 2 ਦੀ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ‘ਚ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ। ਜਾਣਕਾਰੀ ਦਿੰਦਿਆਂ ਜੋਨ ਨੰਬਰ 2 ਦੇ ਪ੍ਰੇਮੀ ਸੇਵਕ ਰੋਬਿਨ ਗਾਬਾ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ‘ਚ ਜੋਨ 2 ਦੀ ਸਾਧ-ਸੰਗਤ ਨੇ ਸਰਕਾਰੀ ਪ੍ਰਾਇਮਰੀ ਸਕੂਲ-1 ਦੇ 45 ਲੋੜਵੰਦ ਬੱਚਿਆਂ ਅਤੇ ਹਿੰਦੂ ਕੰਨਿਆ ਪਾਠਸ਼ਾਲਾ ਦੇ 50 ਬੱਚਿਆਂ ਸਮੇਤ ਕੁੱਲ 95 ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ ਜਿਸ ਵਿੱਚ ਕਾਪੀਆਂ, ਪੈਨਸਿਲ, ਰਬੜ, ਸ਼ਾਰਪਨਰ ਆਦਿ ਵੰਡੇ ਗਏ। Welfare Work
ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ-1 ਦੀ ਹੈਡ ਟੀਚਰ ਮਮਤਾ ਰਾਣੀ ਅਤੇ ਹਿੰਦੂ ਕੰਨਿਆ ਪਾਠਸ਼ਾਲਾ ਦੇ ਹੈਡ ਟੀਚਰ ਜਗਮੀਤ ਸਿੰਘ ਨੇ ਜੋਨ 2 ਦੀ ਸਾਧ-ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਦੋਨਾਂ ਸਕੂਲਾਂ ਦੇ ਸਟਾਫ਼ ਮੈਂਬਰ ਰਵਿੰਦਰ ਕੁਮਾਰ, ਸ਼ਵਿੰਦਰ ਕੌਰ, ਰਣਜੀਤ ਸਿੰਘ, ਪਲਵੀ, ਸ਼ੋਭਾ ਰਾਣੀ ਤੋਂ ਇਲਾਵਾ 15 ਮੈਂਬਰ ਪ੍ਰੇਮ ਚਾਵਲਾ ਇੰਸਾਂ, ਮਹਿੰਦਰ ਸਿੰਘ ਸੋਨੀ ਇੰਸਾਂ, ਅਸ਼ੋਕ ਗਰੋਵਰ ਇੰਸਾਂ, ਸੌਰਵ ਜੱਗਾ ਇੰਸਾਂ, ਦੀਪਕ ਨਰੂਲਾ ਇੰਸਾਂ, ਅਰੁਣ ਇੰਸਾਂ, ਅਜੈ ਇੰਸਾਂ, ਭੈਣਾਂ ਵਿੱਚੋਂ ਹਰਪਾਲ ਕੌਰ ਇੰਸਾਂ, ਸਰੋਜ ਇੰਸਾਂ, ਮਮਤਾ ਗਰੋਵਰ ਇੰਸਾਂ, ਸ਼ੀਲਾ ਇੰਸਾਂ, ਸੁਨੀਤਾ ਧਮੀਜਾ ਇੰਸਾਂ, ਸਿਮਰਨ ਅਨੇਜਾ ਇੰਸਾਂ, ਪੂਨਮ ਇੰਸਾਂ ਤੋਂ ਇਲਾਵਾ ਐਮਐਸਜੀ ਆਈਟੀ ਵਿੰਗ ਦੇ ਅਤੁੱਲ ਅਨੇਜਾ ਇੰਸਾਂ ਅਤੇ ਜੁਬਿਨ ਛਾਬੜਾ ਇੰਸਾਂ ਆਦਿ ਮੌਜੂਦ ਸਨ। Welfare Work
ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਨਾਲ ਮਾਨਵਤਾ ਦੀ ਸੇਵਾ ਵਿੱਚ ਲੱਗੀ ਹੋਈ ਹੈ ਸਾਧ-ਸੰਗਤ
85 ਮੈਂਬਰ ਪੰਜਾਬ ਰਾਹੁਲ ਇੰਸਾਂ, ਰਿੰਕੂ ਇੰਸਾਂ, ਬਲਵਿੰਦਰ ਸਿੰਘ ਇੰਸਾਂ, 85 ਮੈਂਬਰ ਭੈਣਾਂ ਕਿਰਨ ਇੰਸਾਂ, ਅਮਰਜੀਤ ਕੌਰ ਇੰਸਾਂ, ਸਤਵੰਤ ਕੌਰ ਇੰਸਾਂ ਅਤੇ ਮਮਤਾ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ.ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਣਾ ਨਾਲ ਹੀ ਬਲਾਕ ਮਲੋਟ ਦੀ ਸਾਧ-ਸੰਗਤ ਮਾਨਵਤਾ ਦੀ ਸੇਵਾ ਵਿੱਚ ਲੱਗੀ ਹੋਈ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਸਾਧ-ਸੰਗਤ ਵੱਖ-ਵੱਖ ਤਰ੍ਹਾਂ ਦੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਪੂਜਨੀਕ ਗੁਰੂ ਜੀ ਦਾ ਪਵਿੱਤਰ ਅਵਤਾਰ ਮਹੀਨਾ ਮਨਾ ਰਹੀ । ਉਨ੍ਹਾਂ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ ਪਵਿੱਤਰ ਅਵਤਾਰ ਦਿਹਾੜੇ ਮੌਕੇ ਬਲਾਕ ਮਲੋਟ ਦੀ ਸਾਧ-ਸੰਗਤ ਭਾਰੀ ਗਿਣਤੀ ਵਿੱਚ ਬੂਟੇ ਲਗਾ ਕੇ ਵਾਤਾਰਣ ਨੂੰ ਬਚਾਉਣ ਵਿੱਚ ਵੀ ਸਹਿਯੋਗ ਦੇਵੇਗੀ।