ਸੂਬੇ ਭਰ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿਖੇ 20 ਐਫਆਈਆਰਜ਼ ਕੀਤੀਆਂ ਗਈਆਂ ਦਰਜ | Punjab News
ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab News : ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ’ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। Travel agent
ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਵੱਲੋਂ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ। ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਅੱਜ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ। Punjab News
ਟਰੈਵਲ ਏਜੰਟ ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਲਈ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ: ਏਡੀਜੀਪੀ ਐਨਆਰਆਈ ਮਾਮਲੇ
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਰੂਪ ਵਿੱਚ ਤਸਦੀਕ ਕੀਤੀ ਅਤੇ ਉਨ੍ਹਾਂ ਵਿਰੁੱਧ ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਐਸ.ਏ.ਐਸ.ਨਗਰ ਸਮੇਤ ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 20 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। Punjab News
ਏਡੀਜੀਪੀ ਨੇ ਕਿਹਾ ਕਿ ਇਹ ਕਾਰਵਾਈ ਖਾਸ ਤੌਰ ’ਤੇ ਉਨ੍ਹਾਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਗਈ ਹੈ, ਜੋ ਆਨਲਾਈਨ ਪਲੇਟਫਾਰਮਾਂ ’ਤੇ ਇਸ਼ਤਿਹਾਰ ਦੇ ਕੇ ਪੀੜਤਾਂ, ਜ਼ਿਆਦਾਤਰ ਨੌਜਵਾਨਾਂ, ਅਤੇ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦੀ ਮਿਹਨਤ ਦੀ ਕਮਾਈ ਨੂੰ ਲੁੱਟਣ ਲਈ ਵਿਦੇਸ਼ੀ ਨੌਕਰੀਆਂ ਦੀ ਪੇਸ਼ਕਸ਼ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ। Travel agent
Read Also : Saving Scheme : ਭਵਿੱਖ ਦੀ ਚਿੰਤਾ ਕਰਦੇ ਹੋ ਤਾਂ ਸੁਰੱਖਿਅਤ ਕਰਨ ਦੇ ਤਰੀਕੇ ਵੀ ਸਿੱਖ ਲਵੋ
ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕਿ ਇਮੀਗ੍ਰੇਸ਼ਨ ਐਕਟ, 1983 ਦੇ ਤਹਿਤ ਵੈਧ ਰਿਕਰੂਟਿੰਗ ਏਜੰਟ (ਆਰਏ) ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਹੀ ਜਾਓ ਅਤੇ ਹਮੇਸ਼ਾ ਉਕਤ ਐਕਟ ਤਹਿਤ ਜਾਰੀ ਏਜੰਸੀ ਦੇ ਲਾਇਸੈਂਸ ਦੀ ਮੰਗ ਕਰੋ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟਾਂ ਦੇ ਕੰਮ ਕਰਨ ਦੇ ਤਰੀਕਿਆਂ ਦੀ ਪੁਸ਼ਟੀ ਕਰੋ ਅਤੇ ਫਿਰ ਉਨ੍ਹਾਂ ’ਤੇ ਭਰੋਸਾ ਕਰੋ।