Weather Tomorrow : ਪੰਜਾਬ ਤੇ ਨਾਲ ਲੱਗਦੇ ਇਨ੍ਹਾਂ ਇਲਾਕਿਆਂ ’ਚ ਭਾਰੀ ਮੀਂਹ, 24 ਘੰਟਿਆਂ ਲਈ ਜਾਰੀ ਹੋਈ ਚੇਤਾਵਨੀ

Weather Tomorrow

ਚੰਡੀਗੜ੍ਹ। Weather Tomorrow : ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਸ਼ਾਮ ਤੋਂ ਹੀ ਸੂਬੇ ਵਿਚ ਮੌਸਮ ਬਦਲਿਆ ਹੋਇਆ ਹੈ। ਕਈ ਜ਼ਿਲ੍ਹਿਆਂ ਵਿਚ ਬਾਰਸ਼ ਕਾਰਨ ਮੌਸਮ ਠੰਢਾ ਹੋਇਆ ਹੈ।

ਦਿੱਲੀ ਵਿਚ ਅਜੇ ਵੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਖੜ੍ਹੀ ਹੋ ਗਈ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਦੇਸ਼ ਭਰ ਦੇ ਪੰਜ ਰਾਜਾਂ ਵਿਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਦਰਮਿਆਨੇ ਮੀਂਹ ਦੇ ਮੱਦੇਨਜ਼ਰ, ਉੱਤਰੀ ਭਾਰਤ ਅਤੇ ਉੱਤਰ ਪੂਰਬੀ ਭਾਰਤ ਲਈ ਇੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। Weather Tomorrow

ਆਈ.ਐਮ.ਡੀ. ਨੇ ਕਿਹਾ ਕਿ ਦਿੱਲੀ ਅਤੇ ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ’ਤੇ ਮਾਨਸੂਨ ਦਾ ਟਰਫ ਬਣਿਆ ਹੋਇਆ ਹੈ। ਦੂਜੇ ਪਾਸੇ ਬੰਗਲਾਦੇਸ਼ ਦੇ ਨੇੜੇ ਚੱਕਰਵਾਤੀ ਘੱਟ ਦਬਾਅ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੱਖਣੀ ਪਾਕਿਸਤਾਨ ਅਤੇ ਤਾਮਿਲਨਾਡੂ ਵਿੱਚ ਵੀ ਘੱਟ ਦਬਾਅ ਬਣਿਆ ਹੋਇਆ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਨੇ ਉੱਤਰਾਖੰਡ, ਪੱਛਮੀ ਬੰਗਾਲ ਵਿੱਚ ਗੰਗਾ ਦੇ ਦੱਖਣੀ ਹਿੱਸੇ, ਕੇਰਲ, ਦੱਖਣੀ ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। Weather Tomorrow

ਭਾਰੀ ਮੀਂਹ ਦੀ ਚਿਤਾਵਨੀ | Weather Tomorrow

ਆਈਐਮਡੀ ਦੇ ਅਨੁਸਾਰ ਉੱਤਰਾਖੰਡ, ਸਿੱਕਮ, ਅਸਾਮ ਅਤੇ ਮੇਘਾਲਿਆ, ਤਾਮਿਲਨਾਡੂ, ਪੁਡੂਚੇਰੀ, ਕੇਰਲ ਅਤੇ ਮਾਹੇ ਅਤੇ ਲਕਸ਼ਦੀਪ ਵਿਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ‘ਚ ਵੱਖ-ਵੱਖ ਥਾਵਾਂ ’ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਗੁਜਰਾਤ ਖੇਤਰ, ਰਾਇਲਸੀਮਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ, ਤੱਟਵਰਤੀ ਕਰਨਾਟਕ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਤੱਟਵਰਤੀ ਖੇਤਰਾਂ ਵਿੱਚ ਮੀਂਹ ਅਤੇ ਤੂਫ਼ਾਨ

ਕਈ ਇਲਾਕਿਆਂ ਵਿਚ ਤੂਫਾਨ ਆਉਣ ਦੀ ਸੰਭਾਵਨਾ ਹੈ। ਅਰਬ ਸਾਗਰ ਦੇ ਕਈ ਹਿੱਸਿਆਂ ਵਿਚ ਤੂਫਾਨੀ ਮੌਸਮ ਅਤੇ 35 ਤੋਂ 45 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੱਖਣੀ ਕੋਂਕਣ ਅਤੇ ਗੋਆ ਦੇ ਤੱਟ ਦੇ ਨਾਲ-ਨਾਲ ਪੂਰਬੀ ਮੱਧ ਅਤੇ ਦੱਖਣ-ਪੂਰਬੀ ਅਰਬ ਸਾਗਰ ਦੇ ਕਈ ਹਿੱਸਿਆਂ, ਕਰਨਾਟਕ, ਕੇਰਲ ਤੱਟ, ਲਕਸ਼ਦੀਪ, ਕੋਮੋਰਿਨ ਖੇਤਰ, ਮੰਨਾਰ ਦੀ ਖਾੜੀ ਲਈ ਅਲਰਟ ਜਾਰੀ ਕੀਤਾ ਗਿਆ ਹੈ।

Read Also : ਵਕਫ਼ ਕਾਨੂੰਨ ’ਤੇ ਵਿਚਾਰ-ਵਟਾਂਦਰੇ ਨਾਲ ਨਿਕਲੇਗਾ ਰਸਤਾ