CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਤੋਹਫ਼ਾ

CM Bhagwant Mann
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਤੋਹਫ਼ਾ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪੰਜਾਬੀਆਂ ਨੂੰ ਇੱਕ ਹੋਰ ਤੋਫਹਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਅੱਜ ਦਿੱਲੀ ਏਅਰਪੋਰਟ ਟਰਮੀਨਲ-3 ਵਿਖੇ ‘ਪੰਜਾਬ ਹੈਲਪ ਸੈਂਟਰ’ ਪੰਜਾਬੀਆਂ ਨੂੰ ਸਮਰਪਿਤ ਕੀਤਾ। ਪੰਜਾਬ ਸਰਕਾਰ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਣ ਵਾਲੇ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ। ਲੋਕਾਂ ਦੀ ਸਹੂਲਤ ਲਈ ਇੱਥੇ 24 ਘੰਟੇ ਮੁਲਾਜ਼ਮ ਤਾਇਨਾਤ ਰਹਿਣਗੇ। ਸਟਾਫ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਜਵਾਨ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਪੰਜਾਬੀ ਵੀ ਚੰਗੀ ਤਰ੍ਹਾਂ ਜਾਣਦੇ ਹੋਣਗੇ। ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਇਕ ਪ੍ਰਾਈਵੇਟ ਕੰਪਨੀ ਨਾਲ ਸਮਝੌਤਾ ਕੀਤਾ ਹੈ।

ਪੰਜਾਬ ਹੈਲਪ ਸੈਂਟਰ ’ਤੇ ਮਿਲਣੀਗਾਂ ਇਹ ਸਹੂਲਤਾਂ | CM Bhagwant Mann

CM Bhagwant Mann
CM Bhagwant Mann

ਦਿੱਲੀ ਏਅਰਪੋਰਟ ਟਰਮੀਨਲ-3 ਵਿਖੇ ‘ਪੰਜਾਬ ਹੈਲਪ ਸੈਂਟਰ’ ’ਤੇ ਲੋਕਾਂ ਨੂੰ ਹਵਾਈ ਅੱਡੇ ‘ਤੇ ਉਡਾਣਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਅਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਬਾਰੇ ਮੱਦਦ ਮਿਲੇਗੀ। ਇਸ ਦੇ ਨਾਲ ਹੀ ਐਮਰਜੈਂਸੀ ਦੀ ਸਥਿਤੀ ਵਿੱਚ ਦਿੱਲੀ ਸਥਿਤ ਪੰਜਾਬ ਭਵਨ ਵਿੱਚ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਕੁਝ ਕਮਰੇ ਉਪਲੱਬਧਤਾ ਦੇ ਹਿਸਾਬ ਨਾਲ ਉਪਲੱਬਧ ਕਰਵਾਏ ਜਾਣਗੇ। ਯਾਤਰੀਆਂ ਅਤੇ ਪ੍ਰਵਾਸੀ ਭਾਰਤੀਆਂ ਦੀ ਮਦਦ ਲਈ ਹੈਲਪਲਾਈਨ ਨੰਬਰ 011-61232182 ਜਾਰੀ ਕੀਤਾ ਗਿਆ ਹੈ।