ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Jammu Kashmir Assembly Elections: ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਦੇ ਨਾਲ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ। ਜੰਮੂ-ਕਸ਼ਮੀਰ ‘ਚ 90 ਮੈਂਬਰੀ ਵਿਧਾਨ ਸਭਾ ਲਈ ਤਿੰਨ ਪੜਾਵਾਂ ‘ਚ ਚੋਣਾਂ ਹੋਣੀਆਂ ਹਨ, ਜਿਸ ਦੇ ਪਹਿਲੇ ਪੜਾਅ ‘ਚ 24 ਸੀਟਾਂ ‘ਤੇ ਵੋਟਿੰਗ ਹੋਵੇਗੀ। ਗਜ਼ਟ ‘ਚ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਹਿਲੇ ਪੜਾਅ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਮੰਗਲਵਾਰ 27 ਅਗਸਤ ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਸਮੀਖਿਆ 28 ਅਗਸਤ ਨੂੰ ਹੋਵੇਗੀ ਅਤੇ 30 ਅਗਸਤ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ।
ਇਹ ਵੀ ਪੜ੍ਹੋ: Punjab News: 17 ਸਾਲ ਦੀ ਉਮਰ ’ਚ ਸਾਗਰ ਨਿਊਟਰਨ ਨੇ ਧਰਿਆ ਅਪਰਾਧ ਦੀ ਦੁਨੀਆਂ ’ਚ ਪੈਰ
ਪਹਿਲੇ ਪੜਾਅ ਦੀ ਵੋਟਿੰਗ ਬੁੱਧਵਾਰ 18 ਸਤੰਬਰ ਨੂੰ ਹੋਵੇਗੀ। ਤਿੰਨਾਂ ਗੇੜਾਂ ਦੀਆਂ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਵਿੱਚ ਨੌਂ ਸੀਟਾਂ ਅਨੁਸੂਚਿਤ ਕਬੀਲਿਆਂ ਲਈ ਅਤੇ ਸੱਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ। ਪਹਿਲੇ ਪੜਾਅ ‘ਚ ਪੰਪੋਰ, ਤਰਾਲ, ਪੁਲਵਾਮਾ, ਰਾਜਪੋਰਾ, ਜੈਨਪੋਰਾ, ਸ਼ੋਪੀਆਂ, ਡੀਐੱਚ ਪੋਰਾ, ਕੁਲਗਾਮ, ਦੇਵਸਰ, ਡੋਰੂ, ਕੋਕਰਨਾਗ, ਅਨੰਤਨਾਗ ਪੱਛਮੀ, ਅਨੰਤਨਾਗ, ਸ਼੍ਰੀਗੁਫਵਾੜਾ-ਬਿਜਬੇਹਰਾ, ਸ਼ਾਂਗਸ-ਅਨੰਤਨਾਗ ਪੂਰਬੀ, ਪਹਿਲਗਾਮ, ਇੰਦਰਵਾਲ, ਕਿਸ਼ਤਵਾੜ, ਨਾਗਸੇਨੀ ਭਦਰਵਾਹ, ਡੋਡਾ, ਡੋਡਾ ਪੱਛਮੀ, ਰਾਮਬਨ, ਬਨਿਹਾਲ ਸੀਟਾਂ ‘ਤੇ ਚੋਣਾਂ ਹੋਣਗੀਆਂ।