(ਰਘਬੀਰ ਸਿੰਘ) ਲੁਧਿਆਣਾ। Kisan Mela: ਪੀਏਯੂ ਵਿੱਚ ਜਾਰੀ ਕਿਸਾਨ ਮੇਲੇ ਦੇ ਦੂਜੇ ਦਿਨ ਵੀ ਰਾਜ ਭਰ ਤੋਂ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਦੇ ਹੋਕੇ ਨਾਲ ਸ਼ੁਰੂ ਹੋਏ ਕਿਸਾਨ ਮੇਲੇ ਦੇ ਦੂਜੇ ਦਿਨ ਪੰਜਾਬ ਰਾਜ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਅਤੇ ਉੱਘੇ ਅਰਥਸ਼ਾਸਤਰੀ ਡਾ. ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪੀਏਯੂ ਦੇ ਸਾਬਕਾ ਵਿਦਿਆਰਥੀ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਸਾਬਕਾ ਸਹਾਇਕ ਨਿਰਦੇਸ਼ਕ ਜਨਰਲ ਡਾ. ਰਾਮ ਚੰਦ ਅੱਜ ਦੇ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਸਨ ਜਦੋਂਕਿ ਸਮਾਰੋਹ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ।
ਖੇਤੀ ਆਮਦਨ ਦੁੱਗਣੀ ਕਰਨ ਲਈ ਉਤਪਾਦਨ ਦੇ ਨਾਲ ਗੁਣਵੱਤਾ ਵੱਲ ਧਿਆਨ ਦੇਣ ਦੀ ਲੋੜ: ਡਾ. ਸੁਖਪਾਲ ਸਿੰਘ
ਡਾ. ਸੁਖਪਾਲ ਸਿੰਘ ਨੇ ਆਪਣੇ ਮੁੱਖ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਦੀ ਧਰਤੀ ਦੁਨੀਆਂ ਦਾ ਸਭ ਤੋਂ ਜ਼ਰਖੇਜ਼ ਖਿੱਤਾ ਹੈ ਅਤੇ ਇੱਥੋਂ ਦੇ ਮਿਹਨਤੀ ਕਿਸਾਨਾਂ ਨੇ ਪੀਏਯੂ ਮਾਹਿਰਾਂ ਦੀ ਅਗਵਾਈ ਵਿੱਚ ਅੰਨ ਭੰਡਾਰ ਭਰਪੂਰ ਕਰਕੇ ਦੇਸ਼ ਨੂੰ ਭੁੱਖਮਰੀ ਵਿੱਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ਫਸਲਾਂ ਦੇ ਵਾਜਬ ਮੁੱਲ ਨਾ ਮਿਲਣ ਕਾਰਨ ਅੱਜ ਦਾ ਕਿਸਾਨ ਬਹੁਤ ਸਾਰੀਆਂ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।
ਰਾਜ ਦੇ ਕਿਸਾਨ ਨੂੰ ਇਸ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਉਹਨਾਂ ਕਿਹਾ ਕਿ ਸਾਨੂੰ ਖੇਤੀ ਖਰਚੇ ਘਟਾਉਣ, ਮੰਡੀਕਰਨ ਸੁਚਾਰੂ ਬਣਾਉਣ ਅਤੇ ਕੁਦਰਤੀ ਸਾਧਨਾਂ ਦੀ ਸੰਭਾਲ ਕਰਨ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਖੇਤੀ ਆਮਦਨ ਨੂੰ ਦੁੱਗਣੀ ਕਰਨ ਲਈ ਉਹਨਾਂ ਨੇ ਉਤਪਾਦਨ ਦੇ ਨਾਲ-ਨਾਲ ਗੁਣਵੱਤਾ ਵਧਾਉਣ ਦਾ ਸੁਨੇਹਾ ਦਿੰਦਿਆਂ ਖੇਤੀ ਕਿਰਤ ਦਾ ਸਮਾਂ ਵਧਾਉਣ ਲਈ ਸਹਾਇਕ ਧੰਦੇ ਅਪਨਾਉਣ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ। Kisan Mela
ਇਹ ਵੀ ਪੜ੍ਹੋ: Sangrur News: ਜ਼ਿਲ੍ਹੇ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦਾ ਕੀਤਾ ਭਰਵਾਂ ਸਵਾਗਤ
ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਮੇਲੇ ਦੇ ਦੂਜੇ ਦਿਨ ਵੀ ਕਿਸਾਨਾਂ ਦੇ ਭਰਵੇਂ ਇਕੱਠ ਉੱਪਰ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਮੇਲਾ ਕਿਸਾਨੀ ਲਈ ਤੀਰਥ ਕਰਨ ਵਾਂਗ ਹੈ ਉਹਨਾਂ ਕਿਹਾ ਕਿ ਮੇਲੇ ਵਿਚ ਆ ਕੇ ਨਵੀਆਂ ਕਿਸਮਾਂ ਦੇ ਬੀਜ, ਫਲਦਾਰ ਬੂਟੇ ਅਤੇ ਖੇਤੀ ਸਾਹਿਤ ਦੀ ਖਰੀਦ ਹਰ ਕਿਸਾਨ ਨੂੰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਖੇਤੀ ਵਿਰਾਸਤ ਨਾਲ ਜੋੜੀ ਰੱਖਣ ਲਈ ਪੀਏਯੂ ਵੱਲੋਂ ਮੁਹੱਈਆ ਕੀਤੀ ਜਾਂਦੀ ਖੇਤੀ ਸਿੱਖਿਆ ਹਾਸਲ ਕਰਵਾਉਣ ਅਤੇ ਯੂਨੀਵਰਸਿਟੀ ਦੇ ਸਿਖਲਾਈ ਢਾਂਚੇ ਦਾ ਲਾਭ ਲੈ ਕੇ ਖੇਤੀ ਕਾਰੋਬਾਰ ਨੂੰ ਅਪਨਾਉਣ ਨਾਲ ਖੇਤੀ ਦੀ ਹੋਰ ਬਿਹਤਰੀ ਸੰਭਵ ਹੋ ਸਕਦੀ ਹੈ।
ਯੂਨੀਵਰਸਿਟੀ ਨੇ 950 ਤੋਂ ਵਧੇਰੇ ਕਿਸਮਾਂ ਪੈਦਾ ਕੀਤੀਆਂ | Kisan Mela
ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਹੁਣ ਤੱਕ ਯੂਨੀਵਰਸਿਟੀ ਨੇ 950 ਤੋਂ ਵਧੇਰੇ ਕਿਸਮਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਵਿੱਚੋਂ 250 ਤੋਂ ਵਧੇਰੇ ਕਿਸਮਾਂ ਦੇਸ਼ ਭਰ ਵਿਚ ਕਾਸ਼ਤ ਲਈ ਪਛਾਣੀਆਂ ਗਈਆਂ ਹਨ, ਜਿਨ੍ਹਾਂ ਸਦਕਾ ਅੱਜ ਦੇਸ਼ ਦੇ ਅੰਨ ਭੰਡਾਰ ਭਰੇ ਹੋਏ ਹਨ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਹਾਜ਼ਰ ਪਤਵੰਤਿਆਂ ਅਤੇ ਕਿਸਾਨਾਂ ਦਾ ਸਵਾਗਤ ਕੀਤਾ ਪ੍ਰਧਾਨਗੀ ਮੰਡਲ ਨੇ ਖੇਤੀ ਜਿਣਸਾਂ ਦੇ ਮੁਕਾਬਲਿਆਂ ਦੇ ਜੇਤੂ ਕਿਸਾਨਾਂ ਅਤੇ ਮਸ਼ੀਨਰੀ ਸਟਾਲਾਂ ਦੇ ਨਾਲ-ਨਾਲ ਪੀਏਯੂ ਵਿਭਾਗਾਂ ਦੀਆਂ ਸਟਾਲਾਂ ਅਤੇ ਖੇਤ ਪ੍ਰਦਰਸ਼ਨੀਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ