Jammu Kashmir Election: ਜੰਮੂ ਕਸ਼ਮੀਰ ’ਚ ਚੋਣਾਂ

Jammu Kashmir Election
Jammu Kashmir Election: ਜੰਮੂ ਕਸ਼ਮੀਰ ’ਚ ਚੋਣਾਂ

Jammu Kashmir Election: ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਸੂਬੇ ਦੀ ਸਿਆਸਤ ਤੇ ਆਮ ਜਨਤਾ ਲਈ ਚੰਗੀ ਖ਼ਬਰ ਹੈ ਸੰਨ 2019 ’ਚ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦੇ ਨਾਲ ਹੀ ਕਸ਼ਮੀਰ ਨੂੰ ਕੇਂਦਰ ਪ੍ਰਬੰਧਕੀ ਸੂਬਾ ਐਲਾਨ ਦਿੱਤਾ ਗਿਆ ਸੀ ਪਿਛਲੇ ਸਾਲਾਂ ’ਚ ਸੂਬੇ ਦੀ ਹਲਕਾਬੰਦੀ ਦਾ ਕੰਮ ਸਿਰੇ ਚੜ੍ਹ ਗਿਆ ਸੀ ਹੁਣ ਕਸ਼ਮੀਰ ਦੀ ਜਨਤਾ ਆਪਣੀ ਸਰਕਾਰ ਚੁਣੇਗੀ ਜਿਸ ਨਾਲ ਆਮ ਜਨਤਾ ਦਾ ਸੰਵਿਧਾਨ ’ਚ ਵਿਸ਼ਵਾਸ ਹੋਰ ਪੱਕਾ ਹੋਵੇਗਾ ਲੋਕ ਆਪਣੇ ਨੁਮਾਇੰਦੇ ਚੁਣ ਸਕਣਗੇ ਇਸ ਫੈਸਲੇ ਨਾਲ ਹੁਣ ਦੇਸ਼ ਵਿਰੋਧੀ ਪ੍ਰਚਾਰ ਨੂੰ ਵੀ ਠੱਲ੍ਹ ਪਵੇਗੀ ਅੱਤਵਾਦੀ ਤਾਕਤਾਂ ਵੀ ਕਮਜ਼ੋਰ ਹੋਣਗੀਆਂ ਜੋ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਸਨ।

Read This : ਹਰਿਆਣਾ ’ਚ ਵਿਧਾਨ ਸਭਾ ਚੋਣਾਂ ਇਕੱਲੇ ਲੜਾਂਗੇ : ਮੁੱਖ ਮੰਤਰੀ ਮਾਨ

ਲੋਕ ਸਭਾ ਚੋਣਾਂ 2024 ਅੰਦਰ ਵੀ ਲੋਕਾਂ ਨੇ ਪੂਰੀ ਦਿਲਚਸਪੀ ਵਿਖਾਈ ਸੀ ਅਤੇ 58 ਫੀਸਦੀ ਵੋਟਾਂ ਪਾ ਕੇ 35 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਸੀ ਸੂਬੇ ਦੇ ਵੋਟਰਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੇਖੀਆਂ ਗਈਆਂ ਪਿਛਲੇ ਸਾਲਾਂ ’ਚ ਹੋਈਆਂ ਪੰਚਾਇਤੀ ਚੋਣਾਂ ’ਚ ਲੋਕਾਂ ਨੇ ਵੋਟਿੰਗ ਲਈ ਭਾਰੀ ਉਤਸ਼ਾਹ ਵਿਖਾਇਆ ਸੀ ਅਸਲ ’ਚ ਚੋਣਾਂ ਦਾ ਸਫ਼ਲ ਹੋਣਾ ਉਹਨਾਂ ਵਿਦੇਸ਼ੀ ਤਾਕਤਾਂ ਨੂੰ ਤਕੜਾ ਜਵਾਬ ਹੋਵੇਗਾ ਜੋ ਕਸ਼ਮੀਰੀਆਂ ਨੂੰ ਗੁੰਮਰਾਹ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੀਆਂ ਹਨ ਚੋਣਾਂ ਹੋਣ ਨਾਲ ਨਵੀਂ ਸਰਕਾਰ ਬਣੇਗੀ ਤੇ ਲੋਕ ਆਪਣੇ ਨੁਮਾਇੰਦਿਆਂ ਰਾਹੀਂ ਵਿਕਾਸ ਕਾਰਜਾਂ ’ਚ ਰਫਤਾਰ ਲਿਆ ਸਕਣਗੇ ਪ੍ਰਸ਼ਾਸਨ ’ਚ ਇੱਕ ਨਵੀਂ ਹਰਕਤ ਪੈਦਾ ਹੋਵੇਗੀ ਤੇ ਅਫ਼ਸਰਾਂ ਦੇ ਵਿਹਾਰ ’ਚ ਜਵਾਬਦੇਹੀ ਦਾ ਵਾਧਾ ਹੋਵੇਗਾ। Jammu Kashmir Election