Teacher Latest News: ਅਧਿਆਪਕਾਂ ਨੂੰ ਵੱਡਾ ਝਟਕਾ, ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ

Teacher Latest News
Teacher Latest News: ਅਧਿਆਪਕਾਂ ਨੂੰ ਵੱਡਾ ਝਟਕਾ, ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ

10 ਸਾਲਾਂ ਦੌਰਾਨ ਹੋਈ ਹਰ ਤਰੱਕੀ ਦਾ ਹੋਏਗਾ ਰੀਵਿਊ | Teacher Latest News

(ਅਸ਼ਵਨੀ ਚਾਵਲਾ) ਚੰਡੀਗੜ। Teacher Latest News: ਸਿੱਖਿਆ ਵਿਭਾਗ ਨੇ ਪੰਜਾਬ ਦੇ ਹਜ਼ਾਰਾ ਅਧਿਆਪਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਉਨਾਂ ਪਿਛਲੇ 10 ਸਾਲਾਂ ਦੌਰਾਨ ਹੋਈ ਤਰੱਕੀ ਨੂੰ ਰੀਵਿਊ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧੀ ਬਕਾਇਦਾ ਸਾਰੇ ਅਧਿਆਪਕਾਂ ਨੂੰ ਪਬਲਿਕ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਅਧਿਆਪਕਾਂ ਨੂੰ ਚੈਕਿੰਗ ਦੇ ਵੱਡੇ ਦੌਰ ਵਿੱਚੋਂ ਗੁਜ਼ਰਨਾ ਪੈ ਸਕਦਾ ਹੈ ਹਾਲਾਂਕਿ ਜਿਹੜੇ ਅਧਿਆਪਕਾਂ ਦੀ ਤਰੱਕੀ ਜਾਇਜ਼ ਅਤੇ ਸਹੀ ਢੰਗ ਨਾਲ ਹੋਈ ਹੈ, ਉਨਾਂ ਨੂੰ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ ਪਰ ਜਦੋਂ ਤੱਕ ਇਹ ਰੀਵਿਊ ਦਾ ਸਿਸਟਮ ਚਲਦਾ ਰਹੇਗਾ, ਉਸ ਸਮੇਂ ਤੱਕ ਸਾਰੇ ਅਧਿਆਪਕਾਂ ‘ਤੇ ਹੀ ਤਲਵਾਰ ਲਟਕਦੀ ਰਹੇਗੀ।

ਇਹ ਵੀ ਪੜ੍ਹੋ: Patiala New: ਭੈਣ ਨੇ ਨਹਿਰ ’ਚ ਮਾਰੀ ਛਾਲ, ਤਿੰਨ ਭਰਾ ਵੀ ਬਚਾਉਣ ਲਈ ਕੁੱਦੇ

ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਆਦੇਸ਼ਾਂ ਵਿੱਚ ਲਿਖਿਆ ਗਿਆ ਹੈ ਕਿ ਪ੍ਰਾਇਮਰੀ ਕਾਰਡ ਦੇ ਕਰਮਚਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੱਖ-ਵੱਖ ਰਿੱਟ ਪਟੀਸ਼ਨਾਂ ਰਾਹੀਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਵਿੱਚ ਕੀਤੀ ਗਈਆਂ ਪਦ ਉੱਨਤੀਆਂ ਨੂੰ ਵੰਗਾਰਦਿਆਂ, ਉਨਾਂ ਦੇ ਜੂਨੀਅਰ ਕਰਮਚਾਰੀ ਦੀ ਪਦ ਉੱਨਤੀ ਦੀ ਮਿਤੀ ਤੋਂ ਮਾਸਟਰ ਕਾਡਰ ਵਿੱਚ ਪਦ ਉੱਨਤੀਆਂ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਘੋਖਣ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਾਇਮਰੀ ਕਾਡਰ ਦੀਆਂ ਵੱਖ-ਵੱਖ ਸਮਿਆਂ ਦੌਰਾਨ ਕੀਤੀਆਂ ਗਈਆਂ ਭਰਤੀਆਂ, ਜਿਹੜੀਆਂ ਕਿ ਇੱਕ ਇਸ਼ਤਿਹਾਰ ਅਧੀਨ ਕੀਤੀਆਂ ਗਈਆਂ ਸਨ, ਪਰ ਸਬੰਧਿਤ ਜਿਲ੍ਹਾਂ ਸਿੱਖਿਆ ਅਫ਼ਸਰ ਵੱਲੋਂ ਨਿਯੁਕਤੀ ਪੱਤਰ ਵੱਖ-ਵੱਖ ਮਿਤੀਆਂ ਨੂੰ ਜਾਰੀ ਕਰਨ ਕਰਕੇ ਕਈ ਵੱਧ ਮੈਰਿਟ ਵਾਲੇ ਕਰਮਚਾਰੀ ਘੱਟ ਮੈਰਿਟ ਵਾਲੇ ਕਰਮਚਾਰੀਆਂ ਤੋਂ ਬਾਅਦ ਵਿੱਚ ਹਾਜ਼ਰ ਹੋਏ ਸਨ।

ਮਾਸਟਰ ਕਾਡਰ ਦੀਆਂ ਪਦ ਉਨਤੀਆਂ ਵਿਚਾਰਨ ਸਮੇਂ ਸਟੇਟ ਪੱਧਰ ਤੇ ਤਿਆਰ ਕੀਤੀ ਗਈ ਇੰਟਰਸੇ ਸੀਨੀਅਰਤਾ ਸੂਚੀ ਕਰਮਚਾਰੀਆਂ ਦੀ ਹਾਜਰੀ ਦੀ ਮਿਤੀ ਦੇ ਆਧਾਰ ‘ਤੇ ਤਿਆਰ ਕੀਤੀ ਗਈ, ਜਿਸ ਕਾਰਨ ਵੱਧ ਮੈਰਿਟ ਵਾਲੇ ਕਰਮਚਾਰੀ ਘੱਟ ਮੈਰਿਟ ਵਾਲੇ ਕਰਮਚਾਰੀਆਂ ਤੋਂ ਜੂਨੀਅਰ ਹੋ ਗਏ।

ਇਸ ਤੋਂ ਇਲਾਵਾ ਜਿਲਾ ਪ੍ਰੀਸ਼ਦ ਵੱਲੋਂ ਸਾਲ 2006 ਵਿੱਖ ਕੀਤੀ ਗਈਆਂ ਈ.ਟੀ.ਟੀ. ਕਾਡਰ ਦੀਆਂ ਨਿਯੁਕਤੀਆ ਨੂੰ ਸਕੂਲਾਂ ਵਿੱਚ ਤੈਨਾਤ ਕਰਨ ਮੌਕੇ ਵੀ ਮੈਰਿਟ ਲਿਸਟ ਵਿੱਚ ਫਰਕ ਪਿਆ ਸੀ। ਉੱਤਰ ਕੇਸਾਂ ਵਿੱਚ ਦਰਸਾਈ ਗਈ ਸਥਿਤੀ ਦੇ ਸਨਮੁੱਖ ਵੱਖ-ਵੱਖ ਅਦਾਲਤਾਂ ਦੇ ਕੇਸਾ ਨੂੰ ਦੇਖਦੇ ਹੋਏ ਹਾਈ ਕੋਰਟ ਦੇ ਫੈਸਲਿਆਂ ਅਨੁਸਾਰ ਵਿਭਾਗ ਵਲੋਂ ਸਾਲ 2015 ਅਤੇ ਇਸ ਤੋਂ ਬਾਅਦ ਵਿੱਚ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਕੀਤੀ ਗਈਆਂ ਪਦ ਉੱਨਤੀਆਂ ਰੀਵਿਊ ਕਰਨ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਦੇ ਇਸ ਫੈਸਲੇ ਤੋਂ ਬਾਅਦ ਅਧਿਆਪਕਾਂ ਵਿੱਚ ਭਾਜੜ ਪਈ ਹੋਈ ਹੈ, ਕਿਉਂਕਿ ਇਸ ਫੈਸਲੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਅਧਿਆਪਕ ਸਿੱਖਿਆ ਵਿਭਾਗ ਦੀ ਰਡਾਰ ‘ਤੇ ਆ ਸਕਦੇ ਹਨ। Teacher Latest News

LEAVE A REPLY

Please enter your comment!
Please enter your name here