Public Holiday: ਇਸ ਦਿਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਜਾਣੋ

Holiday

ਭੋਪਾਲ (ਏਜੰਸੀ)। Public Holiday: ਮੱਧ ਪ੍ਰਦੇਸ਼ ਸਰਕਾਰ ਨੇ 19 ਅਗਸਤ ਨੂੰ ਰੱਖੜੀ ਤੇ 26 ਅਗਸਤ ਨੂੰ ਜਨਮ ਅਸ਼ਟਮੀ ਨੂੰ ਆਮ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਸਮੇਤ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ’ਤੇ ਲਾਗੂ ਹੋਵੇਗੀ।

Public Holiday

ਛੱਤੀਸਗੜ੍ਹ ’ਚ 19 ਅਗਸਤ ਨੂੰ ਰੱਖੜੀ ਦੇ ਤਿਉਹਾਰ ’ਤੇ ਜਨਤਕ ਛੁੱਟੀ | Public Holiday

ਇਸ ਦੇ ਨਾਲ ਹੀ ਛੱਤੀਸਗੜ੍ਹ ਸਰਕਾਰ ਨੇ ਨਵਾਂ ਰਾਏਪੁਰ ਅਟਲ ਨਗਰ ਸਥਿਤ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਅਨੁਸਾਰ 19 ਅਗਸਤ ਨੂੰ ਰੱਖੜੀ ਦੇ ਤਿਉਹਾਰ ’ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ ਛੱਤੀਸਗੜ੍ਹ ਸੂਬੇ ’ਚ ਸੋਮਵਾਰ, 19 ਅਗਸਤ, 2024 ਨੂੰ ‘ਹੀਰਕਸਾਬੰਧਨ’ ਤਿਉਹਾਰ ਦੇ ਮੌਕੇ ’ਤੇ ਆਮ ਛੁੱਟੀ ਦਾ ਐਲਾਨ ਕੀਤਾ ਸੀ। ਨਵੀਂ ਨੋਟੀਫਿਕੇਸ਼ਨ ਅਨੁਸਾਰ ਹੁਣ 19 ਅਗਸਤ ਸੋਮਵਾਰ ਨੂੰ ਛੱਤੀਸਗੜ੍ਹ ’ਚ ਨੈਗੋਸੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਰੱਖੜੀ ਦੇ ਤਿਉਹਾਰ ਮੌਕੇ ਜਨਤਕ ਛੁੱਟੀ ਰਹੇਗੀ। ਇਹ ਨੋਟੀਫਿਕੇਸ਼ਨ ਆਮ ਪ੍ਰਸ਼ਾਸਨ ਵਿਭਾਗ ਵੱਲੋਂ 11 ਅਕਤੂਬਰ, 2023 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ’ਚ ਅੰਸ਼ਕ ਰੂਪ ’ਚ ਸ਼ੋਧ ਕਰਕੇ ਜਾਰੀ ਕੀਤਾ ਗਿਆ ਹੈ। Public Holiday

Read This : Public Holiday: 2 ਅਗਸਤ ਨੂੰ ਜਨਤਕ ਛੁੱਟੀ ਦਾ ਐਲਾਨ, ਜਾਣੋ ਕਾਰਨ