ਫ਼ਰੀਦਕੋਟ (ਗੁਰਪ੍ਰੀਤ ਪੱਕਾ)। Action Against Drugs: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸੁਖਦੀਪ ਸਿੰਘ ਡੀ.ਐਸ.ਪੀ (ਜੈਤੋਂ) ਦੀ ਰਹਿਨੁਮਾਈ ਹੇਠ ਇੰਸਪੈਕਟ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ 02 ਨਸ਼ਾ ਤਸ਼ਕਰਾਂ ਨੂੰ ਕਾਬੂ ਕਰਕੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। Action Against Drugs
ਸੀ.ਆਈ.ਏ ਸਟਾਫ ਜੈਤੋਂ ਦੀ ਪੁਲਿਸ ਪਾਰਟੀ ਵੱਲੋਂ ਪੁੱਲ ਸੂਆ ਕੋਟਕਪੂਰਾ ਰੋਡ ਜੈਤੋਂ ’ਤੇ ਸ਼ੱਕੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਡੇਲਿਆਵਾਲੀ ਬਾਈਪਾਸ ਦੀ ਵੱਲੋਂ ਦੋ ਮੋਨੇ ਨੌਜਵਾਨ ਮਨਪ੍ਰੀਤ ਸਿੰਘ ਉਰਫ ਮਣੀ ਪੁੱਤਰ ਰਾਜ ਸਿੰਘ ਅਤੇ ਸ਼ਿਵਰਾਜ ਸਿੰਘ ਉਰਫ ਲੱਕੀ ਵਜੀਰ ਸਿੰਘ ਵਾਸੀਆਨ ਗਲੀ ਨੰਬਰ 10, ਖੱਬਾ ਚਹਿਲ ਫਾਟਕ, ਜੀਵਨ ਨਗਰ, ਫਰੀਦਕੋਟ ਪੈਦਲ ਆਉਂਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ: Khedan Watan Punjab Diyan-3 ਦਾ ਟੀ-ਸ਼ਰਟ-ਲੋਗੋ ਮੁੱਖ ਮੰਤਰੀ ਵੱਲੋਂ ਲਾਂਚ
ਜਿਹਨਾਂ ਦੀ ਮੌਕੇ ’ਤੇ ਚੈਂਕਿੰਗ ਕੀਤੀ ਗਈ ਤਾਂ ਮਨਪ੍ਰੀਤ ਸਿੰਘ ਮਣੀ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਮੁਕੱਦਮਾ ਨੰਬਰ 124 ਅ/ਧ 21ਬੀ/61/85 ਐਨ.ਡੀ.ਪੀ.ਐਸ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਦੋਸ਼ੀਆਂ ਦੇ ਬੈਕਵਬਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਖਿਲਾਫ ਜਾਰੀ ਇਸ ਜੰਗ ਵਿੱਚ ਫਰੀਦਕੋਟ ਪੁਲਿਸ ਆਪਣੇ ਮਕਸਦ ਦੇ ਵਿੱਚ ਪਬਲਿਕ ਦੀ ਮੱਦਦ ਨਾਲ ਕਾਮਯਾਬੀ ਹਾਸਲ ਕਰ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਸਭ ਨੂੰ ਅਪੀਲ ਹੈ ਕਿ ਸਾਨੂੰ ਵੱਧ ਤੋਂ ਵੱਧ ਸਹਿਯੋਗ ਦਿਓ ਤਾਂ ਕਿ ਅਸੀਂ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰ ਸਕੀਏ। Action Against Drugs