Bharat Bhushan Ashu: ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ

Bharat Bhushan Ashu
Bharat Bhushan Ashu: ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ

ਲੁਧਿਆਣਾ (ਜਸਵੀਰ ਸਿੰਘ ਗਹਿਲ)। Bharat Bhushan Ashu : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਈਡੀ ਦੀ ਟੀਮ ਨੇ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸੀ। ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈਡੀ ਦਫਤਰ ਪਹੁੰਚਿਆ। ਉਸ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ।

Read This : Ludhiana News: ‘ਆਪ’ ਵਿਧਾਇਕ ਨੇ ਮੁੱਖ ਮੰਤਰੀ ਤੇ ਖੁਦ ਦੇ ਨਾਂਅ ਵਾਲੇ ਨੀਂਹ ਪੱਥਰ ਨੂੰ ਢਾਹਿਆ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ’ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ, ਜਿਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। Bharat Bhushan Ashu