Punjab News: ਪੰਜਾਬ ਨੇ ਸ਼ਿਕਾਇਤ ਨਿਵਾਰਨ ਰੈਂਕਿੰਗ ‘ਚ ਦੇਸ਼ ‘ਚੋਂ ਮੋਹਰੀ ਸਥਾਨ ਹਾਸਿਲ ਕੀਤਾ

Punjab News

‘ਪੰਜਾਬ ਸਰਕਾਰ ਤੁਹਾਡੇ ਦੁਆਰ’ ਅਤੇ ਅਜਿਹੇ ਹੀ ਹੋਰ ਉਪਰਾਲਿਆਂ ਦੇ ਨਾਲ ਸਮੇਂ ਸਿਰ ਹਰ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ : ਮੰਤਰੀ ਅਮਨ ਅਰੋੜਾ

ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। Punjab News : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਉਧਮ ਸਿੰਘ ਵਾਲਾ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪੰਜਾਬ ਨੇ ਦੇਸ਼ ਦੇ ਹੋਰ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪਛਾੜ ਕੇ ਸ਼ਿਕਾਇਤ ਨਿਵਾਰਨ ਰੈਂਕਿੰਗ ਵਿੱਚ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹਈਆ ਕਰਵਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਦੀ ਦਿਸ਼ਾ ਵਿੱਚ ਇਹ ਇੱਕ ਅਹਿਮ ਪ੍ਰਾਪਤੀ ਹੈ ਜਿਸ ਵਿੱਚ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਕੰਮਕਾਰ ਕਰਦਿਆਂ ਨਿਰਧਾਰਤ ਸਮਾਂ ਸੀਮਾ ਅੰਦਰ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਦੇ ਹੋਏ ਇਹ ਮੋਹਰੀ ਸਥਾਨ ਹਾਸਲ ਕੀਤਾ ਹੈ। Punjab News

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ ਦੇ ਆਧਾਰ ਤੇ ਮਿਲਿਆ ਪਹਿਲਾ ਸਥਾਨ | Punjab News

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵਿਕਸਿਤ ਕੀਤੇ ਗਏ ਸ਼ਿਕਾਇਤ ਨਿਵਾਰਨ ਇੰਡੈਕਸ ਦੇ ਆਧਾਰ ਤੇ ਇਹ ਤੁਲਨਾਤਮਕ ਮੁਲਾਂਕਣ ਹੋਇਆ ਹੈ ਜਿਸ ਵਿੱਚ ਦੋ ਮੁੱਖ ਪਹਿਲੂਆਂ ਨੂੰ ਆਧਾਰ ਬਣਾਇਆ ਗਿਆ ਜਿਸ ਤਹਿਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਦੀ ਗੁਣਵੱਤਾ ਨੂੰ ਸਾਹਮਣੇ ਰੱਖਿਆ ਗਿਆ। ਉਹਨਾਂ ਦੱਸਿਆ ਕਿ ਇੰਡੈਕਸ ਲਈ ਇੱਕ ਜਨਵਰੀ 2024 ਤੋਂ 30 ਜੂਨ 2024 ਤੱਕ ਦੇ ਸਮੇਂ ਦੇ ਅੰਕੜੇ ਵਰਤੋਂ ਵਿੱਚ ਲਿਆਂਦੇ ਗਏ। Punjab News

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ’ਪੰਜਾਬ ਸਰਕਾਰ ਤੁਹਾਡੇ ਦੁਆਰ’ ਅਤੇ ਅਜਿਹੇ ਹੀ ਹੋਰ ਉਪਰਾਲਿਆਂ ਦੇ ਨਾਲ ਸਮੇਂ ਸਿਰ ਹਰ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਜੋ ਕਿ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਪ੍ਰਾਪਤੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ 24X7 ਵਚਨਬੱਧ ਹਾਂ।

ਫੀਡਬੈਕ ਨੂੰ ਸ਼ਾਮਿਲ ਕੀਤਾ | Punjab News

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਇੰਡੈਕਸ ਲਈ ਸਖਤ ਮਾਪਦੰਡ ਤਿਆਰ ਕੀਤੇ ਗਏ ਸਨ ਜਿਨ੍ਹਾ ਵਿੱਚ 30 ਦਿਨਾਂ ਦੇ ਅੰਦਰ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਤੀਸ਼ਤਤਾ, ਸ਼ਿਕਾਇਤਾਂ ਦੇ ਹੱਲ ਦੀ ਪ੍ਰਤੀਸ਼ਤਤਾ ਅਤੇ ਨਾਗਰਿਕਾਂ ਦੀ ਫੀਡਬੈਕ ਨੂੰ ਸ਼ਾਮਿਲ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਪ੍ਰਾਪਤ 20 ਹਜਾਰ ਤੋਂ ਵੱਧ ਸ਼ਿਕਾਇਤਾਂ ਵਿੱਚੋਂ 62.27% ਅੰਕਾਂ ਨਾਲ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਜੋ ਕਿ ਮਾਣ ਵਾਲੀ ਗੱਲ ਹੈ।

Read Also : Har Ghar Tiranga: ਘਰ ’ਚ ਲਹਿਰਾ ਰਹੇ ਹੋ ‘ਤਿਰੰਗਾ’ ਤਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਧਿਆਨ, ਜਾਣੋ …

ਉਹਨਾਂ ਕਿਹਾ ਕਿ ਉਹ ਲਗਾਤਾਰ ਵਿਭਾਗ ਦੀ ਕਾਰਜ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਯਤਨਸ਼ੀਲ ਹਨ ਅਤੇ ਸਮੇਂ ਸਮੇਂ ਤੇ ਸੇਵਾ ਕੇਂਦਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿੰਦੇ ਹਨ ਤਾਂ ਜੋ ਨਿਰੰਤਰ ਸੁਧਾਰ ਨੂੰ ਯਕੀਨੀ ਬਣਾਇਆ ਜਾ ਸਕੇ।