Punjab News: ਮੰਤਰੀ ਡਾ. ਬਲਜੀਤ ਕੌਰ ਦਾ ਬੱਚਿਆਂ ਲਈ ਉਪਰਾਲਾ, ਕਰ ਦਿੱਤੀ ਰਾਸ਼ੀ ਜਾਰੀ, ਇਨ੍ਹਾਂ ਨੂੰ ਹੋਵੇਗਾ ਲਾਭ

Punjab News

ਚੰਡੀਗੜ੍ਹ। Punjab News : ਪੰਜਾਬ ਸਰਕਾਰ (Government of Punjab) ਵੱਖ-ਵੱਖ ਵਰਗਾਂ ਲਈ ਭਲਾਈ ਸਕੀਮਾਂ ਚਲਾ ਕੇ ਜਨਤਾ ਦਾ ਭਲਾ ਕਰਨ ਦਾ ਦਾਅਵਾ ਕਰ ਰਹੀ ਹੈ। ਵੱਖ ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਲਾਭ ਮਿਲ ਵੀ ਰਿਹਾ ਹੈ। ਇਸੇ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤਕ ਕਰੀਬ 03 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਤੇ ਸੂਬੇ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ। Dr Baljit Kaur

ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਸਬੰਧੀ ਇਥੇ ਨਾਈਪਰ, ਸੈਕਟਰ 67 ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। Punjab News

ਅੱਜ ਦੇ ਸਮਾਗਮ ਦੌਰਾਨ ਇਸ ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਸਕੀਮ ਦੇ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੀ ਸੌਂਪੇ ਗਏ। ਹੁਣ ਤਕ ਦੇ ਲਾਭਪਾਤਰੀਆਂ ਵਿੱਚੋਂ ਸਭ ਤੋਂ ਵੱਧ ਜ਼ਿਲ੍ਹਾ ਮੁਕਤਸਰ ਤੇ ਦੂਜੇ ਨੰਬਰ ਉੱਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਨ। ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। Punjab News

Read Also : Government Schemes Anucement : ਖੁਸ਼ਖਬਰੀ! ਸਰਕਾਰ ਦੇਵੇਗੀ 30,000 ਰੁਪਏ ਸਾਲਾਨਾ, ਕਰਨਾ ਹੋਵੇਗਾ ਸਿਰਫ਼ ਇਹ ਕੰਮ!

ਉਨ੍ਹਾਂ ਦੱਸਿਆ ਕਿ ਮਿਸ਼ਨ ਵਾਤਸੱਲਿਆ ਸਕੀਮ ਦਾ ਮੁੱਖ ਉਦੇਸ਼ ਜੁਵੇਨਾਇਲ ਜਸਟਿਸ (ਕੇਅਰ ਐਂਜ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਨੂੰ ਲਾਗੂ ਕਰਨਾ ਅਤੇ ਮੁਸ਼ਕਿਲ ਹਾਲਤਾਂ ਵਿੱਚ ਰਹਿ ਰਹੇ ਬੱਚਿਆਂ ਦੀ ਸਹੀ ਦੇਖਭਾਲ, ਰੱਖਿਆ, ਵਿਕਾਸ, ਇਲਾਜ ਅਤੇ ਸਮਾਜਿਕ ਪੁਨਰ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਬੱਚਿਆਂ ਦੇ ਅਨੁਕੂਲ ਪਹੁੰਚ ਅਪਣਾ ਕੇ ਬੱਚਿਆਂ ਦੇ ਹਿੱਤ ਨੂੰ ਦੇਖਣਾ ਹੈ। Punjab News