Punjab Police: ਪੁਲਿਸ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ ’ਤੇ 600 ਮਾਮਲਿਆਂ ਦਾ ਕੀਤਾ ਨਿਪਟਾਰਾ

Punjab Police
Punjab Police: ਪੁਲਿਸ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ ’ਤੇ 600 ਮਾਮਲਿਆਂ ਦਾ ਕੀਤਾ ਨਿਪਟਾਰਾ

ਸਮਾਧਾਨ ਕੈਂਪ ਲਗਾ ਕੇ 2 ਦਿਨਾਂ ਵਿੱਚ ਕੀਤਾ 600 ਦਰਖਾਸਤਾਂ ਦਾ ਤੁਰੰਤ ਨਿਪਟਾਰਾ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Punjab Police: ਜ਼ਿਲ੍ਹਾ ਫਰੀਦਕੋਟ ਪੁਲਿਸ ਨੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਆਮ ਲੋਕਾਂ ਦੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਦੇ ਤਹਿਤ ਸਾਰੇ ਸਬ-ਡਿਵੀਜਨਾਂ, ਥਾਣਿਆਂ ਅਤੇ ਚੌਕੀਆਂ ਵਿੱਚ ਵਿਸ਼ੇਸ਼ ਸਮਾਧਾਨ ਕੈਂਪ ਲਗਾਏ ਗਏ, ਜਿਹਨਾਂ ਵਿੱਚ ਲੋਕਾਂ ਦੇ ਰੋਜ਼ਾਨਾ ਜ਼ਿੰਦਗੀ ਨਾਲ ਸੰਬੰਧਿਤ ਮੁੱਖ ਮਸਲੇ ਹੱਲ ਕੀਤੇ ਗਏ।

ਇਹ ਵੀ ਪੜ੍ਹੋ: School Holiday: ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਸਕੂਲਾਂ ’ਚ ਕੀਤਾ ਛੁੱਟੀ ਦਾ ਐਲਾਨ

ਇਹ ਕੈਂਪ ਫਰੀਦਕੋਟ ਦੇ ਸਾਰੇ ਥਾਣਿਆਂ ਅਤੇ ਦਫਤਰਾਂ ਵਿੱਚ 10 ਅਗਸਤ 2024 ਅਤੇ 11 ਅਗਸਤ 2024 ਨੂੰ ਹੋਏ, ਜਿੱਥੇ 600 ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਤੁਰੰਤ ਕੀਤਾ ਗਿਆ। ਇਹ ਮਾਮਲੇ ਜ਼ਮੀਨੀ ਵਿਵਾਦਾਂ, ਪਰਿਵਾਰਕ ਮਸਲਿਆਂ, ਸ਼ਿਕਾਇਤਾਂ ਅਤੇ ਹੋਰ ਕਾਨੂੰਨੀ ਮਸਲਿਆਂ ਨਾਲ ਸਬੰਧਤ ਸਨ। ਫਰੀਦਕੋਟ ਪੁਲਿਸ ਨੇ ਇਹ ਯਤਨ ਕੀਤਾ ਕਿ ਲੋਕਾਂ ਨੂੰ ਵਾਰ-ਵਾਰ ਥਾਣਿਆਂ ਜਾਂ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਉਹਨਾਂ ਨੂੰ ਆਪਣੇ ਮਸਲਿਆਂ ਲਈ ਲੰਬਾ ਇੰਤਜ਼ਾਰ ਨਾ ਕਰਨਾ ਪਵੇ। ਇਸ ਪ੍ਰਕਿਰਿਆ ਨੇ ਸਿਰਫ਼ ਲੋਕਾਂ ਦਾ ਕੀਮਤੀ ਸਮਾਂ ਬਚਾਇਆ, ਸਗੋਂ ਪੁਲਿਸ ਅਤੇ ਆਮ ਜਨਤਾ ਦੇ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਦੇ ਰਿਸ਼ਤੇ ਨੂੰ ਵੀ ਮਜ਼ਬੂਤ ਕੀਤਾ।

ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕੀਤੀ ਸ਼ਲਾਘਾ | Punjab Police

ਕੈਂਪਾਂ ਦੇ ਦੌਰਾਨ, ਪੁਲਿਸ ਅਧਿਕਾਰੀਆਂ ਨੇ ਲੋਕਾਂ ਨਾਲ ਸੰਵਾਦ ਕੀਤਾ ਅਤੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਬਾਰਕੀ ਨਾਲ ਸੁਣਿਆ। ਕਈ ਮਾਮਲਿਆਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਗਿਆ, ਜਦੋਂਕਿ ਕੁਝ ਮੁਸ਼ਕਲ ਮਾਮਲਿਆਂ ਲਈ ਅਗਲੀ ਕਾਰਵਾਈ ਲਈ ਨਿਰਧਾਰਤ ਸਮਾਂ ਦੇ ਦਿੱਤਾ ਗਿਆ। ਇਸ ਨਾਲ ਲੋਕਾਂ ਨੂੰ ਆਪਣੀ ਸਮੱਸਿਆ ਦਾ ਹੱਲ ਤੁਰੰਤ ਮਿਲਣ ਦਾ ਭਰੋਸਾ ਹੋਇਆ। ਲੋਕਾਂ ਨੇ ਫਰੀਦਕੋਟ ਪੁਲਿਸ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਨਿਰੰਤਰ ਹੋਣੇ ਚਾਹੀਦੇ ਹਨ, ਤਾਂ ਜੋ ਜਨਤਾ ਨੂੰ ਕਿਸੇ ਵੀ ਤਕਲੀਫ਼ ਤੋਂ ਬਚਾਇਆ ਜਾ ਸਕੇ। ਇਹ ਸਮਾਗਮ ਸਿਰਫ਼ ਸਮੱਸਿਆਵਾਂ ਦਾ ਹੱਲ ਕਰਨ ਦਾ ਮੰਚ ਨਹੀਂ ਸਾਬਤ ਹੋਏ, ਸਗੋਂ ਇਹ ਲੋਕਾਂ ਦੇ ਮਨ ਵਿੱਚ ਪੁਲਿਸ ਪ੍ਰਸ਼ਾਸਨ ਲਈ ਇੱਕ ਨਵਾਂ ਭਰੋਸਾ ਵੀ ਜਗਾਉਣ ਵਿੱਚ ਕਾਮਯਾਬ ਹੋਏ। Punjab Police