Sad News: ਪੰਜਾਬ ਦੇ ਇਸ ਵੱਡੇ ਕਬੱਡੀ ਖਿਡਾਰੀ ਦੀ ਹੋਈ ਮੌਤ 

Sad News
Sad News: ਪੰਜਾਬ ਦੇ ਇਸ ਵੱਡੇ ਕਬੱਡੀ ਖਿਡਾਰੀ ਦੀ ਹੋਈ ਮੌਤ 

ਸੱਪ ਦੇ ਡੰਗਣ ਨਾਲ ਹੋਈ ਮੌਤ | Sad News

(ਐੱਮਕੇ ਸ਼ਾਇਨਾ) ਮੁਹਾਲੀ। ਬਨੂੜ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਮੀਨੂੰ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਕੁਝ ਦਿਨ ਪਹਿਲਾਂ ਖੇਤਾਂ ਵਿੱਚੋਂ ਚਾਰਾ ਲੈਣ ਗਏ ਜਗਦੀਪ ਸਿੰਘ ਮੀਨੂੰ ਨੂੰ ਸੱਪ ਨੇ ਡੰਗ ਲਿਆ ਸੀ। ਇਸ ਘਟਨਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ’ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ ਹੈ। Sad News

ਇਹ ਵੀ ਪੜ੍ਹੋੇ: Central Jail: ਕੇਂਦਰੀ ਜੇਲ੍ਹ ’ਚੋਂ ਮਿਲੇ 7 ਮੋਬਾਇਲ

ਮ੍ਰਿਤਕ ਖਿਡਾਰੀ ਜਗਦੀਪ ਦੇ ਨਜ਼ਦੀਕੀ ਸਥਾਨਕ ਕੌਂਸਲਰ ਭਜਨ ਲਾਲ ਨੰਦਾ ਨੇ ਦੱਸਿਆ ਕਿ ਜਗਦੀਪ ਮੀਨੂੰ ਦੀ ਉਮਰ ਕਰੀਬ 30 ਸਾਲ ਸੀ। ਕੁਝ ਦਿਨ ਪਹਿਲਾਂ ਉਹ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਕੱਟਣ ਗਿਆ ਸੀ। ਇਸ ਦੌਰਾਨ ਉਸ ਨੂੰ ਸੱਪ ਨੇ ਡੰਗ ਲਿਆ। ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

ਜਗਦੀਪ ਦੀ ਮੌਤ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ

ਜਗਦੀਪ ਦਾ ਕੁਝ ਦਿਨਾਂ ਤੋਂ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ ਪਰ ਹਾਲਤ ਨਹੀਂ ਸੁਧਰੀ। ਦੇਰ ਰਾਤ ਜਗਦੀਪ ਦੀ ਮੌਤ ਹੋ ਗਈ। ਜਿੱਥੇ ਇੱਕ ਪਰਿਵਾਰ ਨੇ ਆਪਣਾ ਪੁੱਤਰ ਗਵਾਇਆ ਹੈ, ਉੱਥੇ ਹੀ ਪੰਜਾਬ ਨੇ ਇੱਕ ਚੰਗਾ ਕਬੱਡੀ ਖਿਡਾਰੀ ਵੀ ਗੁਆ ਦਿੱਤਾ ਹੈ। ਜਗਦੀਪ ਮੀਨੂੰ ਨਾਲ ਖੇਡਣ ਵਾਲੇ ਖਿਡਾਰੀ ਬਬਲੂ ਬਨੂੜ ਨੇ ਦੱਸਿਆ ਕਿ ਉਸ ਨੂੰ ਸਕੂਲੀ ਦਿਨਾਂ ਤੋਂ ਹੀ ਕਬੱਡੀ ਖੇਡਣ ਦਾ ਸ਼ੌਂਕ ਸੀ। ਸਕੂਲੀ ਦਿਨਾਂ ਵਿੱਚ ਹੀ ਉਸ ਨੇ 45 ਕਿਲੋ ਵਰਗ ਵਿੱਚ ਖੇਡਣਾ ਸ਼ੁਰੂ ਕੀਤਾ ਸੀ।

ਉਸ ਤੋਂ ਬਾਅਦ ਜਗਦੀਪ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਜਗਦੀਪ ਨੇ ਕਈ ਰਾਸ਼ਟਰੀ ਖੇਡਾਂ ਵਿੱਚ ਬਨੂੜ ਦਾ ਨਾਂਅ ਰੌਸ਼ਨ ਕੀਤਾ। ਜਗਦੀਪ ਦੀ ਮੌਤ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ। ਜਗਦੀਪ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਵੱਡੀ ਗਿਣਤੀ ਵਿੱਚ ਖੇਡ ਸ਼ਖਸੀਅਤਾਂ ਪਹੁੰਚ ਰਹੀਆਂ ਹਨ।