ਕਿਸਾਨਾਂ ਦਾ ਪੂਰਨ ਕਰਜ਼ਾ ਮਾਫ਼ੀ ਤੇ ਹੋਰ ਮੰਗਾਂ ਸਬੰਧੀ ਲਾਉਣਗੇ ਮੋਰਚਾ | Farmers News
- ਕਿਸਾਨਾਂ ਵੱਲੋਂ ਬਣਾਈ ਖੇਤੀ ਨੀਤੀ ਲਾਗੂ ਕੀਤੀ ਜਾਵੇ : ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Farmers News : ਚੰਡੀਗੜ੍ਹ ਮੋਰਚੇ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ। ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਬਲਾਕ ਦੇ 40 ਪਿੰਡ ਦੇ ਕਿਸਾਨ ਆਗੂ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਮੋਰਚੇ ਦੀ ਤਿਆਰੀ ਨੂੰ ਲੈਕੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ 1 ਸਤੰਬਰ 2024 ਤੋਂ 5 ਸਤੰਬਰ 2024 ਤੱਕ ਚੰਡੀਗੜ੍ਹ ਲੱਗਣ ਵਾਲੇ ਪੱਕੇ ਮੋਰਚੇ ਨੂੰ ਲੈਕੇ ਤਿਆਰੀਆਂ ਜੰਗੀ ਪੱਧਰ ਤੇ ਹੋ ਚੁੱਕੀਆਂ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਖੇਤੀ ਨੀਤੀ ਨੂੰ ਲੈਕੇ ਸਰਕਾਰ ਨੂੰ ਘੇਰਨਾ ਹੈ ਜੱਥੇਬੰਦੀ ਵੱਲੋਂ ਤਕਰੀਬਨ 2 ਸਾਲ ਪਹਿਲਾਂ ਪੰਜਾਬ ਸਰਕਾਰ ਨੂੰ ਖੇਤੀ ਨੀਤੀ ਦਾ ਖਰੜਾ ਸੌਂਪ ਦਿੱਤਾ ਸੀ। ਜਿਸ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਸੁਨਿਹਰੇ ਭਵਿੱਖ ਵਾਲੀਆਂ ਨੀਤੀਆਂ ਮੌਜੂਦ ਹਨ ਜੋਂ ਪੰਜਾਬ ਦੇ ਖੇਤੀ ਮਾਹਿਰਾਂ ਵੱਲੋਂ ਬਣਾਇਆ ਖਰੜਾ ਹੈ, ਪਰ ਪੰਜਾਬ ਸਰਕਾਰ ਪੰਜਾਬ ਦੀ ਖੇਤੀ ਨੀਤੀ ਕਰੋੜਾਂ ਰੁਪਏ ਖਰਚ ਕਰਕੇ ਅਮਰੀਕਾ ਦੇ ਵੱਡੇ ਕਾਰਪੋਰੇਟ ਘਰਾਣਿਆਂ ਤੋਂ ਖੇਤੀ ਨੀਤੀ ਬਣਵਾ ਰਿਹਾ ਹੈ। Farmers News
Read Also : BSNL Sim ਕਾਰਡ ਖਰੀਦਣ ਦੀ ਲੱਗੀ ਹੋੜ, ਸਪਲਾਈ ਪੂਰੀ ਕਰਨ ’ਚ ਅਧਿਕਾਰੀ ਨਾਕਾਮ
ਜਿਸ ਖੇਤੀ ਨੀਤੀ ਨੇ ਕਿਸਾਨਾਂ ਮਜ਼ਦੂਰਾਂ ਦੇ ਮੂੰਹ ਚੋਂ ਰੋਟੀ ਖੋਹ ਲੈਣੀ ਹੈ ਅਤੇ ਵੱਡੇ ਪੱਧਰ ਤੇ ਪੰਜਾਬ ਦੀ ਜ਼ਮੀਨ ਨੱਪ ਲੈਣੀ ਹੈ, ਪਰ ਪੰਜਾਬ ਦੇ ਸੰਘਰਸ਼ੀ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੰਗ ਕਰਦੀ ਹੈ ਕਿ ਕਿਸਾਨਾਂ ਵੱਲੋਂ ਬਣਾਈ ਖੇਤੀ ਨੀਤੀ ਲਾਗੂ ਕੀਤੀ ਜਾਵੇ। ਜਿਸ ਵਿੱਚ ਕਿਸਾਨਾਂ ਦਾ ਪੂਰਨ ਕਰਜ਼ਾ ਮਾਫ਼ੀ, ਜ਼ਮੀਨ ਦੀ ਕਾਣੀ ਵੰਡ,10000 ਬੁਢਾਪਾ ਪੈਨਸ਼ਨ, ਕਰਜ਼ੇ ਕਾਰਨ ਹੋਈਆਂ ਖੁਦਕੁਸ਼ੀਆਂ ਨੂੰ ਮੁਆਵਜ਼ਾ, ਚਿੱਟੇ ਕਾਰਨ ਹੋਈਆਂ ਮੌਤਾਂ ਦਾ ਮੁਆਵਜ਼ਾ ਆਦਿ ਮੰਗਾਂ ਹਨ। ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਪਾਲ ਸਿੰਘ ਦੋਲੇਵਾਲ, ਮਹਿੰਦਰ ਸਿੰਘ ਨਮੋਲ ਆਦਿ ਤੇ ਹੋਰ ਆਗੂ ਹਾਜ਼ਰ ਸਨ। Farmers News