ਸਪਾਂਸਰਸ਼ਿਪ ਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ | Punjab Govt Scheme
(ਐੱਮ ਕੇ ਸ਼ਾਇਨਾ) ਮੋਹਾਲੀ। Punjab Govt Scheme ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਦੇ ਉਦੇਸ਼ ਤਹਿ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤਕ ਕਰੀਬ 03 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਸਨ ਤੇ ਸੂਬੇ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੁੱਧਵਾਰ ਨੂੰ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਸਬੰਧੀ ਇੱਥੇ ਨਾਈਪਰ, ਸੈਕਟਰ 67 ਮੋਹਾਲੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ: Benefit Of Bima : ਸੱਪ ਦੇ ਡੰਗਣ ਨਾਲ ਹੋਈ ਸੀ ਔਰਤ ਦੀ ਮੌਤ, ਪੰਜਾਬ ਗ੍ਰਾਮੀਣ ਬੈਂਕ ਨੇ ਪੀੜ੍ਹਤ ਪਰਿਵਾਰ ਨੂੰ ਦਿੱਤਾ ਚ…
ਇਸ ਸਮਾਗਮ ਦੌਰਾਨ ਇਸ ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਸਕੀਮ ਦੇ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੀ ਸੌਂਪੇ ਗਏ। ਹੁਣ ਤਕ ਦੇ ਲਾਭਪਾਤਰੀਆਂ ਵਿੱਚੋਂ ਸਭ ਤੋਂ ਵੱਧ ਜ਼ਿਲ੍ਹਾ ਮੁਕਤਸਰ ਤੇ ਦੂਜੇ ਨੰਬਰ ਉੱਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਨ।
ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਪਾਂਸਰਸ਼ਿਪ ਸਕੀਮ ਇੱਕ ਸਹਾਇਤਾ ਹੈ ਜੋ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧ ਰੱਖਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਬੱਚੇ ਨੂੰ ਇੱਕ ਪਰਿਵਾਰ ਵਿੱਚ ਬਣੇ ਰਹਿਣ, ਉਸਦੀ ਸਿੱਖਿਆ ਜਾਰੀ ਰੱਖਣ ਦੇ ਯੋਗ ਬਣਾਇਆ ਜਾ ਸਕੇ।
1704 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ ਵਿੱਤੀ ਦਿੱਤਾ ਜਾ ਰਿਹਾ ਹੈ ਲਾਭ
ਇਸ ਸਕੀਮ ਤਹਿਤ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ, 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਸੂਬਾ ਸਰਕਾਰ ਵੱਲੋਂ 1704 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ ਵਿੱਤੀ ਲਾਭ ਦਿੱਤਾ ਜਾ ਰਿਹਾ ਹੈ। ਚਾਲੂ ਵਿੱਤੀ ਸਾਲ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ 7.91 ਕਰੋੜ ਰੁਪਏ ਸਪਾਂਸਰਸ਼ਿਪ ਸਕੀਮ ਅਧੀਨ ਜਾਰੀ ਕੀਤੇ ਗਏ ਹਨ। 31 ਮਾਰਚ 2025 ਤੱਕ 07 ਹਜ਼ਾਰ ਬੱਚੇ ਇਸ ਸਕੀਮ ਅਧੀਨ ਕਵਰ ਕੀਤੇ ਜਾਣੇ ਹਨ। ਇਸ ਮੌਕੇ ਮਿਸ਼ਨ ਵਾਤਸਲਿਆ ਸਕੀਮ ਅਧੀਨ ਗੈਰ-ਸਰਕਾਰੀ ਚਾਇਲਡ ਕੇਅਰ ਸੰਸਥਾਵਾਂ ਨੂੰ 37.75 ਲੱਖ ਰੁਪਏ ਅਤੇ ਗੈਰ ਸਰਕਾਰੀ ਅਡਾਪਸ਼ਨ ਏਜੰਸੀਆਂ ਨੂੰ 26.72 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ।