Corruption: ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਤੇ ਸਰਪੰਚ ਖ਼ਿਲਾਫ਼ ਕੇਸ ਦਰਜ

Corruption
Corruption: ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਤੇ ਸਰਪੰਚ ਖ਼ਿਲਾਫ਼ ਕੇਸ ਦਰਜ

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ | Corruption

(ਰਜਨੀਸ਼ ਰਵੀ) ਫਾਜ਼ਿਲਕਾ। Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। Corruption

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿੱਚ ਉਸਨੇ ਪਹਿਲਾਂ ਹੀ ਪੰਜ ਮਰਲੇ ਦੇ ਪਲਾਟ ਵਿੱਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ: Jalalabad News: ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਦੌਰਾਨ ਪੁਲਿਸ ਹਿਰਾਸਤ ’ਚੋਂ ਨਹੀਂ ਹੋਇਆ ਕੋਈ ਵਾਹਨ ਚੋਰੀ : …

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਨੇ ਇਹ ਪਤਾ ਹੋਣ ਦੇ ਬਾਵਜੂਦ ਕਿ ਪਿੰਡ ਵਿੱਚ ਮੁਖਤਿਆਰ ਸਿੰਘ ਦਾ ਆਪਣਾ ਪੱਕਾ ਘਰ ਹੈ, ਆਪਸੀ ਮਿਲੀਭੁਗਤ ਨਾਲ ਉਕਤ ਨਾਜਾਇਜ਼ ਲਾਭਪਾਤਰੀ ਮੁਖਤਿਆਰ ਸਿੰਘ ਦਾ ਸਵੈ-ਘੋਸ਼ਣਾ ਪੱਤਰ ਤਸਦੀਕ ਕਰਕੇ ਉਸ ਨੂੰ ਉਕਤ ਸਕੀਮ ਹੇਠ ਯੋਗ ਕਰਾਰ ਦਿੱਤਾ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਆਧਾਰ ’ਤੇ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਮਦਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। Corruption