DAP ਖਾਦ ਦੀ ਘਾਟ ਸਬੰਧੀ BKU ਕਾਦੀਆਂ ਨੇ ਦਿੱਤਾ ਮੰਗ ਪੱਤਰ

Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪੰਜਾਬ ਭਰ ਵਿੱਚ ਡੀਏਪੀ ਦੀ ਖਾਦ ਦੀ ਘਾਟ ਨੂੰ ਲੈ ਕੇ ਜ਼ਿਲ੍ਹਾ ਹੈਡ ਕੁਆਰਟਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ। ਜਥੇਬੰਦੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਡੀਏਪੀ ਖਾਦ ਦੀ ਘਾਟ ਨੂੰ ਜਲਦ ਪੂਰਾ ਨਾ ਕੀਤਾ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੂਰੇ ਪੰਜਾਬ ’ਚ ਸਬਜੀਆਂ, ਆਲੂਆਂ, ਗੰਨਾ ਤੇ ਮਟਰ ਆਦਿ ਦੀ ਬਿਜਾਈ ਦਾ ਸਮਾਂ ਸਿਰ ’ਤੇ ਹੈ ਪਰ ਸੂਬੇ ਅੰਦਰ ਡੀਏਪੀ ਦੀ ਘਾਟ ਹਲੇ ਤੱਕ ਪੂਰਾ ਨਹੀਂ ਕੀਤਾ ਗਿਆ।

Read This : Ludhiana News: ਡਾ. ਅਮਰਜੀਤ ਕੌਰ ਨੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ

ਉਨਾਂ ਦੋਸ਼ ਲਾਇਆ ਕਿ ਜਿਹੜੇ ਜ਼ਿਲ੍ਹਿਆਂ ’ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਡੀਏਪੀ ਦੀ ਕੋਈ ਘਾਟ ਨਹੀਂ। ਆਗੂਆਂ ਇਹ ਵੀ ਦੱਸਿਆ ਕਿ ਪੰਜਾਬ ’ਚ ਨੈਨੋ ਯੂਰੀਆ ਆਦ ਕਈ ਤਰ੍ਹਾਂ ਦੇ ਪ੍ਰੋਡਕਟ ਉਪਲਬਧ ਹਨ। ਜਿਨਾਂ ਨੂੰ ਕਿਸਾਨਾਂ ਵੱਲੋਂ ਡੀਏਪੀ ਦੀ ਖਰੀਦ ਦੇ ਨਾਲ ਖਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ। ਆਗੂਆਂ ਨੇ ਡੀਏਪੀ ਦੀ ਘਾਟ ਨੂੰ ਪੂਰਾ ਕਰਨ ਸਮੇਤ ਹੀ ਇਹ ਆਪ ਸਰਕਾਰ ਵੱਲੋਂ ਬਣਾਈ ਜਾ ਰਹੀ ਖੇਤੀ ਪਾਲਿਸੀ ਨੂੰ ਜਨਤਿਕ ਕਰਨ ਦੀ ਵੀ ਮੰਗ ਕੀਤੀ। ਆਗੂਆਂ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਪੂਰੇ ਪੰਜਾਬ ’ਚ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਸੋਮੀ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਹਨ। Ludhiana News