ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ | Punjab Hockey Players
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪਿਕ ’ਚ ਭਾਰਤੀ ਹਾਕੀ ਟੀਮ ਦੇ ਕਾਂਸੀ ਤਮਗਾ ਜਿੱਤਣ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ। Punjab Hockey Players
ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ
As per our sports policy we will give 1 crore for each bronze medal players of Punjab..चक दे इंडिया..ईनाम
— Bhagwant Mann (@BhagwantMann) August 8, 2024
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਮੈਡਲ ਜਿੱਤਿਆ। ਪੈਰਿਸ ਵਿਖੇ ਭਾਰਤ ਨੇ ਚੌਥਾ ਓਲੰਪਿਕਸ ਮੈਡਲ ਜਿੱਤਿਆ ਹੈ। ਸਾਰੀ ਹਾਕੀ ਟੀਮ ਨੂੰ ਮੁਬਾਰਕਾਂ। ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ ਸਨ। ਟੀਮ ਦਾ ਹਰ ਖਿਡਾਰੀ ਜੀਅ ਜਾਨ ਨਾਲ ਖੇਡਿਆ।
ਭਾਰਤ ਨੇ ਸਪੇਨ ਨੂੰ 2-1 ਨਾਲ ਹਰਾਇਆ | Punjab Hockey Players
ਪੈਰਿਸ ਓਲੰਪਿਕ ‘ਚ ਭਾਰਤ ਨੇ ਇਤਿਹਾਸਕ ਜਿੱਤ ਦਰਜ ਕਰਦਿਆਂ ਸਪੇਨ ਨੂੰ 2-1 ਨਾਲ ਹਰਾ ਦਿੱਤਾ। ਇਸ ਦੇ ਨਾਲ ਭਾਰਤ ਨੇ ਓਲੰਪਿਕ ’ਚ ਕਾਂਸੀ ਤਮਗੇ ’ਤੇ ਕਬਜ਼ਾ ਕਰ ਲਿਆ ਹੈ। ਪੈਰਿਸ ਓਲੰਪਿਕ ‘ਚ ਭਾਰਤ ਨੇ ਚੌਥਾ ਤਮਗਾ ਜਿੱਤਿਆ ਹੈ। ਤੀਜੇ ਕੁਆਰਟਰ ਤੋਂ ਬਾਅਦ ਭਾਰਤੀ ਟੀਮ 2-1 ਨਾਲ ਅੱਗੇ ਸੀ ਅਤੇ ਭਾਰਤ ਨੇ ਇਸ ਤੋਂ ਬਾਅਦ ਸਪੇਨ ਨੂੰ ਕੋਈ ਮੌਕਾ ਨਹੀਂ ਦਿੱਤਾ। Hockey Team India
ਜਿਕਰਯੋਗ ਹੈ ਕਿ ਭਾਰਤ ਨੇ ਓਲੰਪਿਕ ’ਚ ਲਗਾਤਾਰ ਦੂਜਾ ਕਾਂਸੀ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਜਰਮਨੀ ਨੂੰ ਹਰਾ ਕੇ ਕਾਂਸੀ ਤਮਗਾ ਜਿੱਤਿਆ ਸੀ।