ਗੁਰਪ੍ਰੀਤ ਸਿੰਘ) ਬਰਨਾਲਾ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਸ਼ਹੀਦ ਬਾਬਾ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸ਼ਹੀਦ ਬਾਬਾ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ: Bathinda News: ਸੀਯੂ ਪੰਜਾਬ ਨੇ ਆਊਟਲੁੱਕ ਇੰਡੀਆ ਰੈਂਕਿੰਗ ’ਚ ਪ੍ਰਾਪਤ ਕੀਤਾ 9ਵਾਂ ਸਥਾਨ
ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ ਜਿਹੜੇ ਵਿਦਿੱਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ