Punjab News : ਸ਼ੰਭੂ ਬਾਰਡਰ ਮਾਮਲੇ ’ਚ ਮੀਟਿੰਗ ਰਹੀ ਬੇਨਤੀਜਾ, ਕਿਸਾਨ ਆਗੂਆਂ ਕਹੀ ਇਹ ਗੱਲ

Punjab News

ਪੰਜਾਬ-ਹਰਿਆਣਾ ਦੇ ਅਧਿਕਾਰੀ ਕਿਸਾਨਾਂ ਨਾਲ ਬਣਾ ਰਹੇ ਰਣਨੀਤੀ | Farmers Protest

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News : ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਅੱਜ (ਐਤਵਾਰ) ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ ਪਟਿਆਲਾ ਪੁਲਿਸ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ’ਚ ਪੰਜਾਬ ਤੇ ਹਰਿਆਣਾ ਸਰਕਾਰ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜ਼ੂਦ ਸਨ। ਕਿਸਾਨ ਆਗੂ ਅਤੇ ਪ੍ਰਸ਼ਾਸਨ ਵਿਚਾਲੇ ਕੀਤੀ ਗਈ ਮੀਟਿੰਗ ਇਕ ਵਾਰ ਫਿਰ ਤੋਂ ਬੇਨਤੀਜਾ ਰਹੀ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅਸੀਂ ਕੋਈ ਰਸਤਾ ਬੰਦ ਨਹੀਂ ਕੀਤਾ। ਰਸਤਾ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ। ਸ਼ੰਭੂ ਬਾਰਡਰ ‘ਤੇ ਸਰਕਾਰ ਨੂੰ ਰਸਕਾ ਖੋਲ੍ਹਣਾ ਚਾਹੀਦਾ ਹੈ। ਸਾਡਾ ਤਾਂ 13 ਫਰਵਰੀ ਤੋਂ ਇਹੀ ਪ੍ਰਸਤਾਵ ਹੈ ਕਿ ਰਸਤਾ ਖੋਲ੍ਹਿਆ ਜਾਵੇ।  Farmers Protest

ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਹੋ ਰਹੀ ਹੈ। ਕਿਸਾਨਾਂ ਦੀ ਇੱਕ ਹੀ ਮੰਗ ਹੈ ਕਿ ਉਹ ਆਪਣੀ ਟਰੈਕਟਰ ਟਰਾਲੀ ਨਾਲ ਹੀ ਦਿੱਲੀ ਜਾਣਗੇ। ਜਦੋਂਕਿ ਹਰਿਆਣਾ ਚਾਹੁੰਦਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਨਾ ਚੁੱਕਣ। ਇਸ ਤੋਂ ਪਹਿਲਾਂ 21 ਤਰੀਕ ਨੂੰ ਵੀ ਇਸ ਮਾਮਲੇ ਸਬੰਧੀ ਮੀਟਿੰਗ ਹੋਈ ਸੀ।

31 ਅਗਸਤ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਬਣਾਈ ਗਈ ਸੰਘਰਸ਼ ਦੀ ਰਣਨੀਤੀ

ਮੀਟਿੰਗ ’ਚ ਸ਼ਾਮਲ ਹੋਣ ਤੋਂ ਪਹਿਲਾਂ ਕਿਸਾਨ ਆਗੂ ਸਰਬਜੀਤ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਸਥਿਤ ਗੁਰਦੁਆਰਾ ਸਾਹਿਬ ਪੁੱਜੇ ਸਨ। ਜਿੱਥੇ ਉਨ੍ਹਾਂ ਕਿਸਾਨਾਂ ਦੇ ਹੋਰ ਗਰੁੱਪਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ 31 ਅਗਸਤ ਨੂੰ ਸ਼ੰਭੂ ਬਾਰਡਰ ਸਮੇਤ 3 ਥਾਵਾਂ ’ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੀ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਉਹ ਵੀ ਚਾਹੁੰਦੇ ਹਨ ਕਿ ਇਹ ਸੜਕ ਸਾਰਿਆਂ ਲਈ ਖੋਲ੍ਹੀ ਜਾਵੇ। Farmers Protest

Read Also : Weather Today : ਮੌਸਮ ਵਿਭਾਗ ਦਾ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ ’ਚ ਪਵੇਗਾ

ਇਸ ਸੜਕ ਨੂੰ ਹਰਿਆਣਾ ਸਰਕਾਰ ਨੇ ਬੰਦ ਕਰ ਦਿੱਤਾ ਹੈ। ਇਸ ਕਾਰਨ ਹਰ ਵਰਗ ਦੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਨੀਅਤ ’ਚ ਨੁਕਸ ਹੈ। ਮੀਟਿੰਗ ਦੀ ਪਹਿਲ ਕੇਂਦਰ ਨੂੰ ਕਰਨੀ ਚਾਹੀਦੀ ਹੈ, ਪ੍ਰਸ਼ਾਸਨ ਨੂੰ ਨਹੀਂ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ ਹੁਣ 2 ਸਤੰਬਰ ਨੂੰ ਸੁਪਰੀਮ ਕੋਰਟ ’ਚ ਹੋਣੀ ਹੈ। ਇਸੇ ਸੰਦਰਭ ’ਚ ਇਹ ਮੀਟਿੰਗ ਹੋ ਰਹੀ ਹੈ। Punjab News