ਸੁਰੱਖਿਆ ਲਈ ਵੱਖਰੇ ਕਾਨੂੰਨ ਦੀ ਮੰਗ ’ਤੇ ਅੜੇ ਡਾਕਟਰ | Kolkata Doctor Case
(ਏਜੰਸੀ) ਨਵੀਂ ਦਿੱਲੀ/ਕੋਲਕਾਤਾ। Kolkata Doctor Case : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬੇਰਿਹਮੀ ਨਾਲ ਕਤਲ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। CJI ਨੇ ਕਿਹਾ- ਡਾਕਟਰਾਂ ਨੂੰ ਕੰਮ ‘ਤੇ ਪਰਤਣਾ ਚਾਹੀਦਾ ਹੈ। ਜੇਕਰ ਤੁਸੀਂ ਕੰਮ ‘ਤੇ ਵਾਪਸ ਨਹੀਂ ਆਉਂਦੇ ਤਾਂ ਜਨਤਕ ਪ੍ਰਸ਼ਾਸਨਿਕ ਢਾਂਚਾ ਕਿਵੇਂ ਕੰਮ ਕਰੇਗਾ? ਮੈਂ ਹਸਪਤਾਲਾਂ ਦੀ ਹਾਲਤ ਜਾਣਦਾ ਹਾਂ। ਜਦੋਂ ਮੇਰੇ ਪਰਿਵਾਰ ਦਾ ਇੱਕ ਮੈਂਬਰ ਬੀਮਾਰ ਸੀ ਤਾਂ ਮੈਂ ਖੁਦ ਸਰਕਾਰੀ ਹਸਪਤਾਲ ਦੇ ਫਰਸ਼ ‘ਤੇ ਸੌਂ ਗਿਆ ਹਾਂ।
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਟਰੇਨੀ ਡਾਕਟਰ ਦੇ ਬੇਰਹਿਮੀ ਨਾਲ ਕੀਤੇ ਕਤਲ ਤੋਂ ਨਾਰਾਜ਼ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਬੁੱਧਵਾਰ ਨੂੰ 11ਵੇਂ ਦਿਨ ਵੀ ਜਾਰੀ ਹੈ। ਡਾਕਟਰਾਂ ਦੀ ਹੜਤਾਲ ਕਾਰਨ ਰਾਜਧਾਨੀ ਵਿੱਚ ਸਿਹਤ ਸੇਵਾਵਾਂ ਵਿੱਚ ਵਿਘਨ ਪੈ ਰਿਹਾ ਹੈ ਅਤੇ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ।
ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ, ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੇ ਡਾਇਰੈਕਟਰ ਨੇ ਰੈਜ਼ੀਡੈਂਟ ਡਾਕਟਰਾਂ ਨੂੰ ਤੁਰੰਤ ਆਪਣੀ ਡਿਊਟੀ ’ਤੇ ਵਾਪਸ ਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਮਰੀਜ਼ਾਂ ਦੀ ਦੇਖਭਾਲ ਸੇਵਾਵਾਂ ਆਮ ਵਾਂਗ ਹੋ ਸਕਣ। ਇਸ ਤੋਂ ਇਲਾਵਾ ਸਿਹਤ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡੀਨ (ਅਕੈਡਮੀ) ਦੀ ਪ੍ਰਧਾਨਗੀ ਹੇਠ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਵੱਲੋਂ ਨੈਸ਼ਨਲ ਟਾਸਕ ਫੋਰਸ ਗਠਿਤ ਕਰਨ ਦੇ ਫੈਸਲੇ ਤੋਂ ਬਾਅਦ ਵੀ ਡਾਕਟਰਾਂ ਨੇ ਹੜਤਾਲ ਵਾਪਸ ਨਹੀਂ ਲਈ ।
ਇਹ ਵੀ ਪੜ੍ਹੋ: Fire Accident: ਆਂਧਰਾ ਪ੍ਰਦੇਸ਼ ’ਚ ਵੱਡਾ ਹਾਦਸਾ, ਫਾਰਮਾ ਫੈਕਟਰੀ ‘ਚ ਲੱਗੀ ਅੱਗ, 17 ਮੌਤਾਂ
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਲਈ ਰਾਸ਼ਟਰੀ ਟਾਸਕ ਫੋਰਸ ਗਠਿਤ ਕਰਨ ਦੇ ਫੈਸਲੇ ਤੋਂ ਬਾਅਦ ਰੈਜ਼ੀਡੈਂਟ ਡਾਕਟਰਾਂ ਦੀਆਂ ਜਥੇਬੰਦੀਆਂ ਨੇ ਹੜਤਾਲ ਖਤਮ ਕਰਨ ਦੇ ਸੰਕੇਤ ਦਿੱਤੇ ਸਨ। ਆਰਐੱਮਐੱਲ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰਡੀਏ) ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਸੀ ਅਤੇ ਇਸ ਬਾਰੇ ਹਸਪਤਾਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਸੀ, ਪਰ ਬਾਅਦ ਵਿੱਚ ਰੈਜ਼ੀਡੈਂਟ ਡਾਕਟਰਾਂ ਦੇ ਦਬਾਅ ਹੇਠ ਪਿੱਛੇ ਹਟ ਗਿਆ। ਏਮਜ਼, ਸਫਦਰਜੰਗ ਹਸਪਤਾਲ ਸਮੇਤ ਹੋਰ ਹਸਪਤਾਲਾਂ ਦੇ ਆਰਡੀਏਜ਼ ਨੇ ਵੀ ਹੜਤਾਲ ਵਾਪਸ ਲੈਣ ਦਾ ਐਲਾਨ ਨਹੀਂ ਕੀਤਾ। Kolkata Doctor Case
ਇਸ ਕਾਰਨ ਬੁੱਧਵਾਰ ਨੂੰ ਵੀ ਡਾਕਟਰਾਂ ਦੀ ਹੜਤਾਲ ਜਾਰੀ ਰਹੀ। ਫੈਡਰੇਸ਼ਨ ਆਫ ਆਲ ਇੰਡੀਆ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਪਰ ਡਿਊਟੀ ’ਤੇ ਵਾਪਸ ਜਾਣ ਦੀ ਅਪੀਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਹੈ ਕਿ ਡਾਕਟਰਾਂ ਦੀ ਸੁਰੱਖਿਆ ਲਈ ਵੱਖਰਾ ਕਾਨੂੰਨ ਅਤੇ ਆਰਡੀਨੈਂਸ ਬਣਾਇਆ ਜਾਵੇ। ਇਹ ਮੰਗ ਅਜੇ ਤੱਕ ਪੂਰੀ ਨਹੀਂ ਹੋਈ।
ਸੀਆਈਐਸਐੱਫ ਨੇ ਆਰਜੀ ਕਰ ਹਸਪਤਾਲ ਵਿੱਚ ਕੀਤਾ ਸਰਵੇਖਣ
ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐਫ) ਦੀ ਇੱਕ ਟੀਮ ਨੇ ਬੁੱਧਵਾਰ ਨੂੰ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਸੁਰੱਖਿਆ ਸਰਵੇਖਣ ਕੀਤਾ। ਜਿੱਥੇ 8 ਅਗਸਤ ਦੀ ਦੇਰ ਰਾਤ ਇੱਕ ਟਰੇਨੀ ਡਾਕਟਰ ਨਾਲ ਜ਼ਬਰ-ਜਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਜੂਨੀਅਰ ਡਾਕਟਰਾਂ ਵੱਲੋਂ ਇਸ ਘਟਨਾ ਖ਼ਿਲਾਫ਼ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ। ਉਹ ਆਪਣੇ ਮਾਰੇ ਗਏ ਸਾਥੀ ਲਈ ਇਨਸਾਫ਼ ਅਤੇ ਡਿਊਟੀ ’ਤੇ ਮੌਜ਼ੂਦ ਡਾਕਟਰਾਂ ਦੀ ਸੁਰੱਖਿਆ ਦੀ ਮੰਗ ਕਰ ਰਹੇ ਹਨ।