ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News MSG Bhandara:...

    MSG Bhandara: ‘ਪਵਿੱਤਰ ਮਹਾਂ ਪਰਉਪਕਾਰ ਦਿਹਾੜੇ’ ਦਾ ਭੰਡਾਰਾ, ਸਾਧ-ਸੰਗਤ ਨੂੰ ਚੜਿਆ ਚਾਅ 

    MSG Bhandara
    MSG Bhandara: ‘ਪਵਿੱਤਰ ਮਹਾਂ ਪਰਉਪਕਾਰ ਦਿਹਾੜੇ’ ਦਾ ਭੰਡਾਰਾ, ਸਾਧ-ਸੰਗਤ ਨੂੰ ਚੜਿਆ ਚਾਅ 

    ਭੰਡਾਰੇ ਦਾ ਸਮਾਂ ਸਵੇਰੇ 9 ਵਜੇ | MSG Bhandara

    (ਸੱਚ ਕਹੂੰ ਨਿਊਜ਼) ਸਰਸਾ। MSG Bhandara: ਸੱਚੇ ਰੂਹਾਨੀ ਰਹਿਬਰ ਤੇ ਸਮਾਜ ਸੁਧਾਰਕ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (ਐੱਮਐੱਸਜੀ) ਦਾ ਪਵਿੱਤਰ ਮਹਾਂ ਪਰਉਪਕਾਰ ਦਿਹਾੜੇ (ਗੁਰਗੱਦੀ ਨਸ਼ੀਨੀ ਦਿਹਾੜਾ) ਦਾ ਭੰਡਾਰਾ 1 ਸਤੰਬਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਮੌਕੇ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ ਸਰਸਾ ’ਚ ਸਵੇਰੇ 9 ਵਜੇ ਤੋਂ ਪਵਿੱਤਰ ਭੰਡਾਰਾ ਸ਼ੁਰੂ ਹੋਵੇਗਾ।

    ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਤੋਂ ਆਨਲਾਈਨ ਗੁਰੂਕੁਲ ਰਾਹੀਂ ਪਵਿੱਤਰ ਬਚਨ ਫ਼ਰਮਾਉਣਗੇ। ਟ੍ਰੈਫਿਕ, ਬਿਜਲੀ, ਸਪੀਕਰ, ਛਾਇਆਵਾਨ, ਪਾਣੀ ਸੰਮਤੀ ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰਾਂ ਨੇ ਸਾਧ-ਸੰਗਤ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਪਵਿੱਤਰ ਭੰਡਾਰੇ ਸਬੰਧੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। MSG Bhandara

    ਇਹ ਵੀ ਪੜ੍ਹੋ: Welfare Work: ਜਾਣੋ, ਮਾਨਵਤਾ ਭਲਾਈ ਦੇ 166 ਕਾਰਜਾਂ ਦੀ ਸੂਚੀ ਬਾਰੇ

    ਜ਼ਿਕਰਯੋਗ ਹੈ ਕਿ 23 ਸਤੰਬਰ 1990 ਨੂੰ ਸੱਚੇ ਦਾਤਾ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪਵਿੱਤਰ ਗੁਰਗੱਦੀ ਦੀ ਬਖਸ਼ਿਸ਼ ਕਰਕੇ ਆਪਣਾ ਰੂਪ ਬਣਾਇਆ ਸੀ। ਇਸ ਪੂਰੇ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦੇਸ਼-ਵਿਦੇਸ਼ ’ਚ ਤਿਉਹਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਾਨਵਤਾ ਭਲਾਈ ਦੇ 166 ਕਾਰਜ ਕਰਕੇ ਮਨਾਉਂਦੀ ਹੈ। MSG Bhandara

    LEAVE A REPLY

    Please enter your comment!
    Please enter your name here