ਪੰਚਾਇਤ ਵਿਭਾਗ ਨੇ 76 ਪੰਚਾਇਤ ਸੰਮਤੀਆਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ | Panchayat Election Punjab
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਜ਼ਿਲਿਆਂ ਦੀਆਂ ਵੱਖ-ਵੱਖ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਡੀਡੀਪੀਓ ਨੂੰ ਪੰਚਾਇਤ ਸੰਮਤੀਆਂ ਦਾ ਕਾਰਜ ਭਾਰ ਦੇਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਦੀ 13 ਹਜ਼ਾਰ ਗ੍ਰਾਮ ਪੰਚਾਇਤਾਂ ਨੂੰ ਪਹਿਲਾਂ ਹੀ ਭੰਗ ਕਰ ਦਿੱਤਾ ਗਿਆ ਸੀ ਤਾਂ ਹੁਣ 153 ਪੰਚਾਇਤ ਸੰਮਤੀਆਂ ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਦੋਂ ਕਿ ਆਉਣ ਵਾਲੇ 2-4 ਦਿਨਾਂ ਵਿੱਚ ਬਾਕੀ ਰਹਿੰਦੀਆਂ ਪੰਚਾਇਤ ਸੰਮਤੀਆਂ ਨੂੰ ਵੀ ਭੰਗ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਜਾਣਗੇ। ਪੰਚਾਇਤ ਸੰਮਤੀਆਂ ਨੂੰ ਉਨ੍ਹਾਂ ਦੀ ਪਹਿਲੀ ਮੀਟਿੰਗ ਕਰਨ ਦੀ ਮਿਤੀ (5 ਸਾਲ ਮੁਕੰਮਲ ਹੋਣ) ਦੇ ਆਧਾਰ ’ਤੇ ਭੰਗ ਕੀਤਾ ਜਾ ਰਿਹਾ ਹੈ। Panchayat Election Punjab
ਗ੍ਰਾਮ ਪੰਚਾਇਤਾਂ ਤੋਂ ਬਾਅਦ ਹੁਣ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਹੋਈਆਂ ਪੈਂਡਿੰਗ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਫਿਰੋਜ਼ਪੁਰ, ਨਵਾਂ ਸ਼ਹਿਰ, ਫਤਹਿਗੜ੍ਹ ਸਾਹਿਬ, ਬਠਿੰਡਾ, ਮਾਨਸਾ, ਪਟਿਆਲਾ, ਲੁਧਿਆਣਾ, ਹੁਸ਼ਿਆਰਪੁਰ, ਤਰਨਤਾਰਨ, ਮੋਗਾ, ਮੁਹਾਲੀ, ਪਠਾਨਕੋਟ, ਫਰੀਦਕੋਟ, ਗੁਰਦਾਸਪੁਰ, ਫਾਜ਼ਿਲ਼ਕਾ, ਕਪੂਰਥਲਾ ਜਲੰਧਰ, ਰੋਪੜ ਅਤੇ ਅੰਮ੍ਰਿਤਸਰ ਜ਼ਿਲੇ੍ਹ ਅਧੀਨ ਆਉਣ ਵਾਲੀ ਜ਼ਿਆਦਾਤਰ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹੇ ਵਿੱਚ ਕੁਝ ਸੰਮਤੀਆਂ ਦੀ ਪਹਿਲੀ ਮੀਟਿੰਗ ਲੇਟ ਹੁਣ ਕਰਕੇ ਉਨ੍ਹਾਂ ਨੂੰ ਭੰਗ ਕਰਨ ਦੇ ਆਦੇਸ਼ ਆਉਣ ਵਾਲੇ ਅਗਲੇ ਕੁਝ ਦਿਨਾਂ ਵਿੱਚ ਜਾਰੀ ਕੀਤੇ ਜਾਣਗੇ। ਪੰਜਾਬ ਵਿੱਚ 153 ਪੰਚਾਇਤ ਸੰਮਤੀਆਂ ਅਤੇ 13 ਹਜ਼ਾਰ ਤੋਂ ਜ਼ਿਆਦਾ ਗ੍ਰਾਮ ਪੰਚਾਇਤਾਂ ਦੀਆਂ ਇਕੱਠਿਆਂ ਹੀ ਚੋਣਾਂ ਕਰਵਾਈਆਂ ਜਾਣਗੀਆਂ, ਇਸ ਲਈ ਹੁਣ ਲਗਾਤਾਰ ਪੰਚਾਇਤ ਸੰਮਤੀਆਂ ਨੂੰ ਭੰਗ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਹਾਈ ਕੋਰਟ ਦੇ ਝਟਕੇ ਤੋਂ ਬਾਅਦ ਫੂਕ-ਫੂਕ ਕੇ ਚੱਲ ਰਿਹੈ ਪੰਚਾਇਤ ਵਿਭਾਗ | Panchayat Election Punjab
ਪੰਜਾਬ ਦੀਆਂ 13 ਹਜ਼ਾਰ ਗ੍ਰਾਮ ਪੰਚਾਇਤਾਂ ਨੂੰ ਸਮਾਂ ਪੂਰਾ ਹੋਣ ਤੋਂ ਪਹਿਲਾਂ ਭੰਗ ਕਰਨ ਤੋਂ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਾਈ ਕੋਰਟ ਵਿੱਚ ਪਈ ਝਾੜ ਅਤੇ ਫੈਸਲੇ ਨੂੰ ਵਾਪਸ ਲੈਣ ਹੁਕਮ ਜਾਰੀ ਹੋਣ ਤੋਂ ਬਾਅਦ ਵਿਭਾਗ ਦੇ ਅਧਿਕਾਰੀ ਹੁਣ ਫੂਕ-ਫੂਕ ਕੇ ਕਦਮ ਰੱਖ ਰਹੇ ਹਨ। ਜਿਸ ਦੌਰਾਨ ਹੀ ਪੰਜਾਬ ਦੀਆਂ 153 ਪੰਚਾਇਤ ਸੰਮਤੀਆਂ ਨੂੰ ਇੱਕੋ ਝਟਕੇ ਵਿੱਚ ਭੰਗ ਕਰਨ ਦੇ ਆਦੇਸ਼ ਜਾਰੀ ਕਰਨ ਦੀ ਥਾਂ ’ਤੇ ਹਰ ਪੰਚਾਇਤ ਸੰਮਤੀ ਦੀ ਪਹਿਲੀ ਮੀਟਿੰਗ ਦੀ ਮਿਤੀ ਅਨੁਸਾਰ ਹੀ ਭੰਗ ਕੀਤਾ ਜਾ ਰਿਹਾ ਹੈ ਤਾਂ ਕਿ ਮੁੜ ਤੋਂ ਹਾਈ ਕੋਰਟ ਵਿੱਚ ਕਿਸੇ ਵੀ ਤਰ੍ਹਾਂ ਦੀ ਪਟੀਸ਼ਨ ਦਾਖ਼ਲ ਨਾ ਹੋ ਸਕੇ। ਇਸੇ ਦੌਰਾਨ ਹੁਣ ਤੱਕ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ ਤਾਂ ਬਾਕੀ ਰਹਿੰਦੀਆਂ ਨੂੰ ਅਗਲੇ ਕੁਝ ਦਿਨਾਂ ਵਿੱਚ 5 ਸਾਲ ਦਾ ਕਾਰਜਕਾਲ ਖ਼ਤਮ ਹੋਣ ਦੀ ਮਿਤੀ (ਪਹਿਲੀ ਮੀਟਿੰਗ ਅਨੁਸਾਰ) ਨੂੰ ਭੰਗ ਕਰ ਦਿੱਤਾ ਜਾਵੇਗਾ।
Read Also : Arvind Kejriwal: ਦਿਲੀ ਦੇ CM ਕੇਜਰੀਵਾਲ ਦੀ ਜਮਾਨਤ ਸਬੰਧੀ ਨਵੀਂ ਅਪਡੇਟ