Sumedh Saini: ਸੁਮੇਧ ਸੈਣੀ ਨੂੰ ਨਾ ਮਿਲੀ ਰਾਹਤ, ਬਲਵੰਤ ਮੁਲਤਾਨੀ ਦੇ ਕਤਲ ਦਾ ਚੱਲੇਗਾ ਕੇਸ

Sumedh Saini
Sumedh Saini: ਸੁਮੇਧ ਸੈਣੀ ਨੂੰ ਨਾ ਮਿਲੀ ਰਾਹਤ, ਬਲਵੰਤ ਮੁਲਤਾਨੀ ਦੇ ਕਤਲ ਦਾ ਚੱਲੇਗਾ ਕੇਸ

1991 ’ਚ ਅੱਤਵਾਦ ਦੌਰਾਨ ਮੁਲਤਾਨੀ ਨੂੰ ਅਗਵਾ ਅਤੇ ਕਤਲ ਕਰਨ ਦੇ ਮਾਮਲੇ ’ਚ ਦਰਜ ਹੋਈ ਸੀ ਐੱਫਆਈਆਰ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Saini) ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਖਿਲਾਫ਼ ਹੁਣ 23 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ’ਚ ਕੇਸ ਚੱਲੇਗਾ। ਸੁਮੇਧ ਸਿੰਘ ਸੈਣੀ ਵੱਲੋਂ ਇਸ ਮਾਮਲੇ ਵਿੱਚ ਦਰਜ ਐੱਫਆਈਆਰ ਖ਼ਾਰਜ ਕਰਵਾਉਣ ਲਈ ਹਰ ਸੰਭਵ ਕੋਸ਼ਸ਼ ਕੀਤੀ ਗਈ ਸੀ ਪਰ ਉਹ ਹਰ ਕੋਸ਼ਸ਼ ’ਚ ਕਾਮਯਾਬ ਨਹੀਂ ਹੋਏ । ਸੁਪਰੀਮ ਕੋਰਟ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਨਹੀਂ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ। Sumedh Saini

ਇਹ ਵੀ ਪੜ੍ਹੋ: Manipur Voilence : ਪੰਜ ਦਿਨਾਂ ਲਈ ਬੰਦ ਰਹੇਗਾ ਇੰਟਰਨੈੱਟ,ਜਾਣੋ ਕਾਰਨ

ਜਾਣਕਾਰੀ ਅਨੁਸਾਰ ਸੁਮੇਧ ਸਿੰਘ ਸੈਣੀ (Sumedh Saini) ਜਦੋਂ ਚੰਡੀਗੜ੍ਹ ਦੇ ਐੱਸਐੱਸਪੀ. ਸਨ 1991 ਵਿੱਚ ਉਨ੍ਹਾਂ ’ਤੇ ਇੱਕ ਅੱਤਵਾਦੀ ਹਮਲਾ ਹੋਇਆ ਸੀ, ਜਿਸ ਵਿੱਚ ਸੁਮੇਧ ਸਿੰਘ ਸੈਣੀ ਫੱਟੜ ਹੋ ਗਏ ਸਨ ਅਤੇ ਉਨ੍ਹਾਂ ਦੇ 4 ਸੁਰੱਖਿਆ ਮੁਲਾਜ਼ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਇੱਕ ਸਾਬਕਾ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਕੁਝ ਦਿਨਾਂ ਬਾਅਦ ਪੁਲਿਸ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਹਿਰਾਸਤ ਵਿੱਚੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ।

ਇਸ ਤੋਂ ਬਾਅਦ ਬਲਵੰਤ ਸਿੰਘ ਮੁਲਤਾਨੀ ਦਾ ਕਦੇ ਵੀ ਕੋਈ ਵੀ ਪਤਾ ਨਹੀਂ ਲੱਗਾ, ਜਦੋਂ ਕਿ ਉਸ ਦੇ ਮਾਪਿਆਂ ਦਾ ਦੋਸ਼ ਸੀ ਕਿ ਪੁਲਿਸ ਵੱਲੋਂ ਹਿਰਾਸਤ ਵਿੱਚ ਬਲਵੰਤ ਸਿੰਘ ਮੁਲਤਾਨੀ ਦਾ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਨੇ ਹਾਈ ਕੋਰਟ ਦਾ ਰੁਖ ਕੀਤਾ ਤਾਂ 2008 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਨੂੰ ਜਾਂਚ ਦੇ ਆਦੇਸ ਦਿੱਤੇ ਸਨ 2008 ਵਿੱਚ ਸੀਬੀਆਈ ਵੱਲੋਂ ਐੱਫਆਈਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਟੈਕਨੀਕਲ ਗਰਾਊੁਂਡ ਦੇਖਦੇ ਹੋਏ ਇਸ ਐੱਫਆਈਆਰ ਨੂੰ ਰੱਦ ਕਰ ਦਿੱਤਾ ਗਿਆ ਸੀ। ਸਮਾਂ ਬਦਲਿਆ ਤੇ ਕਾਂਗਰਸ ਸਰਕਾਰ ਆ ਗਈ ਕਾਂਗਰਸ ਸਰਕਾਰ ਵੱਲੋਂ ਮੁਹਾਲੀ ਦੇ ਮਟੌਰ ਥਾਣੇ ਵਿੱਚ 7 ਮਈ 2020 ਨੂੰ ਸੁਮੇਧ ਸਿੰਘ ਸੈਣੀ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਐੱਫਆਈਆਰ ਨੂੰ ਸੁਮੇਧ ਸਿੰਘ ਸੈਣੀ ਇਸ ਪਰਚੇ ਨੂੰ ਸਿਆਸਤ ਕਰਾਰ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ ਪਰ ਹਾਈ ਕੋਰਟ ਵੱਲੋਂ ਇਸ ਐੱਫਆਈਆਰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਸੁਮੇਧ ਸਿੰਘ ਸੈਣੀ ਵਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ ਤਾਂ ਹੁਣ ਸੁਪਰੀਮ ਕੋਰਟ ਵੱਲੋਂ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ।