Punjab News: ਪੰਜਾਬ ਕੈਬਨਿਟ ਮੀਟਿੰਗ ’ਚ ਮੁੱਖ ਮੰਤਰੀ ਮਾਨ ਨੇ ਲਏ ਅਹਿਮ ਫੈਸਲੇ

Punjab News
Punjab News: ਪੰਜਾਬ ਕੈਬਨਿਟ ਮੀਟਿੰਗ ’ਚ ਮੁੱਖ ਮੰਤਰੀ ਮਾਨ ਨੇ ਲਏ ਅਹਿਮ ਫੈਸਲੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। Punjab News:  ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਬੁੱਧਵਾਰ ਨੂੰ ਹੋਈ। ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਮੁੱਖ ਮੰਤਰੀ ਨੇ ਅੱਜ ਸਾਰੇ ਵਿਧਾਇਕਾਂ ਤੇ ਸਾਂਸਦਾਂ ਨਾਲ਼ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੁੱਖ ਮੰਤਰੀ ਨੇ ਹਲਕਿਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨ ਦੇ ਆਦੇਸ਼ ਦਿੱਤਾ। ਮੁੱਖ ਮੰਤਰੀ ਨੇ ਸਾਰਿਆਂ ਨੂੰ ਵਿਕਾਸ ਦੇ ਕੰਮਾਂ ‘ਚ ਤੇਜ਼ੀ ਲਿਆਉਣ ਅਤੇ ਲੋਕਾਂ ਵਿਚਕਾਰ ਜਾ ਕੇ ਕੰਮ ਕਰਨ।

ਇਹ ਵੀ ਪੜ੍ਹੋ: Weather Update: ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ’ਚ ਇੱਕ ਹਫਤੇ ਤੱਕ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ …

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ, ਜੋ ਕਿ 4 ਸਤੰਬਰ ਤੱਕ ਚੱਲੇਗਾ। ਸੈਸ਼ਨ ਵਿੱਚ ਹੁਣ ਤੱਕ ਪਾਸ ਕੀਤੇ ਸਾਰੇ ਕਾਨੂੰਨਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਇਸੇ ਮੀਟਿੰਗ ਵਿੱਚ ਪੰਜਾਬ ਫਾਇਰ ਸੇਫਟੀ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਲੋਕਾਂ ਨੂੰ ਹਰ ਸਾਲ ਨਹੀਂ ਸਗੋਂ ਤਿੰਨ ਸਾਲ ਬਾਅਦ ਫਾਇਰ ਸੇਫਟੀ ਨਾਲ ਸਬੰਧਤ ਐਨਓਸੀ ਲੈਣੀ ਪਵੇਗੀ। Punjab News

ਮੀਟਿੰਗ ’ਚ ਫੈਸਲਾ ਲਿਆ ਕਿ ਫਾਇਰ ਵਿਭਾਗ ਦੇ ਭਰਤੀ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ। ਖਾਸ ਤੌਰ ‘ਤੇ ਔਰਤਾਂ ਲਈ ਭਰਤੀ ਨਿਯਮਾਂ ਨੂੰ ਆਸਾਨ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਢਿੱਲ ਦਿੱਤੀ ਜਾਵੇਗੀ। ਤਾਂ ਜੋ ਉਹ ਵੀ ਆਸਾਨੀ ਨਾਲ ਫਾਇਰ ਵਿਭਾਗ ਵਿੱਚ ਭਰਤੀ ਹੋ ਸਕਣ। ਫੈਮਿਲੀ ਕੋਰਟ ਵਿੱਚ ਤਾਇਨਾਤ ਕੌਂਸਲਰਾਂ ਨੂੰ ਹੁਣ 600 ਰੁਪਏ ਰੋਜ਼ਾਨਾ ਭੱਤਾ ਮਿਲੇਗਾ। ਭੱਤੇ ਵਿੱਚ ਵਾਧੇ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਕਿਉਂਕਿ ਪਹਿਲਾਂ ਉਸ ਨੂੰ 75 ਰੁਪਏ ਰੋਜ਼ਾਨਾ ਭੱਤਾ ਮਿਲਦਾ ਸੀ।

ਪੰਜਾਬ ਦੀ ਪਹਿਲੀ ਖੇਡ ਨੀਤੀ ਨੂੰ ਵੀ ਪ੍ਰਵਾਨਗੀ | Punjab News

ਮੀਟਿੰਗ ਵਿੱਚ ਪੰਜਾਬ ਦੀ ਪਹਿਲੀ ਖੇਡ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੈਡਲ ਖਿਡਾਰੀਆਂ ਲਈ 500 ਅਸਾਮੀਆਂ ਦਾ ਕਾਡਰ ਸਥਾਪਿਤ ਕੀਤਾ ਜਾਵੇਗਾ। ਇਸ ਵਿੱਚ 460 ਸੀਨੀਅਰ ਕੋਚ ਅਤੇ 40 ਡਿਪਟੀ ਡਾਇਰੈਕਟਰ ਦੇ ਅਹੁਦੇ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਰਾਜ ਯੁਵਕ ਸੇਵਾਵਾਂ ਨੀਤੀ 2024 ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਗਈ।