Murder: ਵੱਡੀ ਵਾਰਦਾਤ, ਔਰਤ ਦਾ ਬੇਰਹਿਮੀ ਨਾਲ ਕਤਲ

Murder

ਮਾਮਲਾ ਪੰਜਾਬ ਦੇ ਅੰਮ੍ਰਿਤਸਰ ਦਾ | Murder

  • ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਹੈ ਕਤਲ | Murder

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Murder: ਅੰਮ੍ਰਿਤਸਰ ਦੇ ਪੋਸ਼ ਇਲਾਕੇ ਜੁਝਾਰ ਸਿੰਘ ਐਵੇਨਿਊ ’ਚ ਬੇਰਹਿਮੀ ਨਾਲ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਔਰਤ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਜਿਸ ਸਮੇਂ ਔਰਤ ਦਾ ਕਤਲ ਹੋਇਆ ਉਸ ਸਮੇਂ ਉਹ ਔਰਤ ਘਰ ’ਚ ਇਕੱਲੀ ਸੀ। ਉਸ ਦਾ ਪਤੀ ਘਰ ਨਹੀਂ ਸੀ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜਾ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਘਰ ’ਚ ਇਕੱਲੀ ਸੀ ਔਰਤ | Murder

ਅੰਮ੍ਰਿਤਸਰ ਦੇ ਏਅਰਪੋਰਟ ਰੋਡ ’ਤੇ ਜੁਝਾਰ ਸਿੰਘ ਐਵੀਨਿਊ ਦੀ ਕੋਠੀ ਨੰਬਰ 49 ’ਚ ਕੁੱਝ ਹਮਲਾਵਰਾਂ ਨੇ ਤੇਜਧਾਰ ਹਥਿਆਰਾਂ ਨਾਲ ਇੱਕ ਔਰਤ ਦਾ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਸ਼ੈਲੀ ਅਰੋੜਾ ਵਜੋਂ ਹੋਈ ਹੈ। ਜਿਸ ਦੀ ਉਮਰ 30 ਸਾਲ ਸੀ। ਘਟਨਾ ਸਮੇਂ ਔਰਤ ਘਰ ’ਚ ਇਕੱਲੀ ਸੀ। ਮ੍ਰਿਤਕਾ ਦੇ ਸੱਤ ’ਤੇ ਸਹੁਰਾ ਸ਼ਹਿਰ ਤੋਂ ਬਾਹਰ ਸਨ। ਜਦੋਂ ਕਿ ਉਸ ਦਾ ਪਤੀ ਡਿਊਟੀ ’ਤੇ ਸੀ। ਉਸ ਦੀ ਇੱਕ ਬੇਟੀ ਹੈ, ਜੋ ਸਕੂਲ ਗਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਸਰਵਨਜੀਤ ਸਿੰਘ, ਥਾਣਾ ਛਾਉਣੀ ਦੀ ਇੰਚਾਰਜ ਅਮਨਜੋਤ ਕੌਰ ਤੇ ਸੀਆਈਏ ਸਟਾਫ ਦੇ ਇੰਚਾਰਜ ਅਮਨਦੀਪ ਸਿੰਘ ਰੰਧਾਵਾ ਮੌਕੇ ’ਤੇ ਪੁੱਜੇ ਤੇ ਘਟਨਾ ਦਾ ਜਾਇਜਾ ਲਿਆ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਘਟਨਾ ਕਿਉਂ ਵਾਪਰੀ? ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Read This : ਗੋਲੀਆਂ ਮਾਰ ਕੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਪੈਟਰੋਲ ਛਿੜਕ ਕੇ ਸਾੜੀਆਂ ਲਾਸ਼ਾਂ

ਨੌਕਰਾਣੀ ਨੇ ਘਰ ’ਚ ਪਈ ਵੇਖੀ ਲਾਸ਼ | Murder

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਸ ਦਾ ਕਤਲ ਕੀਤਾ ਗਿਆ ਤਾਂ ਉਹ ਘਰ ਵਿੱਚ ਇਕੱਲੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਦੁਸ਼ਮਣੀ ਵੀ ਨਹੀਂ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਸ ਨੇ ਦੱਸਿਆ ਕਿ ਸਵੇਰੇ ਨੌਕਰਾਣੀ ਨੇ ਹੀ ਆ ਕੇ ਪਹਿਲੀ ਵਾਰ ਖੂਨ ਨਾਲ ਲੱਥਪੱਥ ਦੇਖਿਆ ਸੀ। ਜਿਸ ਤੋਂ ਬਾਅਦ ਉਸ ਨੇ ਸ਼ੈਲੀ ਦੇ ਪਤੀ ਨੂੰ ਫੋਨ ਕੀਤਾ। ਜਿਸ ਨੇ ਹੋਰ ਲੋਕਾਂ ਨੂੰ ਬੁਲਾਇਆ ਤੇ ਮੌਕੇ ’ਤੇ ਪਹੁੰਚ ਕੇ ਉਸ ਦੀ ਭੈਣ ਤੇ ਜੀਜਾ ਉਸ ਨੂੰ ਹਸਪਤਾਲ ਲੈ ਗਏ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। Murder

ਮਾਮਲੇ ਦੀ ਜਾਂਚ ’ਚ ਲੱਗੀ ਹੋਈ ਹੈ ਪੁਲਿਸ | Murder

ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਏਸੀਪੀ ਸਰਵਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 11 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਇੱਕ ਕਮਰੇ ’ਚ ਇੱਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।