Naamcharcha: ਮਾਨਵਤਾ ਭਲਾਈ ਕਾਰਜ ਕਰਕੇ ਮਨਾਇਆ ਪਵਿੱਤਰ ਅਵਤਾਰ ਮਹੀਨਾ

Naamcharcha
ਸੁਨਾਮ: ਨਾਮ ਚਰਚਾ 'ਚ ਬੈਠੀ ਵੱਡੀ ਗਿਣਤੀ ਸਾਧ-ਸੰਗਤ ਅਤੇ ਰਾਸ਼ਨ ਦੇਣ ਵਾਲਾ ਸਮੂਹ ਪਰਿਵਾਰ ਅਤੇ ਜਿੰਮੇਵਾਰ। ਤਸਵੀਰ: ਕਰਮ ਥਿੰਦ

ਸਾਧ-ਸੰਗਤ ਕੋਈ ਵੀ ਖੁਸ਼ੀ ਜਰੂਰਤਮੰਦ ਲੋਕਾਂ ਨਾਲ ਸਾਂਝੀ ਕਰਦੀ ਹੈ :ਜ਼ਿੰਮੇਵਾਰ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Naamcharcha: ਅੱਜ ਸੁਨਾਮ ਬਲਾਕ ਵੱਲੋਂ ਸਥਾਨਕ ਐੱਮ.ਐੱਸ.ਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸੁਨਾਮ ਵਿਖੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਬਲਾਕ ਪੱਧਰੀ ਨਾਮਚਰਚਾ ਕੀਤੀ ਗਈ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਰਣਜੀਤ ਸਿੰਘ ਇੰਸਾਂ ਨੇ ਨਾਮ ਚਰਚਾ ਦੀ ਸ਼ੁਰੂਆਤ ਬੇਨਤੀ ਦੇ ਸ਼ਬਦ ਨਾਲ ਕਰਵਾਈ। ਇਸ ਮੌਕੇ ਕਵੀਰਾਜਾਂ ਵੱਲੋਂ ਖੁਸ਼ੀ ਪਰਥਾਏ ਸ਼ਬਦਬਾਣੀ ਕੀਤੀ ਗਈ ਤੇ ਪੂਜਨੀਕ ਗੁਰੂ ਜੀ ਦੇ ਰਿਕਾਰਡਡ ਬਚਨ ਸਾਧ-ਸੰਗਤ ਨੂੰ ਸੁਣਾਏ ਗਏ।

ਇਹ ਵੀ ਪੜ੍ਹੋ: Incarnation Month : ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਪੱਧਰੀ ਨਾਮ ਚਰਚਾ ਹੋਈ

ਨਾਮਚਰਚਾ ਉਪਰੰਤ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਭਰਭੂਰ ਚੰਦ ਭੂਰਾ ਇੰਸਾਂ ਦੇ ਸਮੂਹ ਪਰਿਵਾਰ ਵੱਲੋਂ 5 ਲੋੜਵੰਦ ਪਰਿਵਾਰਾਂ ਨੂੰ ਮਹੀਨੇ-ਮਹੀਨੇ ਭਰ ਦਾ ਰਾਸਨ ਵੰਡ ਕੇ ਪਵਿੱਤਰ ਅਵਤਾਰ ਮਹੀਨੇ ਦੀ ਪੂਜਨੀਕ ਗੁਰੂ ਜੀ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਪਰਮਾਨੰਦ ਇੰਸਾਂ ਅਤੇ ਬਲਵਿੰਦਰ ਸਿੰਘ ਇੰਸਾਂ ਵੱਲੋਂ ਪ੍ਰਸਾਦ ਦੀ ਸੇਵਾ ਕੀਤੀ ਗਈ। Naamcharcha

Naamcharcha
ਸੁਨਾਮ: ਨਾਮ ਚਰਚਾ ‘ਚ ਬੈਠੀ ਵੱਡੀ ਗਿਣਤੀ ਸਾਧ-ਸੰਗਤ ਅਤੇ ਰਾਸ਼ਨ ਦੇਣ ਵਾਲਾ ਸਮੂਹ ਪਰਿਵਾਰ ਅਤੇ ਜਿੰਮੇਵਾਰ। ਤਸਵੀਰ: ਕਰਮ ਥਿੰਦ

ਲੋੜਵੰਦਾਂ ਨੂੰ ਰਾਸ਼ਨ ਵੰਡਿਆਂ | Naamcharcha

ਇਸ ਮੌਕੇ ਸਟੇਟ ਕਮੇਟੀ ਮੈਂਬਰਾਂ ਨੇ ਪੂਜਨੀਕ ਗੁਰੂ ਜੀ ਨੂੰ ਪਵਿੱਤਰ ਅਵਤਾਰ ਮਹੀਨੇ ਦੀ ਵਧਾਈ ਦਿੱਤੀ ਅਤੇ ਉਹਨਾਂ ਕਿਹਾ ਕਿ ਪੂਜਨੀਕ ਗੁਰੂ ਜੀ ਦੀ ਪਵਿੱਤਰ ਸਿੱਖਿਆ ਅਨੁਸਾਰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਕੋਈ ਵੀ ਖੁਸ਼ੀ ਜ਼ਰੂਰਤਮੰਦ ਲੋਕਾਂ ਨਾਲ ਸਾਂਝੀ ਕਰਦੀ ਹੈ। ਇਸ ਮੌਕੇ ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ਅਨੁਸਾਰ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਹੋਰ ਵੀਂ ਵੱਧ-ਚੜ ਕੇ ਕਰਦੇ ਰਹਿਣ ਦਾ ਪ੍ਰਣ ਵੀ ਕੀਤਾ। ਇਸ ਮੌਕੇ ਗਗਨਦੀਪ ਇੰਸਾਂ, ਅਮਰਿੰਦਰ ਬੱਬੀ ਇੰਸਾਂ, ਸਹਿਦੇਵ ਇੰਸਾਂ, ਭਗਵਾਨ ਇੰਸਾਂ, ਭੈਣ ਕਮਲੇਸ ਇੰਸਾਂ, ਭੈਣ ਨਿਰਮਲਾ ਇੰਸਾ (ਸਾਰੇ 85 ਮੈਂਬਰ), ਪਿੰਡਾਂ ਦੇ 15 ਮੈਂਬਰ, ਅਤੇ ਵੱਡੀ ਗਿਣਤੀ ਦੇ ਵਿੱਚ ਸਾਧ-ਸੰਗਤ ਨੇ ਨਾਮ ਚਰਚਾ ਵਿੱਚ ਸ਼ਿਰਕਤ ਕੀਤੀ।