ਜ਼ਿਲ੍ਹੇ ਦੇ 883 ਲਾਭਪਾਤਰੀਆਂ ਨੂੰ ਮਿਲਿਆ ਆਸ਼ੀਰਵਾਦ ਸਕੀਮ ਦਾ ਲਾਭ : ਡਿਪਟੀ ਕਮਿਸ਼ਨਰ | Ashirwad Scheme
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Ashirwad Scheme: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮੱਦਦ ਲਈ ਪਟਿਆਲਾ ਜ਼ਿਲ੍ਹੇ ਦੇ ਕੁੱਲ 883 ਲਾਭਪਾਤਰੀਆਂ ਨੂੰ 4 ਕਰੋੜ 50 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjabi University Patiala: ਆਪ ਵਿਧਾਇਕ ਬਲਜਿੰਦਰ ਕੌਰ ਧਰਨੇ ’ਚ ਪੁੱਜੀ, ਜਲਦ ਮਸਲਾ ਹੱਲ ਕਰਵਾਉਣ ਦਾ ਦਿੱਤਾ ਭਰੋਸਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 4 ਕਰੋੜ 50 ਲੱਖ 33 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਵਿੱਚ ਜ਼ਿਲ੍ਹੇ ਦੇ 883 ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਪੱਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ। Ashirwad Scheme