Fatehgarh Sahib News : ਡਾ. ਸੋਨਾ ਥਿੰਦ ਨੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Fatehgarh Sahib News
ਸ੍ਰੀ ਫ਼ਤਹਿਗੜ੍ਹ ਸਾਹਿਬ : ਡਾ.ਸੋਨਾ ਥਿੰਦ ਨੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦੇ ਹੋਏ। ਤਸਵੀਰ: ਅਨਿਲ ਲੁਟਾਵਾ

ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚੋਂ ਨਿਰਾਸ਼ ਨਹੀਂ ਪਰਤਣ ਦਿੱਤਾ ਜਾਵੇਗਾ: ਡਾ. ਸੋਨਾ ਥਿੰਦ

(ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਨਵ ਨਿਯੁਕਤ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਸੋਨਾ ਥਿੰਦ ਨੇ ਕਿਹਾ ਕਿ ਉਹ ਆਪਣੇ-ਆਪ ਨੂੰ ਭਾਗਾਂਵਾਲੀ ਸਮਝਦੇ ਹਨ ਕਿ ਉਹਨਾਂ ਨੂੰ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਹਨਾਂ ਨੂੰ ਪਹਿਲੀ ਵਾਰ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। Fatehgarh Sahib News

ਡਾ. ਥਿੰਦ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਹੋਰ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਨੂੰ ਤਰਜ਼ੀਹ ਦੇਣਗੇ ਅਤੇ ਲੋਕਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਉਹਨਾਂ ਦਾ ਇਹ ਪੂਰਾ ਯਤਨ ਰਹੇਗਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕ ਕਿਸੇ ਵੀ ਕਾਰਨ ਨਿਰਾਸ਼ ਨਾ ਪਰਤਣ।

ਇਹ ਵੀ ਪੜ੍ਹੋ: Toll Tax Rules : ਅੱਜ ਤੋਂ ਬਦਲ ਗਿਆ ਟੋਲ ਟੈਕਸ ਦਾ ਨਿਯਮ, ਹੁਣ 20 ਕਿਲੋਮੀਟਰ ਤੱਕ ਨਹੀਂ ਦੇਣਾ ਇੱਕ ਵੀ ਰੁਪੱਈਆ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਡੀਆ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਅਤੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਲੋਕ ਹਿਤਾਂ ਵਾਲੇ ਕੰਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਮੀਡੀਆ ਦਾ ਅਹਿਮ ਯੋਗਦਾਨ ਹੈ। ਉਹਨਾਂ ਨੇ ਮੀਡੀਆ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਜ਼ਿਲ੍ਹਾ ਬਣਾਉਣਾ ਚਾਹੁੰਦੇ ਹਨ ਅਤੇ ਇਸ ਕੰਮ ਲਈ ਮੀਡੀਆ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੌਕੇ ਉਹਨਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ। Fatehgarh Sahib News

Dr. Sona Thind DC
ਸ੍ਰੀ ਫ਼ਤਹਿਗੜ੍ਹ ਸਾਹਿਬ : ਪੁਲਿਸ ਦੀ ਟੁਕੜੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ ਆਨਰ ਮੌਕੇ ਡਾ. ਸੋਨਾ ਥਿੰਦ। ਤਸਵੀਰ : ਅਨਿਲ ਲੁਟਾਵਾ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਇਸਮਤ ਵਿਜੈ ਸਿੰਘ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾਂ ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਕਰਨਦੀਪ ਸਿੰਘ, ਖੇਤਰੀ ਟਰਾਂਸਪੋਰਟ ਅਫਸਰ ਨਮਨ ਮੜਕਣ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।