ਨਵੀਂ ਦਿੱਲੀ। Nitin Gadkari : ਭਾਰਤ ’ਚ ਰੋਜ਼ਾਨਾ ਹੀ ਸੜਕ ਹਾਦਸਿਆਂ ’ਚ ਵੱਡੀ ਗਿਣਤੀ ’ਚ ਲੋਕਾਂ ਦੀ ਮੌਤ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਸਮੱਸਿਆ ਦੇ ਹੱਲ ਲਈ ਵੱਡਾ ਕਦਮ ਚੁੱਕਣ ਦੀ ਤਿਆਰੀ ਕਰ ਲਈ ਹੈ। ਦਰਅਸਲ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਨੂੰ ਕਿਹਾ ਕਿ ਭਾਰਤ ਵਿੱਚ ਜੰਗ, ਅੱਤਵਾਦ ਅਤੇ ਨਕਸਲਵਾਦ ਨਾਲੋਂ ਵੱਧ ਲੋਕ ਸੜਕ ਹਾਦਸਿਆਂ ਵਿਚ ਮਰਦੇ ਹਨ।
ਉਦਯੋਗ ਸੰਗਠਨ ਫਿੱਕੀ ਦੇ ‘ਰੋਡ ਸੇਫਟੀ ਅਵਾਰਡਸ ਐਂਡ ਸੈਮੀਨਾਰ-2024’ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦੇ ਹੋਏ ਗਡਕਰੀ ਨੇ ਕਿਹਾ ਕਿ ਸੜਕੀ ਪ੍ਰੋਜੈਕਟਾਂ ਦੀ ਮਾੜੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟਾਂ (ਡੀਪੀਆਰ) ਕਾਰਨ ‘ਬਲੈਕ ਸਪਾਟਸ’ (ਹਾਦਸਿਆਂ ਵਾਲੇ ਖੇਤਰਾਂ) ਦੀ ਗਿਣਤੀ ਵਧ ਰਹੀ ਹੈ। ਉਨ੍ਹਾਂ ਕਿਹਾ, ‘‘ਜੰਗ, ਅੱਤਵਾਦ ਅਤੇ ਨਕਸਲਵਾਦ ਨਾਲੋਂ ਜ਼ਿਆਦਾ ਲੋਕ ਸੜਕ ਹਾਦਸਿਆਂ ’ਚ ਮਾਰੇ ਗਏ ਹਨ। Nitin Gadkari
ਗਡਕਰੀ ਮੁਤਾਬਕ ਭਾਰਤ ’ਚ ਹਰ ਸਾਲ ਪੰਜ ਲੱਖ ਹਾਦਸੇ ਹੁੰਦੇ ਹਨ, ਜਿਨ੍ਹਾਂ ‘ਚ ਡੇਢ ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ, ਜਦਕਿ ਤਿੰਨ ਲੱਖ ਲੋਕ ਜ਼ਖਮੀ ਹੁੰਦੇ ਹਨ। ਉਨ੍ਹਾਂ ਕਿਹਾ, “ਇਸ ਨਾਲ ਦੇਸ਼ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿੱਚ ਤਿੰਨ ਫੀਸਦੀ ਦਾ ਨੁਕਸਾਨ ਹੁੰਦਾ ਹੈ। ‘ਬਲੀ ਦੇ ਬੱਕਰੇ’ ਵਾਂਗ ਹਰ ਹਾਦਸੇ ਲਈ ਡਰਾਈਵਰ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਦੱਸਦਾ ਹਾਂ, ਅਤੇ ਮੈਂ ਨੇੜਿਓਂ ਦੇਖਿਆ ਹੈ ਕਿ ਜ਼ਿਆਦਾਤਰ ਹਾਦਸੇ ਸੜਕ ਇੰਜਨੀਅਰਿੰਗ ਵਿੱਚ ਨੁਕਸ ਕਾਰਨ ਹੁੰਦੇ ਹਨ।
Nitin Gadkari
ਮੰਤਰੀ ਨੇ ਸਾਰੇ ਹਾਈਵੇਅ ਦੇ ਸੇਫਟੀ ਆਡਿਟ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ ਦੀ ਗਿਣਤੀ ਘਟਾਉਣ ਲਈ ਸਾਨੂੰ ਲੇਨ ਅਨੁਸ਼ਾਸਨ ਦੀ ਪਾਲਣਾ ਕਰਨੀ ਚਾਹੀਦੀ ਹੈ। ਗਡਕਰੀ ਨੇ ਕਿਹਾ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਐਂਬੂਲੈਂਸਾਂ ਅਤੇ ਉਨ੍ਹਾਂ ਦੇ ਡਰਾਈਵਰਾਂ ਲਈ ਇੱਕ ਕੋਡ ਤਿਆਰ ਕਰ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਸੜਕ ਦੁਰਘਟਨਾ ਪੀੜਤਾਂ ਨੂੰ ਜਲਦੀ ਬਚਾਉਣ ਲਈ ਕਟਰ ਵਰਗੀਆਂ ਅਤਿ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਲਈ ਸਿਖਲਾਈ ਦਿੱਤੀ ਜਾ ਸਕੇ।
Read Also : ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ