Leopards: ਇਲਾਕਿਆਂ ’ਚ ਚੀਤੇ ਜਾਂ ਤੇਂਦੂਏ ਸਬੰਧੀ ਫੈਲੀ ਅਫਵਾਹਾਂ ਨਿਕਲੀ, ਲੋਕਾਂ ਨੂੰ ਮਿਲੀ ਰਾਹਤ

Leopards
Leopards

ਤੇਂਦੂਏ ਸਬੰਧੀ ਫੈਲੀ ਅਫਵਾਹਾਂ ਦਾ ਖੰਡਨ

(ਵਿਜੈ ਸਿੰਗਲਾ) ਭਵਾਨੀਗੜ੍ਹ। ਸੋਸ਼ਲ ਮੀਡੀਆ ’ਤੇ ਭਵਾਨੀਗੜ੍ਹ, ਘਰਾਚੋਂ ਅਤੇ ਨੇੜਲੇ ਇਲਾਕਿਆਂ ਵਿੱਚ ਚੀਤਾ ਜਾਂ ਤੇਂਦੂਆ ਆਉਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਵਣ ਮੰਡਲ ਅਫਸਰ ਸੰਗਰੂਰ ਰੇਂਜ ਮੋਨਿਕਾ ਦੇਵੀ ਯਾਦਵ ਨੇ ਕਿਹਾ ਕਿ ਲੋਕ ਇਹਨਾਂ ਅਫਵਾਹਾਂ ’ਤੇ ਬਿਲਕੁਲ ਵੀ ਵਿਸ਼ਵਾਸ ਨਾ ਕਰਨ ਕਿਉਂਕਿ ਵਣ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾਂਚ ਦੌਰਾਨ ਅਜਿਹਾ ਕੋਈ ਵੀ ਤੱਥ ਸਾਹਮਣੇ ਨਹੀਂ ਆਇਆ ਜਿਸ ਨਾਲ ਇਹਨਾਂ ਖਤਰਨਾਕ ਜੰਗਲੀ ਜਾਨਵਰਾਂ ਦੇ ਜ਼ਿਲ੍ਹਾ ਸੰਗਰੂਰ ਦੇ ਕਿਸੇ ਵੀ ਖੇਤਰ ਵਿੱਚ ਪਾਏ ਜਾਣ ਦੀ ਪੁਸ਼ਟੀ ਹੁੰਦੀ ਹੋਵੇ। Leopards

ਇਹ ਵੀ ਪੜ੍ਹੋ: Ludhiana News: ਪੇਸ਼ੀ ਦੌਰਾਨ ਮੁਲਾਜ਼ਮ ਦੀਆਂ ਅੱਖਾਂ ’ਚ ਰੇਤ ਪਾ ਕੇ ਮੁਲਜ਼ਮ ਹੋਇਆ ਰਫੂ ਚੱਕਰ

ਉਹਨਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਾਣ-ਬੁਝ ਕੇ ਭੋਲੇ ਭਾਲੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਅਜਿਹੀਆਂ ਗੁੰਮਰਾਹਕੁਨ ਵੀਡੀਓ ਜਾਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ, ਜੋ ਕਿ ਪੂਰੀ ਤਰ੍ਹਾਂ ਨਿਰਆਧਾਰ ਹਨ ਉਹਨਾਂ ਕਿਹਾ ਕਿ ਕੁਝ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਕਿਸੇ ਜਾਨਵਰ ਦੇ ਪੈਰਾਂ ਦੇ ਨਿਸ਼ਾਨ ਦਰਸਾਏ ਜਾ ਰਹੇ ਹਨ ਅਤੇ ਇਹਨਾਂ ਪੈਰਾਂ ਦੇ ਨਿਸ਼ਾਨਾਂ ਸਬੰਧੀ ਵੀ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਨਿਸ਼ਾਨ ਚੀਤੇ ਜਾਂ ਤੇਂਦੂਏ ਜਾਂ ਅਜਿਹੇ ਹੀ ਕਿਸੇ ਹੋਰ ਖਤਰਨਾਕ ਜਾਨਵਰ ਦੇ ਨਹੀਂ ਹਨ। Leopard

ਇਸ ਲਈ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਉਹਨਾਂ ਦੱਸਿਆ ਕਿ ਫਿਰ ਵੀ ਅਹਿਤਿਆਤ ਦੇ ਤੌਰ ’ਤੇ ਵਣ ਵਿਭਾਗ ਦੀਆਂ ਟੀਮਾਂ ਲਗਾਤਾਰ ਉਹਨਾਂ ਪਿੰਡਾਂ ਜਾਂ ਨੇੜਲੇ ਖੇਤਰਾਂ ਵਿੱਚ ਵਸਦੇ ਲੋਕਾਂ ਨਾਲ ਸੰਪਰਕ ਵਿੱਚ ਹਨ, ਜਿਨ੍ਹਾਂ ਵਿੱਚ ਕਿਸੇ ਜੰਗਲੀ ਜਾਨਵਰ ਦੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਉਹਨਾਂ ਦੱਸਿਆ ਕਿ ਬਲਵਾੜ ਅਤੇ ਹਕੀਕਤਪੁਰਾ ਪਿੰਡਾਂ ਵਿੱਚ ਵਿਭਾਗੀ ਟੀਮਾਂ ਵੱਲੋਂ ਦੋ ਪਿੰਜਰੇ ਵੀ ਲਗਾਏ ਗਏ ਹਨ ਇਸ ਤੋਂ ਇਲਾਵਾ ਪੰਜ ਫੀਲਡ ਰੈਪਿਡ ਰਿਸਪਾਂਸ ਟੀਮਾਂ ਲਗਾਤਾਰ ਪਿੰਡਾਂ ਵਿੱਚ ਗਸ਼ਤ ਕਰ ਰਹੀਆਂ ਹਨ।