(ਵਿੱਕੀ ਕੁਮਾਰ) ਮੋਗਾ। ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਮਿਆਂ ਦੀਆਂ ਵਾਜਿਬ ਮੰਗਾਂ ਵੱਟੇ ਖਾਤੇ ਪਾਉਣ ਖਿਲਾਫ਼ ਅੱਜ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਸੱਦੇ ’ਤੇ ਦੂਜੇ ਦਿਨ ਵੀ ਸਾਰੇ ਬਿਜਲੀ ਕਾਮਿਆਂ ਵੱਲੋਂ ਮੋਗਾ ਦਫ਼ਤਰ ਦੇ ਗੇਟ ’ਤੇ ਰੋਸ ਰੈਲੀ ਪ੍ਰਧਾਨ ਮਨਜੋਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕੀਤੀ। Punjab Electricity Employees
ਬਿਜਲੀ ਮੁਲਾਜ਼ਮਾਂ ਦੀਆਂ ਇਹ ਹਨ ਮੰਗਾਂ | Punjab Electricity Employees
ਇਸ ਰੋਸ ਰੈਲੀ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਪ੍ਰਧਾਨ ਜੀ ਨੇ ਦੱਸਿਆ 31 ਜੁਲਾਈ ਦੀ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ’ਤੇ ਹੋਈਆਂ ਸਹਿਮਤੀਆਂ ਅਨੁਸਾਰ ਡਿਊਟੀ ਦੌਰਾਨ ਘਾਤਕ ਹਾਦਸੇ ਦਾ ਸ਼ਿਕਾਰ ਹੋਏ ਬਿਜਲੀ ਕਾਮਿਆਂ ਦੇ ਪੀੜਤ ਪਰਿਵਾਰਾਂ ਨੂੰ ਇਕ ਕਰੋੜ ਦੀ ਮੁਆਵਜ਼ਾ ਰਾਸ਼ੀ ਦੇਣ ਸਮੇਤ ਕਾਮੇ ਨੂੰ ਸ਼ਹੀਦ ਦਾ ਦਰਜਾ ਦੇਣ, ਹਾਦਸੇ ਦਾ ਸ਼ਿਕਾਰ ਹੋਏ ਕਾਮੇ ਨੂੰ ਕੈਸ਼ ਲੈਸ ਇਲਾਜ ਦੀ ਸੁਵਿਧਾ ਲਾਗੂ ਕਰਨ,
ਹਾਦਸੇ ਦੌਰਾਨ ਕਰਮਚਾਰੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸਬੰਧਤ ਕਰਮਚਾਰੀ (ਜੇ ਈ, ਲ. ਮ, ਸ. ਲ. ਮ ਆਦਿ) ਦੇ ਨਾਂ ਉੱਪਰ ਬਿਨਾਂ ਪੜਤਾਲ ਕੀਤੇ ਐਫ ਆਈ ਆਰ ਦਰਜ ਕਰਨ ਦੀ ਪਿਰਤ ਬੰਦ ਕਰਨ , ਹਜ਼ਾਰਾਂ ਦੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ, ਆਰ ਟੀ ਐਮ ਦੀ ਤਰੱਕੀ ਤੁਰੰਤ ਕਰਨ,
ਓ ਸੀ ਕੈਟਾਗਰੀ ਨੂੰ ਪੇ ਬੈਂਡ ਦੇਣ, ਸਲਮ ਤੋ ਲ ਮ ਦੀ ਤਰੱਕੀ ਕਰਨ, ਬਾਕੀ ਸਾਰੀਆਂ ਕੈਟੇਗਰੀਆਂ ਦੀ ਤਰੱਕੀਆਂ ਵਿੱਚ ਆਈ ਖੜੋਤ ਦੂਰ ਕਰਨ, ਇਨ ਹਾਊਸ ਕਾਂਟ੍ਰੈਕਟ ਕਾਮਿਆਂ ਨੂੰ ਰੈਗੂਲਰ ਕਰਨ, ਸੋਧੇ ਭੱਤਿਆਂ ਦਾ 32 ਮਹੀਨੇ ਦਾ ਬਕਾਇਆ ਜਾਰੀ ਕਰਨ, ਰਹਿੰਦੇ ਭੱਤੇ ਜਿਵੇਂ ਹਾਰਡਸ਼ਿਪ ਭੱਤਾ ਆਦਿ ਨੂੰ ਸੋਧ ਕੇ ਲਾਗੂ ਕਰਨ, ਪੁਨਰ ਗਠਨ ਦੇ ਨਾਮ ਤੇ ਖਤਮ ਕੀਤੀਆਂ ਅਸਾਮੀਆਂ ਨੂੰ ਮੁੜ ਤੋਂ ਬਹਾਲ ਕਰਨ,
17 ਜੁਲਾਈ 2020 ਤੋਂ ਪਹਿਲਾਂ ਤਰਸ ਦੇ ਆਧਾਰ ’ਤੇ ਪ੍ਰਤੀ ਬੇਨਤੀ ਦੇਣ ਵਾਲੇ ਕਰਮਚਾਰੀਆਂ ਉੱਪਰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ ਅਤੇ ਵਿੱਤ ਵਿਭਾਗ ਪੰਜਾਬ ਸਰਕਾਰ ਨਾਲ ਸਬੰਧਤ ਮਸਲੇ ਜਿਵੇਂ 23 ਸਾਲਾ ਅਡਵਾਂਸ ਤਰੱਕੀ ਦਾ ਮਿਲਾਨ ਤੀਸਰੀ ਤਰੱਕੀ ਸਮੇਂ ਕਰਨ, 01ਨਵੰਬਰ 2021 ਤੋਂ ਬਾਅਦ ਸਮਾਂਬੱਧ ਸਕੇਲ ਲਾਗੂ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਕਰਮਚਾਰੀਆਂ ਉੱਪਰ ਕੇਂਦਰੀ ਤਨਖਾਹ ਸਕੇਲਾਂ ਦੀ ਥਾਂ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ, ਸੋਧੇ ਸਕੇਲਾਂ ਦੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਤਰੱਕੀ ਵਾਲੇ ਕਰਮਚਾਰੀਆਂ ਦੀ ਤਨਖਾਹ ਵਿੱਚ ਆਈਆਂ ਤਰੁੱਟੀਆਂ ਦੂਰ ਕਰਨ ਆਦਿ ਮੰਗਾਂ।
ਇਹ ਵੀ ਪੜ੍ਹੋ: Protest: ਬਿਜਲੀ ਕਾਮਿਆਂ ਦੀ ਸਮੂਹਿਕ ਛੁੱਟੀ ਤੀਸਰੇ ਦਿਨ ’ਚ ਦਾਖਲ, ਕਈ ਥਾਵਾਂ ’ਤੇ ਬਿਜਲੀ ਗੁੱਲ
ਇਹਨਾਂ ਮੰਗਾਂ ਲਈ 15 ਅਗਸਤ ਤੱਕ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨਾਲ ਗੱਲ ਕਰਕੇ ਮੰਨੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਪਾਵਰ ਮੈਨੇਜਮੈਂਟ ਅਤੇ ਬਿਜਲੀ ਮੰਤਰੀ ਮੰਗਾਂ ਮੰਨਣ ਤੋਂ ਮੁਨਕਰ ਹੋ ਗਏ ਹਨ, ਮੰਗਾਂ ਲਾਗੂ ਕਰਨ ਦੀ ਥਾਂ ’ਤੇ ਵਰਕ ਟੂ ਰੂਲ ਅਨੁਸਾਰ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਐਸਮਾਂ ਵਰਗੇ ਕਾਲੇ ਕਾਨੂੰਨਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ ਅਤੇ ਮੈਨੇਜਮੈਂਟ/ਪੰਜਾਬ ਸਰਕਾਰ ਪ੍ਰਤੀ ਬੇ ਵਿਸ਼ਵਾਸੀ ਦਾ ਮਾਹੌਲ ਹੈ, ਇਸ ਲਈ ਬਿਜਲੀ ਕਾਮੇ 21 ਅਗਸਤ ਤੋਂ ਲਗਾਤਾਰ ਵਰਕ ਟੂ ਰੂਲ ਤਹਿਤ ਅਪਣੀ ਬਣਦੀ 8 ਘੰਟੇ ਦੀ ਛੁੱਟੀ ਡਿਊਟੀ ਹੀ ਕਰ ਰਹੇ ਹਨ ਅਤੇ 30 ਸਤੰਬਰ ਤੱਕ ਵਰਕ ਟੂ ਰੂਲ ਜਾਰੀ ਰੱਖਿਆ ਜਾਵੇਗਾ। Punjab Electricity Employees
ਪਟਿਆਲਾ ਵਿਖੇ ਦਿੱਤਾ ਜਾਵੇਗਾ ਸਟੇਟ ਪੱਧਰੀ ਰੋਸ ਧਰਨਾ
ਆਗੂਆਂ ਨੇ ਦੱਸਿਆ ਕਿ ਮਿਤੀ 13-09-24 ਤੋਂ 17-09-24 ਤੱਕ 5 ਦਿਨ ਦੀ ਸਮੁੱਚੇ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ਵਿੱਚ ਵਾਧਾ ਕਰਕੇ ਮੰਡਲ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਫੀਲਡ ਦੌਰੇ ਦੌਰਾਨ ਬਿਜਲੀ ਮੰਤਰੀ ਸਮੇਤ ਪੂਰੀ ਮੈਨੇਜਮੈਂਟ/ ਡਾਇਰੈਕਟਰਾਂ ਖਿਲਾਫ਼ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ 17-09-24 ਨੂੰ ਪਟਿਆਲਾ ਵਿਖੇ ਸਟੇਟ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿਚ ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮ ਤੇ ਕਿਸਾਨ ਪੁਹਚਨ ਗਏ ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਪਾਲ ਸਿੰਘ, ਨਿਰਮਲ ਸਿੰਘ ਮਾਹਲਾ, ਗੁਰਪ੍ਰੀਤ ਸਿੰਘ p&m, ਗੁਰਮੇਲ ਸਿੰਘ ਨਾਹਰ, ਚਮਕੌਰ ਸਿੰਘ, ਗੁਰਦੇਵ ਸਿੰਘ, ਸਟੇਟ ਆਗੂ ਦਰਸ਼ਨ ਲਾਲ, ਬਲੋਰ ਸਿੰਘ ਭਾਰਤੀ ਕਿਸਾਨ ਯੂਨੀਅਨ,
ਏਕਤਾ ਉਗਰਾਹਾਂ ਇਕਬਾਲ ਸਿੰਘ ਕਿਸਾਨ ਆਗੂ ਗੁਰਮੇਲ ਸਿੰਘ ਖੋਟੇ ਕੇਸਰ ਸਿੰਘ ਕੋਟ ਇਸੇ ਖਾ ਬਲਤੇਜ ਸਿੰਘ ਧਰਮਕੋਟ ਜਗਤਾਰ ਸਿੰਘ ਜਸਕੀਰਤ ਸਿੰਘ ਸੀ ਐਚ ਬੀ ਯੂਨੀਅਨ, ਜਸਪਾਲ ਸਿੰਘ ਘਟੌੜੇ, ਬਲਵਿੰਦਰ ਸਿੰਘ ਉੱਭੀ, ਕੁਲਵੰਤ ਸਿੰਘ ਧੱਲੇਕੇ ਬਿਜਲੀ ਨਿਗਮ ਦੀ ਮੈਨੇਜਮੈਂਟ/ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਟਕਰਾਅ ਦੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਲਦੀ ਲਾਗੂ ਨਾ ਕੀਤੀਆਂ ਗਈਆਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ,
ਜਿਸ ਨਾਲ ਸਮੁੱਚਾ ਬਿਜਲੀ ਤੰਤਰ ਪ੍ਰਭਾਵਿਤ ਹੋਵੇਗਾ। ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ। ਵੱਖ-ਵੱਖ ਆਗੂਆਂ ਨੇ ਸਮੁੱਚੇ ਬਿਜਲੀ ਕਾਮਿਆਂ/ ਭਰਾਤਰੀ ਅਤੇ ਪੈਨਸ਼ਨਰ ਜਥੇਬੰਦੀਆਂ ਨੂੰ ਇਸ ਸਾਂਝੇ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਅਪਣਾ ਬਣਦਾ ਯੋਗਦਾਨ ਪਾਉਣ ਦੀ ਪੁਰਜੋਰ ਅਪੀਲ ਕੀਤੀ।