19 ਸਤੰਬਰ ਤੋਂ 29 ਸਤੰਬਰ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਦਾ ਸਡਿਊਲ ਜਾਰੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਨੇ ਆਗਮਨ ਪੂਰਬ ਦੇ ਸਬੰਧ ਵਿੱਚ ਗਠਿਤ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਲਚਰਲ ਕਮੇਟੀ, ਕੰਪੀਟੀਸ਼ਨ ਕਮੇਟੀ ਅਤੇ ਪਬਲੀਸਿਟੀ ਕਮੇਟੀ ਦੇ ਕੰਮਾਂ ਦਾ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲਿਆ। ਉਨ੍ਹਾਂ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨੂੰ ਆਪਣੀ ਆਪਣੀ ਡਿਊਟੀ ਜ਼ਿੰਮੇਵਾਰੀ ਨੂੰ ਲਗਨ ਅਤੇ ਮਿਹਨਤ ਨਾਲ ਨਿਭਾਉਣ ਤਾਂ ਜੋ ਮੇਲੇ ਦੌਰਾਨ ਕਿਸੇ ਤਰ੍ਹਾਂ ਦੇ ਪ੍ਰਬੰਧਾਂ ਵਿੱਚ ਕਮੀ ਨਾ ਰਹਿ ਜਾਵੇ। ਉਨ੍ਹਾਂ ਵੈਨਿਊ ਕਮੇਟੀ, ਸਟੇਜ ਕਮੇਟੀ, ਸਪੋਰਟਸ ਕਮੇਟੀ ਅਤੇ ਧਾਰਮਿਕ ਸਮਾਗਮਾਂ ਸੰਬੰਧੀ ਕਮੇਟੀ ਨਾਲ ਸਬੰਧਤ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ ਤੇ ਮੈਂਬਰਾਂ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਵੱਲੋਂ ਆਗਮਨ ਪੂਰਬ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। Faridkot News
19 ਸਤੰਬਰ ਤੋਂ 23 ਸਤੰਬਰ ਤੱਕ ਆਗਮਨ ਪੁਰਬ ਅਤੇ 19 ਤੋਂ 29 ਸਤੰਬਰ ਤੱਕ ਚੱਲੇਗਾ ਕਰਾਫਟ ਮੇਲਾ : ਡੀਸੀ | Faridkot News
ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ 19 ਤੋਂ 23 ਸਤੰਬਰ ਤੱਕ ਕਰਵਾਇਆ ਜਾਵੇਗਾ। ਜਦੋਂ ਕਿ ਕਰਾਫ਼ਟ ਮੇਲਾ 19 ਸਤੰਬਰ ਤੋਂ 29 ਸਤੰਬਰ ਤੱਕ ਦਾਣਾ ਮੰਡੀ ਫਿਰੋਜ਼ਪਰ ਰੋਡ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਸਮਾਗਮਾਂ ਦਾ ਵੇਰਵਾ ਦਿੰਦੇ ਦੱਸਿਆ ਕਿ ਮਿਤੀ 19 ਸਤੰਬਰ ਨੂੰ ਪਾਠ ਸ੍ਰੀ ਸੁਖਮਨੀ ਸਾਹਿਬ ਜੀ ਅਤੇ ਅਰਦਾਸ, ਪੁਸਤਕ ਮੇਲਾ, ਖੇਡ ਮੇਲਾ, ਸੱਭਿਆਚਾਰਕ ਪ੍ਰੋਗਰਾਮ ਰਾਣੀ ਰਣਦੀਪ, 20 ਸਤੰਬਰ ਨੂੰ ਹੁਨਰ ਹਾਟ, ਕਵੀ ਦਰਬਾਰ, ਫੋਟੋਗ੍ਰਾਫੀ ,ਪੇਟਿੰਗ ਪ੍ਰਦਰਸ਼ਨੀ, ਇੱਕ ਸ਼ਾਮ ਮੁਹੰਮਦ ਰਫੀ ਦੇ ਨਾਮ ਰਾਜੇਸ਼ ਅਨਵਰ, 21 ਸਤੰਬਰ ਨੂੰ ਵਿਰਾਸਤੀ ਕਾਫਲਾ, ਕੈਲੀਗ੍ਰਾਫੀ ਪ੍ਰਤੀਯੋਗਤਾ, ਤਰਕਸ਼ੀਲ ਨਾਟਕ ਮੇਲਾ, ਕੌਮੀ ਲੋਕ ਨਾਚ, ਸੂਫੀਆਨਾ ਸ਼ਾਮ, 22 ਸਤੰਬਰ ਨੂੰ ਕੌਮੀ ਲੋਕ ਨਾਚ, ਕਵਾਲੀ ਪ੍ਰੋਗਰਾਮ ਅਤੇ ਸ਼ਾਮ ਨੂੰ ਸਟਾਰ ਨਾਈਟ ਕੰਵਰ ਗਰੇਵਾਲ, 23 ਸਤੰਬਰ ਨੂੰ ਨਗਰ ਕੀਰਤਨ, ਇਨਾਮ ਵੰਡ ਸਮਾਰੋਹ, ਕੋਮੀ ਲੋਕ ਨਾਚ ਹੋਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫਟ ਮੇਲਾ ਜੋ ਕਿ 29 ਸਤੰਬਰ ਤੱਕ ਚੱਲੇਗਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ । Faridkot News
ਇਸ ਮੌਕੇ ਐਸ.ਐਸ.ਪੀ. ਡਾ. ਪ੍ਰਗਿੱਆ ਜੈਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਪਰਲੀਨ ਕੌਰ ਬਰਾੜ, ਸ੍ਰੀ ਮਨਦੀਪ ਮੌਂਗਾ ਸੈਕਟਰੀ ਰੈਡ ਕਰਾਸ, ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਮਨਜੀਤ ਪੁਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ।