ਸਰਕਾਰੀ ਸ਼ਹੀਦ ਉਧਮ ਸਿੰਘ ਕਾਲਜ ਵਿਖੇ 68 ਲੱਖ ਦੀ ਲਾਗਤ ਨਾਲ ਬਣੇਗਾ 400 ਮੀਟਰ ਟਰੈਕ

Sunam News
ਸਰਕਾਰੀ ਸ਼ਹੀਦ ਉਧਮ ਸਿੰਘ ਕਾਲਜ ਵਿਖੇ 68 ਲੱਖ ਦੀ ਲਾਗਤ ਨਾਲ ਬਣੇਗਾ 400 ਮੀਟਰ ਟਰੈਕ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੱਖਿਆ ਨੀਹ ਪੱਥਰ, 5 ਮਹੀਨਿਆਂ ਅੰਦਰ ਖਿਡਾਰੀਆਂ ਨੂੰ ਹੋਵੇਗਾ ਸਮਰਪਿਤ | Sunam News

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਬਣੇਗਾ ਪੰਜਾਬ ਦਾ ਸਰਵੋਤਮ ਹਲਕਾ : ਅਮਨ ਅਰੋੜਾ

ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। Sunam News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਥਿਤ ਸਰਕਾਰੀ ਸ਼ਹੀਦ ਊਧਮ ਸਿੰਘ ਕਾਲਜ ਵਿਖੇ ਨਵੇਂ ਬਣਨ ਵਾਲੇ 400 ਮੀਟਰ ਲੰਬੇ ਟਰੈਕ ਦਾ ਨੀਹ ਪੱਥਰ ਰੱਖਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਜੋਸ਼ੋ ਖਰੋਸ਼ ਨਾਲ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਨਾਲ-ਨਾਲ ਸਰਕਾਰੀ ਕਾਲਜਾਂ ਦੇ ਖਿਡਾਰੀਆਂ ਨੂੰ ਤਰਾਸ਼ਣ ਲਈ ਵੀ ਪੰਜਾਬ ਸਰਕਾਰ ਉਚੇਚੇ ਉਪਰਾਲੇ ਕਰ ਰਹੀ ਹੈ ਤੇ ਇਸੇ ਕੜੀ ਦੇ ਤਹਿਤ ਸ਼ਹੀਦ ਉਧਮ ਸਿੰਘ ਕਾਲਜ ’ਚ ਖੇਡ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਉਨ੍ਹਾਂ ਵੱਲੋਂ 400 ਮੀਟਰ ਲੰਬੇ ਸਿੰਡਰ ਟਰੈਕ ਦਾ ਨੀਹ ਪੱਥਰ ਰੱਖਿਆ ਗਿਆ ਹੈ ਜਿਸ ਨੂੰ ਤਿਆਰ ਕਰਨ ’ਚ ਲਗਭਗ 68 ਲੱਖ ਰੁਪਏ ਦੀ ਲਾਗਤ ਆਵੇਗੀ। Sunam News

Sunam News
ਸੁਨਾਮ : ਨਵੇਂ ਬਣਨ ਵਾਲੇ 400 ਮੀਟਰ ਲੰਬੇ ਟਰੈਕ ਦਾ ਨੀਹ ਪੱਥਰ ਰੱਖਦੇ ਹੋਏ ਮੰਤਰੀ ਅਮਨ ਅਰੋੜਾ। ਤਸਵੀਰ : ਕਰਮ ਥਿੰਦ

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਨੂੰ ਸਹੂਲਤਾਂ ਪੱਖੋਂ ਪੰਜਾਬ ਦਾ ਸਰਵੋਤਮ ਹਲਕਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਰਾਹੀਂ ਇਹ ਟਰੈਕ ਅਗਲੇ ਪੰਜ ਮਹੀਨਿਆਂ ਅੰਦਰ ਮੁਕੰਮਲ ਕਰਵਾਉਣ ਮਗਰੋਂ ਕਾਲਜ ਦੇ ਖਿਡਾਰੀਆਂ ਨੂੰ ਅਭਿਆਸ ਤੇ ਤਕਨੀਕੀ ਖੇਡ ਸਿਖਲਾਈ ਲਈ ਸਮਰਪਿਤ ਕਰ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਇਸ ਟਰੈਕ ਵਿੱਚ ਇੱਕ ਫੁਟਬਾਲ ਗਰਾਊਂਡ ਵੀ ਬਣਾਇਆ ਜਾਵੇਗਾ ਜਿੱਥੋਂ ਖਿਡਾਰੀਆਂ ਨੂੰ ਫੁਟਬਾਲ ਦੀ ਖੇਡ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਦਾ ਸੁਨਹਿਰਾ ਮੌਕਾ ਮਿਲੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਕਾਲਜ ਵਿੱਚੋਂ ਵਿਦਿਆ ਹਾਸਲ ਕਰਨ ਵਾਲੇ ਅਨੇਕਾਂ ਵਿਦਿਆਰਥੀ ਨਾ ਕੇਵਲ ਪੰਜਾਬ ਬਲਕਿ ਦੇਸ਼ ਤੇ ਵਿਦੇਸ਼ਾਂ ਦੀ ਧਰਤੀ ਵਿੱਚ ਵੀ ਚੰਗਾ ਨਾਮਣਾ ਖੱਟ ਰਹੇ ਹਨ ਅਤੇ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਖੇਡ ਮੈਦਾਨਾਂ ਨੇ ਦੇਸ਼ ਤੇ ਸੂਬੇ ਨੂੰ ਨਾਮਵਰ ਖਿਡਾਰੀ ਦਿੱਤੇ ਹਨ।

Read This : Sunam News: ਮੰਤਰੀ ਅਮਨ ਅਰੋੜਾ ਨੇ ਦਿੱਤਾ ਸੁਨਾਮ ਵਾਸੀਆਂ ਨੂੰ ਇੱਕ ਹੋਰ ਤੋਹਫ਼ਾ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਕਾਲਜ ਦੇ ਵਿੱਚ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜਬੂਤ ਕਰਨ ਦੀ ਦਿਸ਼ਾ ਵਿੱਚ ਵੀ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ ਅਤੇ ਇਹ ਸਿੰਡਰ ਟਰੈਕ ਵੀ ਇਸ ਦਿਸ਼ਾ ਵਿੱਚ ਇੱਕ ਅਹਿਮ ਉਪਰਾਲਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਪ੍ਰਿੰਸੀਪਲ ਐਸ ਯੂ ਐਸ ਕਾਲਜ, ਮਨਪ੍ਰੀਤ ਬਾਂਸਲ, ਪੰਕਜ ਡੋਗਰਾ ਪ੍ਰਧਾਨ ਓਲਡ ਸਟੂਡੈਂਟ ਐਸੋਸੀਏਸ਼ਨ, ਆਸ਼ਾ ਬਜਾਜ, ਸਾਹਿਬ ਸਿੰਘ ਬਲਾਕ ਪ੍ਰਧਾਨ, ਨਰੇਸ਼ ਸ਼ਰਮਾ, ਅਮਰੀਕ ਸਿੰਘ ਧਾਲੀਵਾਲ, ਵਿਸ਼ਾਲ ਕੌਸ਼ਲ, ਮਨੀ ਸਰਾਉ ਵੀ ਹਾਜ਼ਰ ਸਨ। Sunam News

LEAVE A REPLY

Please enter your comment!
Please enter your name here